Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਸਰਕਾਰ ਦਾ ਸ਼ਲਾਘਯੋਗ ਕੰਮ- ਡਾ. ਬਲਜੀਤ ਕੌਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 10 September, 2024, 05:37 PM

ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਸਰਕਾਰ ਦਾ ਸ਼ਲਾਘਯੋਗ ਕੰਮ- ਡਾ. ਬਲਜੀਤ ਕੌਰ
– ਭਵਿੱਖ ਵਿੱਚ ਵੀ ਵੱਧ ਤੋਂ ਵੱਧ ਲਗਾਏ ਜਾਣਗੇ ਅਜਿਹੇ ਕੈਂਪ
– 578 ਪ੍ਰਾਰਥਨਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 10 ਸਤੰਬਰ 2024 – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ, ਇਸ ਕੈਂਪ ਦੀ ਪ੍ਰਧਾਨਗੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ। ਇਸ ਕੈਂਪ ਦੌਰਾਨ ਉਹਨਾਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰੀ ਦੀ ਇਹ ਨਿਵੇਕਲੀ ਪਹਿਲਕਦਮੀ ਹੈ ਜਿਸ ਤਹਿਤ ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 1134 ਪ੍ਰਾਰਥਨਾਂ ਵੱਲੋਂ ਭਾਗ ਲਿਆ ਗਿਆ ਅਤੇ ਵੱਖ-ਵੱਖ ਕੰਪਨੀਆਂ ਵੱਲੋਂ ਮੌਕੇ ’ਤੇ ਚੋਣ ਕਰਕੇ 578 ਪ੍ਰਾਰਥਨਾਂ ਨਿਯੁਕਤੀ ਪੱਤਰ ਦਿੱਤੇ ਗਏ ਅਤੇ 24 ਪ੍ਰਾਰਥਨਾਂ ਵੱਲੋਂ ਸਵੈ ਰੋਜ਼ਗਾਰ ਲਈ ਅਪਲਾਈ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕੰਮ ਬਹੁਤ ਸ਼ਲਾਘਾਯੋਗ ਹੈ, ਜਿਸ ਤਹਿਤ ਔਰਤਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਮੌਕੇ ਮਿਲਣਗੇ ਅਤੇ ਸਮਾਜ ਵਿੱਚ ਅੱਗੇ ਵਧਣ ਦੀ ਸੇਧ ਮਿਲੇਗੀ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਜਿਹੇ ਕੈਂਪ ਲਗਾਤਾਰ ਜਾਰੀ ਰਹਿਣਗੇ।ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਇਸ ਕੈਂਪ ਦੌਰਾਨ ਜਿਹੜੀਆਂ ਪ੍ਰਾਰਥਨਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ ਕਿਸੇ ਕਾਰਣ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲੇ ਤਾਂ ਉਹ ਪ੍ਰਾਰਥਨਾਂ ਮਾਯੂਸ ਨਾ ਹੋਣ ਭਵਿੱਖ ਵਿੱਚ ਅਜਿਹੇ ਕੈਂਪ ਜਲਦੀ ਲਗਾ ਕੇ ਉਨ੍ਹਾਂ ਦੀ ਚੋਣ ਕੀਤੀ ਜਾਵੇਗੀ।ਇਸ ਮੌਕੇ ਉਨ੍ਹਾਂ ਚੁਣੀਆਂ ਗਈਆਂ ਪ੍ਰਾਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਵਿੱਖ ਵਿੱਚ ਵੀ ਔਰਤਾਂ ਦੇ ਸ਼ਸ਼ਤੀਕਰਨ ਲਈ ਅਜਿਹੇ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਸ੍ਰੀ ਹਰਦੀਪ ਸਿੰਘ ਡਿੰਪੀ ਢਿੱਲੋਂ, ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਜਸਪਾਲ ਸਿੰਘ, ਕ੍ਰਿਪਾਲ ਸਿੰਘ ਪ੍ਰਧਾਨ ਟਰੱਕ ਯੂਨੀਅਨ, ਸ੍ਰੀ ਰਾਜੇਸ਼ ਮਹਾਜਨ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਗੁਰਤੇਜ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।