ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨ ਨੇ ਕੀਤਾ ਚੋਰੀ ਕਰਨ ਦਾ ਸਿਲਸਿਲਾ ਸ਼ੁਰੂ ਤੇ ਪੁਲਸ ਵਲੋਂ ਗ੍ਰਿਫ਼ਤਾਰ

ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨ ਨੇ ਕੀਤਾ ਚੋਰੀ ਕਰਨ ਦਾ ਸਿਲਸਿਲਾ ਸ਼ੁਰੂ ਤੇ ਪੁਲਸ ਵਲੋਂ ਗ੍ਰਿਫ਼ਤਾਰ
ਅੰਮ੍ਰਿਤਸਰ : ਮਲੇਸ਼ੀਆ ਤੋਂ ਵਾਪਸ ਪਰਤੇ ਨੌਜਵਾਨ ਨੇ ਨਸ਼ੇ ਦੀ ਦਲਦਲ ਵਿਚ ਫਸਣ ਦੇ ਚਲਦਿਆਂ ਚੋਰੀ ਕਰਨ ਦਾ ਕੰਮ ਸ਼ੁਰੂ ਕਰ ਲਿਆ ਤੇ ਪੁਲਸ ਵਲੋਂ ਇਸ ਨੌਜਵਾਨ ਨੂੰ ਮੋਟਰਸਾਈਕਲ ਚੋਰੀ ਕਰਦੇ ਪਕੜ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਨੌਰਥ ਦੇ ਏਸੀਪੀ ਮਨਿੰਦਰ ਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਬੜੀ ਮੁਸਤੈਦੀ ਦੇ ਨਾਲ ਇਸ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਹ ਨੌਜਵਾਨ ਮਲੇਸ਼ੀਆ ਵਿੱਚ ਵਰਕ ਪਰਮਿਟ ’ਤੇ ਕੰਮ ਕਰਕੇ ਭਾਰਤ ਵਾਪਸ ਪਰਤਿਆ ਸੀ। ਉਨ੍ਹਾਂ ਦੱਸਿਆ ਕਿ ਜਿਸ ਸਮੇਂ ਇਹ ਭਾਰਤ ਪਰਤਿਆ ਸੀ ਤਾਂ ਨਸ਼ੇ ਦੀ ਦਲਦਲ ’ਚ ਫਸ ਗਿਆ ਅਤੇ ਚੋਰੀ ਕਰਨ ਨੂੰ ਮਜ਼ਬੂਰ ਹੋ ਗਿਆ।ਉਨ੍ਹਾਂ ਦੱਸਿਆ ਕਿ ਇਹ ਅੰਮ੍ਰਿਤਸਰ ਦੀਆਂ ਪਾਰਕਿੰਗਾਂ ਦੇ ਵਿੱਚ ਜਾ ਕੇ ਮੋਟਰਸਾਈਕਲ ਚੋਰੀ ਕਰਦਾ ਸੀ ਅਤੇ ਨਸ਼ੇ ਦੀ ਪੂਰਤੀ ਕਰਦਾ ਸੀ। ਗ੍ਰਿਫਤਾਰੀ ਮਗਰੋਂ ਇਸ ਕੋਲੋਂ ਇੱਕ ਬੁਲਟ ਮੋਟਰਸਾਈਕਲ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ ਅਤੇ ਇਸ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
