ਹਰਿਆਣਾ ਵਿਚ ਚੋਣਾ ਦੇ ਚਲਦਿਆਂ ਵੋਟਿੰਗ ਦੋ ਦਿਨ ਪਹਿਲਾਂ ਹਰਿਆਣਾ ਅਤੇ ਨਾਲ ਲੱਗਦੇ 3 ਕਿਲੋਮੀਟਰ ਤੱਕ ਦੇ ਖੇਤਰ ਵਿੱਚ ਹੋਵੇਗੀ ਸ਼ਰਾਬ ਤੇ ਪਾਬੰਦੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 14 September, 2024, 11:23 AM

ਹਰਿਆਣਾ ਵਿਚ ਚੋਣਾ ਦੇ ਚਲਦਿਆਂ ਵੋਟਿੰਗ ਦੋ ਦਿਨ ਪਹਿਲਾਂ ਹਰਿਆਣਾ ਅਤੇ ਨਾਲ ਲੱਗਦੇ 3 ਕਿਲੋਮੀਟਰ ਤੱਕ ਦੇ ਖੇਤਰ ਵਿੱਚ ਹੋਵੇਗੀ ਸ਼ਰਾਬ ਤੇ ਪਾਬੰਦੀ
ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਖੇ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਵੋਟਿੰਗ ਤੋਂ 48 ਘੰਟੇ ਪਹਿਲਾ ਹਰਿਆਣਾ ਅਤੇ ਹਰਿਆਣਾ ਦੇ ਨਾਲ ਲੱਗਦੇ 3 ਕਿਲੋਮੀਟਰ ਤੱਕ ਦੇ ਖੇਤਰ ਵਿੱਚ ਸ਼ਰਾਬ ਵੇਚਣ ਤੇ ਖਰੀਦਣ ਤੇ ਪਾਬੰਦੀ ਹੋਵੇਗੀ। ਹਰਿਆਣਾ ਦੇ ਨਾਲ ਲੱਗਦੇ ਤਿੰਨ ਕਿਲੋਮੀਟਰ ਦੇ ਜਿਨ੍ਹਾਂ ਖੇਤਰਾਂ ਵਿਚ ਸ਼ਰਾਬ ਤੇ ਪਾਬੰਦੀ ਹੋਵੇਗੀ ਵਿਚ ਯੂ. ਪੀ. ਦੇ ਗੌਤਮ ਬੁੱਧ ਨਗਰ, ਬਾਗਪਤ, ਅਲੀਗੜ੍ਹ, ਮਥੁਰਾ, ਸਹਾਰਨਪੁਰ ਅਤੇ ਸ਼ਾਮਲੀ ਵਰਗੇ ਜ਼ਿਲ੍ਹੇ ਸ਼ਾਮਲ ਹਨ।ਪ੍ਰਾਪਤ ਜਾਣਕਾਰੀ ਮੁਤਾਬਕ ਜਿ਼ਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਯੂ. ਪੀ. ਦੇ ਜਿ਼ਲ੍ਹਿਆਂ ਵਿੱਚ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਜਿਸ ਦਾ ਕਾਰਨ ਇਹ ਹੈ ਕਿ ਚੋਣਾਂ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖੀ ਜਾਵੇ। ਹਰਿਆਣਾ ਵਿੱਚ 1 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 5 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਇਸ ਦੇ ਮੱਦੇਨਜ਼ਰ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਸ਼ਰਾਬ ‘ਤੇ ਪਾਬੰਦੀ ਲਾਈ ਜਾਵੇਗੀ ਅਤੇ ਗਿਣਤੀ ਦੇ ਦਿਨ ਤੱਕ ਲਾਗੂ ਰਹੇਗੀ। ਜਿਸ ਕਾਰਨ ਯੂਪੀ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਡਰਾਈ ਡੇਅ ਰਹੇਗਾ । ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ, ਨਿਰਪੱਖ ਚੋਣਾਂ ਅਤੇ ਸ਼ਾਂਤਮਈ ਮਾਹੌਲ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਚੋਣਾਂ ਕਰਵਾਉਣ ਲਈ ਰੋਹਤਕ ਜ਼ਿਲ੍ਹੇ ਵਿੱਚ 15 ਥਾਵਾਂ ’ਤੇ ਨਾਕਾਬੰਦੀ ਕੀਤੀ ਗਈ ਹੈ। ਪੁਲਿਸ ਸੁਪਰਡੈਂਟ ਹਿਮਾਂਸ਼ੂ ਗਰਗ ਨੇ ਸ਼ੁੱਕਰਵਾਰ ਨੂੰ ਰੋਹਤਕ ਜ਼ਿਲ੍ਹੇ ਦੀਆਂ ਚੌਕੀਆਂ ਦਾ ਦੌਰਾ ਕੀਤਾ। ਨੇ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਉਪ ਪੁਲਿਸ ਕਪਤਾਨ, ਥਾਣਾ ਇੰਚਾਰਜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਨਿਰਪੱਖ ਚੋਣਾਂ ਲਈ ਪੁਲਿਸ ਵੱਲੋਂ ਅਰਧ ਸੈਨਿਕ ਬਲਾਂ ਦੇ ਸਹਿਯੋਗ ਨਾਲ ਠੋਸ ਪ੍ਰਬੰਧ ਕੀਤੇ ਗਏ ਹਨ ।