Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:46 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ 'ਮਾਨਸਿਕ ਸਿਹਤ ਅਤੇ ਤੰਦਰੁਸਤੀ' ਵਿਸ਼ੇ ਉੱਤੇ ਵਿਸ਼ੇਸ਼ ਭਾਸ਼ਣ ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿਖੇ 'ਮਾਨਸਿਕ ਸਿਹਤ ਅਤੇ ਤੰਦਰੁਸਤੀ' ਵਿਸ਼ੇ ਉੱਤੇ ਵਿਸ਼ੇਸ਼ ਭਾਸ਼ਣ ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿਖੇ ‘ਮਾਨਸਿਕ ਸਿਹਤ ਅਤੇ ਤੰਦਰੁਸਤੀ’ ਵਿਸ਼ੇ ਉੱਤੇ ਵਿਸ਼ੇਸ਼ ਭਾਸ਼ਣ ਕਰਵਾਇਆ
ਪਟਿਆਲਾ, 10 ਸਤੰਬਰ : ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵੱਲੋਂ ਕਰਵਾਏ ਜਾ ਰਹੇ 15 ਦਿਨਾ ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ ਤਹਿਤ ਯੂਨੀਵਰਸਿਟੀ ਦੇ ਵਿਦਿਆਰਥੀ ਕੌਂਸਲਿੰਗ ਕੇਂਦਰ ਤੋਂ ਡਾ. ਰੂਬੀ ਗੁਪਤਾ ਨੇ ‘ਮਾਨਸਿਕ ਸਿਹਤ ਅਤੇ ਤੰਦਰੁਸਤੀ’ ਵਿਸ਼ੇ ਉੱਤੇ ਵਿਸ਼ੇਸ਼ ਭਾਸ਼ਣ ਦਿੱਤਾ । ਵਿਭਾਗ ਮੁਖੀ ਡਾ. ਜਗਪ੍ਰੀਤ ਕੌਰ ਨੇ ਦੱਸਿਆ ਕਿ ਇਹ ਪ੍ਰੋਗਰਾਮ ਵਿਭਾਗ ਵਿਖੇ ਸ਼ੁਰੂ ਹੋਏ ਨਵੇਂ ਕੋਰਸ ਚਾਰ ਸਾਲਾ ਏਕੀਕ੍ਰਿਤ ਅਧਿਆਪਕ ਸਿੱਖਿਆ ਪ੍ਰੋਗਰਾਮ (ਆਈ. ਟੀ. ਈ. ਪੀ.) ਬੀ. ਏ. ਬੀ. ਐੱਡ. (ਸੈਕੰਡਰੀ ਸਟੇਜ) ਵਿੱਚ ਦਾਖਲ ਹੋਏ ਵਿਦਿਆਰਥੀਆਂ ਦੇ ਨਵੇਂ ਬੈਚ ਲਈ ਹੈ । ਡਾ. ਗੁਪਤਾ ਨੇ ਇਸ ਮੌਕੇ ਬੋਲਦਿਆਂ ਤਣਾਅ, ਚਿੰਤਾ, ਆਪਸੀ ਸਬੰਧਾਂ ਅਤੇ ਕਰੀਅਰ ਕਾਉਂਸਲਿੰਗ ਵਰਗੇ ਮੁੱਦਿਆਂ ‘ਤੇ ਵਿਚਾਰ ਪ੍ਰਗਟਾਏ। ਡਾ. ਗੁਪਤਾ ਨੇ ਆਪਣੇ ਵਿਚਾਰ ਉਤੇਜਕ ਅਤੇ ਦਿਲਚਸਪ ਸੈਸ਼ਨ ਦੌਰਾਨ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਨਿੱਜੀ ਜੀਵਨ ਵਿੱਚ ਮਾਨਸਿਕ ਸਿਹਤ ਦੇ ਮਹੱਤਵ ਨੂੰ ਉਜਾਗਰ ਕੀਤਾ। ਉਨ੍ਹਾਂ ਭਾਵਨਾਤਮਕ ਨਿਯਮ, ਤਣਾਅ ਪ੍ਰਬੰਧਨ ਅਤੇ ਤੰਦਰੁਸਤੀ ਲਈ ਲੋੜੀਂਦੀਆਂ ਰਣਨੀਤੀਆਂ ਬਾਰੇ ਚਾਨਣਾ ਪਾਇਆ। ਵਿਦਿਆਰਥੀਆਂ ਨੇ ਇਸ ਚਰਚਾ ਵਿੱਚ ਸਰਗਰਮੀ ਨਾਲ਼ ਹਿੱਸਾ ਲਿਆ।
ਇਸ ਸਮਾਗਮ ਵਿੱਚ ਫੈਕਲਟੀ ਮੈਂਬਰਾਂ, ਵਿਦਿਆਰਥੀਆਂ ਅਤੇ ਖੋਜਾਰਥੀਆਂ ਨੇ ਸ਼ਮੂਲੀਅਤ ਕੀਤੀ ।

Advertisement
Advertisement
Advertisement
Advertisement
Scroll to Top