ਅਮਨ ਅਰੋੜਾ ਅਤੇ ਡਾ. ਗੁਰਪ੍ਰੀਤ ਕੌਰ ਨੇ ਈਦ-ਉਲ-ਫਿਤਰ ’ਤੇ ਮਲੇਰਕੋਟਲਾ ਦੀ ਈਦਗਾਹ ਵਿਖੇ ਕੀਤੀ ਸ਼ਿਰਕਤ, ਸੂਬੇ ਦੇ ਅਵਾਮ ਨੂੰ ਦਿੱਤੀਆਂ ਵਧਾਈਆਂ

ਦੁਆਰਾ: News ਪ੍ਰਕਾਸ਼ਿਤ :Saturday, 22 April, 2023, 08:09 PM

ਈਦ ਦਾ ਪਵਿੱਤਰ ਤਿਉਹਾਰ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ : ਅਮਨ ਅਰੋੜਾ

ਆਪਸੀ ਭਾਈਚਾਰਕ ਸਾਂਝ ਲਈ ਦੁਨੀਆ ਵਿੱਚ ਜਾਣਿਆ ਜਾਂਦਾ ਹੈ ਪੰਜਾਬ – ਡਾ. ਗੁਰਪ੍ਰੀਤ ਕੌਰ

ਚੰਡੀਗੜ੍ਹ/ਮਾਲੇਰਕੋਟਲਾ 22 ਅਪ੍ਰੈਲ :

ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ਾਂ ਕਰ ਰਹੇ ਸਮਾਜ ਵਿਰੋਧੀ ਅਨਸਰਾਂ ਦੀ ਕੋਸ਼ਿਸ਼ਾਂ ਪੰਜਾਬ ਵਿੱਚ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕਿ ਪੰਜਾਬ ਦੇ ਲੋਕ ਆਪਸੀ ਭਾਈਚਾਰਕ ਸਾਂਝ ਨਾਲ ਰਹਿਣਾ ਜਾਣਦੇ ਹਨ । ਸੂਬੇ ਦੇ ਲੋਕਾਂ ਵਿੱਚ ਮਜ਼ਬੂਤ ਸਮਾਜਿਕ ਸਾਂਝ ਨੂੰ ਕਮਜ਼ੋਰ ਕਰਨ ਦੀਆਂ ਨਾਪਾਕ ਕੋਸ਼ਿਸ਼ਾਂ ਕਦੇ ਵੀ ਪੂਰੀਆਂ ਨਹੀਂ ਹੋ ਸਕਦੀਆਂ । ਇਹ ਵਿਚਾਰ ਨਵੀਂ ਅਤੇ ਨਵਿਆਉਣ ਯੋਗ ਊਰਜਾ ਸਰੋਤ ,ਰੋਜ਼ਗਾਰ ਉਤਪਤੀ, ਛਪਾਈ ਅਤੇ ਸਟੇਸ਼ਨਰੀ ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਈਦ-ਉਲ-ਫਿਤਰ ਦੇ ਸ਼ੁਭ ਮੌਕੇ ’ਤੇ ਸਥਾਨਕ ਈਦਗਾਹ ਵਿਖੇ ਨਮਾਜ਼ ਅਦਾ ਕਰਨ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।

ਉਹਨਾਂ ਕਿਹਾ ਕਿ ਈਦ ਦਾ ਤਿਉਹਾਰ ਪਵਿੱਤਰਤਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਮਾਲੇਰਕੋਟਲਾ ਅਤੇ ਸਮੁੱਚੇ ਪੰਜਾਬ ਨਿਵਾਸੀਆਂ ਨੂੰ ਇਸ ਪਵਿੱਤਰ ਮੁਕੱਦਸ ਦਿਨ ਤੇ ਵਧਾਈ ਦਿੱਤੀ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਕਾਮਾਨਾ ਵੀ ਕੀਤੀ । ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਦੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਾਲੇਰਕੋਟਲਾ ਦੇ ਸਰਵਪੱਖੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਨੇ ਈਦ -ਉਲ-ਫ਼ਿਤਰ ਦੀ ਨਮਾਜ਼ ਤੋਂ ਬਾਅਦ ਈਦਗਾਹ ਮਾਲੇਰਕੋਟਲਾ ਦੀ ਮੁੱਖ ਫ਼ਸੀਲ ਤੋਂ ਮੁਸਲਿਮ ਭਾਈਚਾਰੇ ਨੂੰ ਮੁਖ਼ਾਤਿਬ ਹੁੰਦਿਆਂ ਈਦ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਆਪਸੀ ਭਾਈਚਾਰਕ ਸਾਂਝ ਲਈ ਦੁਨੀਆਂ ਭਰ ਵਿੱਚ ਜਾਣਿਆਂ ਜਾਂਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਪੰਜਾਬ ਵਿੱਚ ਨਫ਼ਰਤ ਦੇ ਬੀਜ ਨਾ ਪੁੰਗਰਣ ਸਗੋਂ ਆਪਸੀ ਭਾਈਚਾਰਾ ਇਸੇ ਤਰ੍ਹਾਂ ਬਰਕਰਾਰ ਰਹੇ ।

ਇਸ ਤੋਂ ਪਹਿਲਾਂ ਮਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਨੇ ਮਾਲੇਰਕੋਟਲਾ ਦੀ ਅਮਾਮ ਵਲੋਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਦੇ ਈਦ ਮੌਕੇ ਮਾਲੇਰਕੋਟਲਾ ਵਿਖੇ ਪੁੱਜਣ ਤੇ ਸਵਾਗਤ ਕੀਤਾ ਅਤੇ ਮਾਲੇਰਕੋਟਲਾ ਦੇ ਸਰਵਪੱਖੀ ਵਿਕਾਸ ਲਈ ਵਿਚਾਰ ਸਾਂਝੇ ਕੀਤੇ ।

ਇਸ ਮੌਕੇ ਮੁਫ਼ਤੀ-ਏ-ਆਜ਼ਮ ਹਜ਼ਰਤ ਮੌਲਾਨਾ ਮੁਫ਼ਤੀ ਇਰਤਕਾ ਉਲ ਹਸਨ, ਆਈਜੀ ਪੰਜਾਬ ਪੁਲਿਸ ਸ੍ਰੀ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਸੀਨੀਅਰ ਪੁਲਿਸ ਕਪਤਾਨ ਸ੍ਰੀ ਦੀਪਕ ਹਿਲੋਰੀ,ਐਸ.ਡੀ.ਐਮ.ਸ੍ਰੀ ਕਰਨਵੀਰ ਸਿੰਘ, ਸ੍ਰੀ ਓਂਕਾਰ ਸਿੰਘ ਧੂਰੀ, ਸ੍ਰੀ ਗੁਰਮੁੱਖ ਸਿੰਘ, ਵਿਧਾਇਕ ਮਾਲੇਰਕੋਟਲਾ ਦੀ ਸਰੀਕੇ ਹਯਾਤ ਫਰਿਆਲ ਉਰ ਰਹਿਮਾਨ, ਸ਼ਮਸੂਦੀਨ ਚੌਧਰੀ, ਜਾਫ਼ਰ ਅਲੀ, ਮੋਨਿਸ ਰਹਿਮਾਨ, ਅਸ਼ਰਫ ਅਬਦੁੱਲਾ ,ਅਬਦੁਲ ਹਮੀਦ,ਮੁਹੰਮਦ ਨਜ਼ੀਰ, ਅਬਦੁਲ ਲਤੀਫ਼ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ।