Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:53 am

+91 90915 01313 , +91 90916 01313

punjabbanni@gmail.com
punjabbani@yahoo.com

ਮਨੀਪੁਰ ਵਿਚ ਪੁਲਸ ਨਾਲ ਝੜਪ ਦੌਰਾਨ 40 ਵਿਦਿਆਰਥੀ ਜ਼ਖ਼ਮੀ

ਮਨੀਪੁਰ ਵਿਚ ਪੁਲਸ ਨਾਲ ਝੜਪ ਦੌਰਾਨ 40 ਵਿਦਿਆਰਥੀ ਜ਼ਖ਼ਮੀ

ਮਨੀਪੁਰ ਵਿਚ ਪੁਲਸ ਨਾਲ ਝੜਪ ਦੌਰਾਨ 40 ਵਿਦਿਆਰਥੀ ਜ਼ਖ਼ਮੀ
ਇੰਫਾਲ : ਮਨੀਪੁਰ ਦੇ ਡੀਜੀਪੀ ਅਤੇ ਸੂਬੇ ਦੇ ਸੁਰੱਖਿਆ ਸਲਾਹਕਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਦਬਾਅ ਬਣਾਉਣ ਲਈ ਅੱਜ ਰਾਜ ਭਵਨ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਪ੍ਰਦਰਸ਼ਨਕਾਰੀਆਂ ਨਾਲ ਸੁਰੱਖਿਆ ਬਲਾਂ ਦੀ ਝੜਪ ਹੋ ਗਈ, ਜਿਸ ਮਗਰੋਂ ਉਨ੍ਹਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ। ਇਸ ਦੌਰਾਨ 40 ਵਿਦਿਆਰਥੀ ਫੱਟੜ ਹੋ ਗਏ ਹਨ। ਵਿਦਿਆਰਥੀਆਂ ਦੇ ਅੰਦੋਲਨ ਦਰਮਿਆਨ ਸੂਬੇ ਦੇ ਪੰਜ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਪੰਜ ਦਿਨਾਂ ਲਈ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਸਾਰੇ ਸਰਕਾਰੀ ਤੇ ਨਿੱਜੀ ਕਾਲਜ 12 ਸਤੰਬਰ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਮਨੀਪੁਰ ਸਰਕਾਰ ਨੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦੋ ਜ਼ਿਲ੍ਹਿਆਂ ਇੰਫਾਲ ਪੂਰਬੀ ਤੇ ਪੱਛਮੀ ਜ਼ਿਲ੍ਹਿਆਂ ਵਿੱਚ ਕਰਫਿਊ ਵੀ ਲਾ ਦਿੱਤਾ ਹੈ ਅਤੇ ਥੌਬਲ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ (ਬੀਐੱਨਐੱਸਐੱਸ) ਦੀ ਧਾਰਾ 163(2) ਅਧੀਨ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਉਧਰ, ਕੇਂਦਰ ਸਰਕਾਰ ਵੱਲੋਂ ਸੀਆਰਪੀਐੱਫ ਦੇ 2000 ਹੋਰ ਜਵਾਨ ਮਨੀਪੁਰ ਭੇਜੇ ਗਏ ਹਨ। ਸੀਆਰਪੀਐੱਫ ਦੀਆਂ ਦੋ ਬਟਾਲੀਅਨਾਂ ਕ੍ਰਮਵਾਰ ਤਿਲੰਗਾਨਾ ਦੇ ਵਾਰੰਗਲ ਅਤੇ ਝਾਰਖੰਡ ਦੇ ਲਾਤੇਹਾਰ ਤੋਂ ਮਨੀਪੁਰ ਵਿੱਚ ਭੇਜੀਆਂ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਮਨੀਪੁਰ ਵਿੱਚੋਂ ਅਸਾਮ ਰਾਈਫਲਜ਼ ਦੀਆਂ ਦੋ ਬਟਾਲੀਆਂ ਨੂੰ ਵਾਪਸ ਬੁਲਾ ਲਏ ਜਾਣ ਤੋਂ ਫੌਰੀ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਸੋਮਵਾਰ ਤੋਂ ਡੇਰੇ ਲਾਈਂ ਬੈਠੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਸੈਂਕੜੇ ਵਿਦਿਆਰਥੀਆਂ ਨੇ ਇੰਫਾਲ ਦੇ ਖਵਾਇਰਾਮਬੰਦ ਮਹਿਲਾ ਬਾਜ਼ਾਰ ਵਿੱਚ ਲਾਏ ਕੈਪਾਂ ਵਿੱਚ ਰਾਤ ਗੁਜ਼ਾਰੀ। ਉਹ ਅੱਜ ਬੀਟੀ ਰੋਡ ਰਾਹੀਂ ਰਾਜ ਭਵਨ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਹਾਲਾਂਕਿ, ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਕਾਂਗਰਸ ਭਵਨ ਨੇੜੇ ਰੋਕ ਲਿਆ। ਇਸੇ ਦੌਰਾਨ ਮਨੀਪੁਰ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰੋਸ ਰੈਲੀ ਕੱਢੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਵੀ ਸਾੜਿਆ। ਬਾਅਦ ਵਿੱਚ ਵਿਦਿਆਰਥੀਆਂ ਨੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਅਤੇ ਰਾਜਪਾਲ ਆਚਾਰਿਆ ਨਾਲ ਮੁਲਾਕਾਤ ਕੀਤੀ। ਸੂਬੇ ਦੇ ਗ੍ਰਹਿ ਵਿਭਾਗ ਨੇ ਹਿੰਸਾ ਦੇ ਮੱਦੇਨਜ਼ਰ ਇੰਫਾਲ ਪੱਛਮੀ, ਇੰਫਾਲ ਪੂਰਬੀ, ਥੌਬਲ, ਬਿਸ਼ਨੂਪੁਰ ਅਤੇ ਕਾਕਚਿੰਗ ਜ਼ਿਲ੍ਹਿਆਂ ਵਿੱਚ 10 ਸਤੰਬਰ ਦੁਪਹਿਰ 3.00 ਵਜੇ ਤੋਂ 15 ਸਤੰਬਰ ਦੁਪਹਿਰ 3.00 ਵਜੇ ਤੱਕ ਇੰਟਰਨੈੱਟ ਸੇਵਾਵਾਂ ਮੁਲਤਵੀ ਕਰ ਦਿੱਤੀਆਂ ਹਨ।

Advertisement
Advertisement
Advertisement
Advertisement
Scroll to Top