Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:59 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਦਰਬਾਰ ਸਾਹਿਬ ਨਜ਼ਦੀਕ ਵਪਾਰੀ ਨੂੰ ਲੁੱਟਿਆ

ਅੰਮ੍ਰਿਤਸਰ ਦਰਬਾਰ ਸਾਹਿਬ ਨਜ਼ਦੀਕ ਵਪਾਰੀ ਨੂੰ ਲੁੱਟਿਆ

ਅੰਮ੍ਰਿਤਸਰ ਦਰਬਾਰ ਸਾਹਿਬ ਨਜ਼ਦੀਕ ਵਪਾਰੀ ਨੂੰ ਲੁੱਟਿਆ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਵਿੱਚ ਬਣੇ ਸ੍ਰੀ ਦਰਬਾਰ ਸਾਹਿਬ ਨੇੜਲੇ ਚੌਂਕ ਪਰਾਗ ਦਾਸ ਵਿਖੇ ਲੁਟੇਰਿਆਂ ਵੱਲੋਂ ਸੋਨਾ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਪਰਾਗ ਦਾਸ ਚੌਂਕ ਦੇ ਕੋਲ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਉਹਨਾਂ ਦੱਸਿਆ ਕਿ ਰੁਪੇਸ਼ ਸੈਣੀ ਤੇ ਮੁਕੇਸ਼ ਸੈਣੀ ਨਾਮ ਦੇ ਦੋ ਭਰਾ ਸੋਨਾ ਕੋਰੀਅਰ ਕਰਨ ਦਾ ਕੰਮ ਕਰਦੇ ਹਨ ਅਤੇ ਮੁਕੇਸ਼ ਸੈਨੀ ਰੋਜ਼ਾਨਾ ਦੀ ਤਰ੍ਹਾਂ ਵੱਖ ਵਖ ਦੁਕਾਨਦਾਰਾਂ ਤੋਂ ਸੋਨਾ ਲੈ ਕੇ ਕੋਰੀਅਰ ਕਰਨ ਲਈ ਗੁਰੂ ਬਾਜ਼ਾਰ ਜਾ ਰਿਹਾ ਸੀ । ਇਸ ਦੌਰਾਨ ਜਦੋਂ ਉਹ ਪਰਾਗਦਾਸ ਚੌਂਕ ਦੇ ਨਜ਼ਦੀਕ ਪਹੁੰਚਿਆ ਤਾਂ ਦੋ ਅਣਪਛਾਤੇ ਲੁਟੇਰਿਆਂ ਵੱਲੋਂ ਉਸ ਕੋਲੋਂ ਸੋਣਾ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਸੋਨਾ ਕਿੰਨੀ ਕੁਆਂਟਿਟੀ `ਚ ਹੈ ਇਸ ਬਾਰੇ ਪਤਾ ਨਹੀਂ ਚੱਲ ਸਕਿਆ ਲੇਕਿਨ ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ ਜਲਦ ਹੀ ਪੁਲਿਸ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਵੇਗੀ।

Advertisement
Advertisement
Advertisement
Advertisement
Scroll to Top