Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:41 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਸਹਾਇਕ ਟਾਊਨ ਪਲਾਨਰ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਸਹਾਇਕ ਟਾਊਨ ਪਲਾਨਰ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਸਹਾਇਕ ਟਾਊਨ ਪਲਾਨਰ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ
ਪਟਿਆਲਾ, 10 ਸਤੰਬਰ : ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਸ. ਜਤਿੰਦਰ ਸਿੰਘ ਔਲਖ ਨੇ ਦੱਸਿਆ ਹੈ ਕਿ ਕਮਿਸ਼ਨ ਨੇ ਅੱਜ ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗ ਵਿੱਚ ਅਸਿਸਟੈਂਟ ਟਾਊਨ ਪਲਾਨਰ (ਗਰੁੱਪ ਏ) ਦੀਆਂ 19 ਅਸਾਮੀਆਂ ਲਈ ਅੰਤਿਮ ਨਤੀਜੇ ਦਾ ਐਲਾਨ ਕੀਤਾ ਹੈ। ਇਨ੍ਹਾਂ ਅਸਾਮੀਆਂ ਲਈ ਕੁੱਲ 251 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ, ਜਿਨ੍ਹਾਂ ਵਿੱਚੋਂ 22 ਉਮੀਦਵਾਰਾਂ ਨੂੰ ਇੰਟਰਵਿਊ ਪੜਾਅ ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਅੰਤਿਮ ਨਤੀਜੇ ਹੁਣ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ www.ppsc.gov.in ‘ਤੇ ਅਪਲੋਡ ਕਰ ਦਿੱਤੇ ਗਏ ਹਨ । ਪੀ.ਪੀ.ਐਸ.ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਇਹ ਵੀ ਦੱਸਿਆ ਕਿ ਪ੍ਰਿੰਸੀਪਲ (ਕਾਲਜ ਕਾਡਰ), ਅਸਿਸਟੈਂਟ ਇਲੈਕਟ੍ਰੀਕਲ ਇੰਸਪੈਕਟਰ, ਮੈਡੀਕਲ ਲੈਬ ਟੈਕਨਾਲੋਜੀ ਦੇ ਲੈਕਚਰਾਰ ਅਤੇ ਯੋਜਨਾ ਅਫ਼ਸਰਾਂ ਸਮੇਤ ਕਈ ਹੋਰ ਅਸਾਮੀਆਂ ਲਈ ਇੰਟਰਵਿਊ ਦਾ ਸਮਾਂ ਜਲਦੀ ਹੀ ਕਮਿਸ਼ਨ ਦੀ ਵੈੱਬਸਾਈਟ ‘ਤੇ ਅਪਲੋਡ ਕੀਤਾ ਜਾਵੇਗਾ।

Advertisement
Advertisement
Advertisement
Advertisement
Scroll to Top