Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 6:30 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੰਤਵ ਤਹਿਤ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਸੈਕਟਰ 68, ਫੋਰੈਸਟ ਕੰਪਲੈਕਸ ਬਿਲਡਿੰਗ ਐਸ ਏ ਐਸ (ਮੋਹਾਲੀ) ਵਿਖੇ ਗਵਰਨਿੰਗ ਬਾਡੀ ਦੀ ਮੀਟਿੰਗ ਹੋਈ।ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਊ ਧੰਨ ਦੀ ਸੇਵਾ ਅਤੇ ਸਾਂਭ-ਸੰਭਾਲ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ੳਨ੍ਹਾਂ ਕਿਹਾ ਕਿ ਸੂਬੇ ਵਿੱਚ ਬੇਸਹਾਰਾਂ ਪਸ਼ੂਆਂ ਦੀ ਗਿਣਤੀ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਇਹਨਾਂ ਪਸ਼ੂਆਂ ਕਾਰਣ ਅਕਸਰ ਦੁਰਘਟਨਾਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਹਨਾਂ ਪਸ਼ੂਆਂ ਦੇ ਯੋਗ ਪ੍ਰਬੰਧ਼ਨ ਲਈ ਠੋਸ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਗਊ ਭਲਾਈ ਦੇ ਕੰਮਾਂ ਵਿੱਚ ਸੁਧਾਰ ਲਿਆਉਣ ਸਬੰਧੀ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਮੀਟਿੰਗ ਦੌਰਾਨ ਮੁੱਖ ਤੌਰ ਤੇ ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾ ਰਾਹੀਂ ਗਊ ਧਨ ਦੀ ਸੇਵਾ ਲਈ ਫੰਡ ਮੁਹਈਆ ਕਰਾਉਣ ਤੇ ਜ਼ੋਰ ਦਿੱਤਾ ਗਿਆ।ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਹੋਏ ਜਿਨ੍ਹਾਂ ਵਿੱਚ ਵਿੱਤ, ਸੁਰੱਖਿਆ, ਪਸ਼ੂ ਪਾਲਣ, ਸਥਾਨਕ ਸਰਕਾਰਾਂ, ਬਿਜਲੀ, ਟ੍ਰਾਂਸਪੋਰਟ ਅਤੇ ਪੇਂਡੂ ਵਿਕਾਸ ਵਿਭਾਗ ਸ਼ਾਮਿਲ ਸਨ। ਇਸ ਮੀਟਿੰਗ ਦੀ ਕਾਰਵਾਈ ਗਊ ਸੇਵਾ ਕਮਿਸ਼ਨ ਦੇ ਮੁੱਖ ਕਾਰਜਕਾਰੀ ਅਫਸਰ ਡਾਕਟਰ ਅਸ਼ੀਸ਼ ਚੂੱਗ ਅਤੇ ਜਸਵਿੰਦਰ ਸਿੰਘ ਦੁਆਰਾ ਕੀਤੀ ਗਈ। ਇਸ ਮੌਕੇ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਮਨੀਸ਼ ਅਗਰਵਾਲ, ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਸ਼ਰਨਜੀਤ ਸਿੰਘ ਬੇਦੀ ਅਤੇ ਗਊ ਸੇਵਾ ਕਮਿਸ਼ਨ ਦੇ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top