Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 6:30 pm

+91 90915 01313 , +91 90916 01313

punjabbanni@gmail.com
punjabbani@yahoo.com

ਮੋਟਰਸਾਈਕਲ ਸਵਾਰ ਸਕੂਲੀ ਬੱਚਿਆਂ ਨਾਲ ਵਾਪਰੇ ਭਿਆਨਕ ਸੜਕੀ ਹਾਦਸੇ ਵਿਚ ਤਿੰਨ ਵਿਦਿਆਰਥੀ ਹੋਏ ਗੰਭੀਰ ਫੱਟੜ

ਮੋਟਰਸਾਈਕਲ ਸਵਾਰ ਸਕੂਲੀ ਬੱਚਿਆਂ ਨਾਲ ਵਾਪਰੇ ਭਿਆਨਕ ਸੜਕੀ ਹਾਦਸੇ ਵਿਚ ਤਿੰਨ ਵਿਦਿਆਰਥੀ ਹੋਏ ਗੰਭੀਰ ਫੱਟੜ

ਮੋਟਰਸਾਈਕਲ ਸਵਾਰ ਸਕੂਲੀ ਬੱਚਿਆਂ ਨਾਲ ਵਾਪਰੇ ਭਿਆਨਕ ਸੜਕੀ ਹਾਦਸੇ ਵਿਚ ਤਿੰਨ ਵਿਦਿਆਰਥੀ ਹੋਏ ਗੰਭੀਰ ਫੱਟੜ
ਅੰਮ੍ਰਿਤਸਰ : ਪੰਜਾਬ ਦੇ ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ ਨੇੜੇ ਸਥਿਤ ਪਿੰਡ ਉਗਰ ਔਲਖ ਵਿਖੇ ਮੋਟਰਸਾਈਕਲ ਸਵਾਰ ਸਕੂਲੀ ਬੱਚਿਆਂ ਨਾਲ ਇੱਕ ਵੱਡਾ ਭਿਆਨਕ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਇੰਨ੍ਹਾਂ ਜਿਆਦਾ ਭਿਆਨਕ ਸੀ ਕਿ ਹਾਦਸੇ ’ਚ ਤਿੰਨ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਸਕੂਲ ਦੀ ਛੁੱਟੀ ਤੋਂ ਬਾਅਦ ਮੋਟਰਸਾਈਕਲ ’ਤੇ ਸਵਾਰ ਦਸਵੀਂ ਜਮਾਤ ਦੇ ਤਿੰਨ ਵਿਦਿਆਰਥੀਆਂ ਦੀ ਆਟੋ ਦੇ ਨਾਲ ਟੱਕਰ ਹੋ ਗਈ । ਦੱਸਣਯੋਗ ਹੈ ਕਿ ਇਸ ਹਾਦਸੇ ਦੇ ਕਾਰਨ ਦਸਵੀਂ ਜਮਾਤ ਦੇ ਤਿੰਨ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਅਜਨਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਦੋ ਸਕੂਲੀ ਬੱਚਿਆਂ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਰਕੇ ਉਹਨਾਂ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ। ਉੱਥੇ ਹੀ ਤੀਸਰੇ ਸਕੂਲੀ ਬੱਚੇ ਦਾ ਅਜਨਾਲਾ ਦੇ ਸਿਵਲ ਹਸਪਤਾਲ ਦੇ ਵਿੱਚ ਹੀ ਇਲਾਜ ਕੀਤਾ ਜਾ ਰਿਹਾ ਹੈ। ਜਿਕਰਯੋਗ ਹੈ ਕਿ ਪੁਲਿਸ ਵੱਲੋਂ ਪਿਛਲੇ ਕਈ ਸਮੇਂ ਤੋਂ ਲਗਾਤਾਰ ਬੱਚਿਆਂ ਅਤੇ ਉਨਾਂ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਨਾਬਾਲਿਗ ਸਕੂਲੀ ਬੱਚਿਆਂ ਨੂੰ ਮੋਟਰਸਾਈਕਲ ਨਾ ਦਿੱਤੇ ਜਾਣ ਪਰ ਉਸ ਦੇ ਬਾਵਜੂਦ ਵੀ ਕੁਝ ਮਾਪੇ ਆਪਣੇ ਬੱਚਿਆਂ ਪ੍ਰਤੀ ਜਾਗਰੂਕ ਨਹੀਂ ਹੋ ਰਹੇ ਅਤੇ ਲਗਾਤਾਰ ਕਾਨੂੰਨ ਦੇ ਹੁਕਮਾਂ ਦੀ ਪਾਲਣਾ ਨਾ ਕਰਦੇ ਹੋਏ ਆਪਣੇ ਬੱਚਿਆਂ ਨੂੰ ਮੋਟਰਸਾਈਕਲ ਦੇ ਰਹੇ ਹਨ ਜਿੱਥੇ ਮੋਟਰਸਾਈਕਲਾਂ ਉੱਪਰ ਦੋ ਦੋ ਤਿੰਨ ਤਿੰਨ ਬੱਚੇ ਚੜ ਕੇ ਸਕੂਲਾਂ ਵਿੱਚ ਜਾਂਦੇ ਹਨ ਜਿਸ ਦੇ ਚੱਲਦੇ ਹੀ ਇਹ ਸੜਕ ਹਾਦਸੇ ਵਾਪਰਦੇ ਹਨ ਅਤੇ ਜਿਸ ਦੀ ਤਾਜ਼ਾ ਮਿਸਾਲ ਤੁਹਾਡੇ ਸਾਹਮਣੇ ਹੈ।

Advertisement
Advertisement
Advertisement
Advertisement
Scroll to Top