Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:43 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ‘ਚ ਬਿਜਲੀ ਚੋਰੀ 'ਤੇ ਸਖ਼ਤ ਵਾਰ: 296 ਐਫ.ਆਈ.ਆਰ ਦਰਜ, 38 ਕਰਮਚਾਰੀ ਬਰਖਾਸਤ

ਪੰਜਾਬ ‘ਚ ਬਿਜਲੀ ਚੋਰੀ 'ਤੇ ਸਖ਼ਤ ਵਾਰ: 296 ਐਫ.ਆਈ.ਆਰ ਦਰਜ, 38 ਕਰਮਚਾਰੀ ਬਰਖਾਸਤ

ਪੰਜਾਬ ‘ਚ ਬਿਜਲੀ ਚੋਰੀ ‘ਤੇ ਸਖ਼ਤ ਵਾਰ: 296 ਐਫ.ਆਈ.ਆਰ ਦਰਜ, 38 ਕਰਮਚਾਰੀ ਬਰਖਾਸਤ
ਬਿਜਲੀ ਚੋਰੀ ਰੋਕਣ ਲਈ ਲਗਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 10 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਿਜਲੀ ਚੋਰੀ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸਿਰਫ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਐਂਟੀ ਪਾਵਰ ਥੈਫਟ ਥਾਣਿਆਂ ਵਿੱਚ 296 ਐਫ.ਆਈ.ਆਰ ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ 38 ਕਰਮਚਾਰੀਆਂ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਕਾਰਨ ਬਰਖਾਸਤ ਕੀਤਾ ਗਿਆ ਹੈ। ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਖਜਾਨੇ ਨੂੰ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਰਾਜ ਭਰ ਵਿੱਚ ਨਿਯਮਤ ਚੈਕਿੰਗਾਂ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਪਟਿਆਲਾ ਜ਼ੋਨ ਵਿੱਚ 90, ਅੰਮ੍ਰਿਤਸਰ ਜ਼ੋਨ ਵਿੱਚ 79, ਬਠਿੰਡਾ ਜ਼ੋਨ ਵਿੱਚ 71, ਲੁਧਿਆਣਾ ਜ਼ੋਨ ਵਿੱਚ 29 ਅਤੇ ਜਲੰਧਰ ਜ਼ੋਨ ਵਿੱਚ 27 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ । ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ਇਹ ਐਫ.ਆਈ.ਆਰ. ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਤਹਿਤ ਦਰਜ ਕੀਤੀਆਂ ਗਈਆਂ ਹਨ, ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਦੌਰਾਨ 37 ਆਊਟਸੋਰਸ ਮੀਟਰ ਰੀਡਰਾਂ ਅਤੇ ਇੱਕ ਸੁਪਰਵਾਈਜ਼ਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਬਰਖਾਸਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਬਿਜਲੀ ਚੋਰੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬਿਜਲੀ ਮੰਤਰੀ ਨੇ ਬਿਜਲੀ ਚੋਰੀ ਨਾਲ ਨਜਿੱਠਣ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਵਿਰੁੱਧ ਸਖ਼ਤ ਕਦਮ ਬੇਰੋਕ ਜਾਰੀ ਰਹਿਣਗੇ। ਉਨ੍ਹਾਂ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਉਹ ਆਪਣੀਆਂ ਗਤੀਵਿਧੀਆਂ ਬੰਦ ਕਰਕੇ ਆਪਣੇ ਬਿਜਲੀ ਕੁਨੈਕਸ਼ਨ ਨਿਯਮਤ ਕਰਵਾਉਣ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਸੂਬੇ ਦੇ ਖਜਾਨੇ ਨੂੰ ਵੱਡਾ ਖੋਰਾ ਲਾਉਂਦੀ ਹੈ ਅਤੇ ਇਸ ਨੂੰ ਮੁਕੰਮਲ ਤੌਰ ‘ਤੇ ਖਤਮ ਕਰਨ ਲਈ ਬਿਜਲੀ ਵਿਭਾਗ ਦ੍ਰਿੜ ਸੰਕਲਪ ਹੈ। ਇਥੇ ਜਿਕਰਯੋਗ ਹੈ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਹਿਲਾਂ ਹੀ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਵਿਆਪਕ ਪੱਧਰ ‘ਤੇ ਵਿਸ਼ੇਸ਼ ਨਿਰੀਖਣ ਕਰਨ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਹਨ। ਇਹਨਾਂ ਨਿਰੀਖਣਾਂ ਦਾ ਉਦੇਸ਼ ਬਿਜਲੀ ਚੋਰੀ ਨੂੰ ਰੋਕਣਾ ਅਤੇ ਇਹਨਾਂ ਗੈਰ-ਕਾਨੂੰਨੀ ਗਤੀਵਿਧੀਆਂ ਕਾਰਨ ਹੋਏ ਮਾਲੀਏ ਦੇ ਨੁਕਸਾਨ ਦੀ ਭਰਪਾਈ ਕਰਨਾ।

Advertisement
Advertisement
Advertisement
Advertisement
Scroll to Top