Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:43 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ਖਾਧ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਹਦਾਇਤਾਂ

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ਖਾਧ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਹਦਾਇਤਾਂ

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ਖਾਧ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਹਦਾਇਤਾਂ
-ਬੇਕਰੀ ਤੇ ਮਠਿਆਈ ਦੇ ਦੁਕਾਨਦਾਰਾਂ ਨੂੰ ਬਲੈਕਮੇਲ ਕਰਨ ਵਾਲਿਆਂ ਨੂੰ ਵੀ ਤਾੜਨਾ, ਕਿਸੇ ਨੂੰ ਵੀ ਕਾਨੂੰਨ ਹੱਥ ‘ਚ ਨਹੀਂ ਲੈਣ ਦਿੱਤਾ ਜਾਵੇਗਾ
ਪਟਿਆਲਾ, 10 ਸਤੰਬਰ : ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਪਿਛਲੇ ਦਿਨੀਂ ਮਠਿਆਈਆਂ ਅਤੇ ਬੇਕਰੀ ਪਦਾਰਥਾਂ ਦੀ ਗੁਣਵੱਤਾ ਸਬੰਧੀ ਮੀਡੀਆ ਵਿੱਚ ਆਈਆਂ ਖ਼ਬਰਾਂ ਦਾ ਨੋਟਿਸ ਲੈਂਦਿਆਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸੈਂਪਲਿੰਗ ਕਰਕੇ ਖਾਧ ਪਦਾਰਥਾਂ ਦੀ ਗੁਣਵੱਤਾ ਜਾਂਚ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਨੂੰ ਲਗਾਤਾਰ ਚੈਕਿੰਗ ਕਰਨ ਦੀ ਹਦਾਇਤ ਕੀਤੀ ਜਾ ਚੁੱਕੀ ਹੈ । ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਹਲਵਾਈ ਐਸੋਸੀਏਸ਼ਨ ਪਟਿਆਲਾ ਨੇ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚ ਕਰਕੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕੁਝ ਲੋਕਾਂ ਵੱਲੋਂ ਸੋਸ਼ਲ ਮੀਡੀਆ ਦੇ ਨਾਮ ਉਤੇ ਸ਼ਹਿਰ ਦੀਆਂ ਨਾਮੀ ਦੁਕਾਨਦਾਰਾਂ ਦਾ ਸਮਾਨ ਖਰਾਬ ਦੱਸਕੇ ਸੋਸ਼ਲ ਮੀਡੀਆ ਉਪਰ ਵਾਇਰਲ ਕੀਤਾ ਜਾ ਰਿਹਾ ਹੈ। ਇਸ ਨਾਲ ਜਿੱਥੇ ਦੁਕਾਨਾਂ ਦਾ ਅਕਸ ਤੇ ਵਪਾਰ ਖਰਾਬ ਹੁੰਦਾ ਹੈ, ਉਥੇ ਹੀ ਲੋਕਾਂ ਵਿੱਚ ਵੀ ਭਰਮ ਭੁਲੇਖੇ ਪੈਂਦੇ ਹਨ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਲੋਕ ਸੋਸ਼ਲ ਮੀਡੀਆ ਦਾ ਕੋਈ ਪਲੈਟਫਾਰਮ ਵਰਤਦੇ ਹਨ ਤੇ ਜੇਕਰ ਉਨ੍ਹਾਂ ਵੱਲੋਂ ਕਿਸੇ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ਨੂੰ ਵਰਤਿਆ ਗਿਆ ਤਾਂ ਸਬੰਧਤਾਂ ਦੀ ਪਛਾਣ ਕਰਕੇ ਨਿਯਮਾਂ ਮੁਤਾਬਕ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਸਮੂਹ ਹਲਵਾਈ ਦੀਆਂ ਦੁਕਾਨਾਂ ਕਰਦੇ ਅਤੇ ਬੇਕਰੀਆਂ ਦੇ ਮਾਲਕਾਂ ਨੂੰ ਵੀ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਵੱਲੋਂ ਖਪਤਕਾਰਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਕੋਈ ਵੀ ਘਟਨਾ ਸਾਹਮਣੇ ਆਈ ਤਾਂ ਉਨ੍ਹਾਂ ਵਿਰੁੱਧ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਖਾਧ ਪਦਾਰਥਾਂ ਦੀ ਗੁਣਵੱਤਾ ਦੀ ਪਰਖ ਲਗਾਤਾਰ ਕੀਤੇ ਜਾਣ ਦੇ ਆਦੇਸ਼ ਪਹਿਲਾਂ ਹੀ ਜਾਰੀ ਕਰ ਦਿੱਤੇ ਹਨ ।

Advertisement
Advertisement
Advertisement
Advertisement
Scroll to Top