Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 30 Sep 2026 | 2:42 am

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਵਿੱਚ ਪੀਐਸਐਸਐਸਬੀ ਕਲਰਕ ਕਮ ਡਾਟਾ ਐਂਟਰੀ ਆਪਰੇਟਰ ਦਾ ਪੇਪਰ ਦੇਣ ਪਹੁੰਚੇ ਵਿਦਿਆਰਥੀਆਂ ਕੀਤਾ ਹੰਗਾਮਾ

ਚੰਡੀਗੜ੍ਹ ਵਿੱਚ ਪੀਐਸਐਸਐਸਬੀ ਕਲਰਕ ਕਮ ਡਾਟਾ ਐਂਟਰੀ ਆਪਰੇਟਰ ਦਾ ਪੇਪਰ ਦੇਣ ਪਹੁੰਚੇ ਵਿਦਿਆਰਥੀਆਂ ਕੀਤਾ ਹੰਗਾਮਾ

ਚੰਡੀਗੜ੍ਹ ਵਿੱਚ ਪੀਐਸਐਸਐਸਬੀ ਕਲਰਕ ਕਮ ਡਾਟਾ ਐਂਟਰੀ ਆਪਰੇਟਰ ਦਾ ਪੇਪਰ ਦੇਣ ਪਹੁੰਚੇ ਵਿਦਿਆਰਥੀਆਂ ਕੀਤਾ ਹੰਗਾਮਾ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਪੰਜਾਬ ਸਟੇਟ ਸਰਵਿਸ ਸਿਲੈਕਸ਼ਨ ਬੋਰਡ ਕਲਰਕ ਕਮ ਡਾਟਾ ਐਂਟਰੀ ਆਪਰੇਟਰ ਦਾ ਪੇਪਰ ਦੇਣ ਪਹੁੰਚੇ ਵਿਦਿਆਰਥੀਆਂ ਨੇ ਹੰਗਾਮਾ ਕੀਤਾ। ਦੱਸਣਯੋਗ ਹੈ ਕਿ ਵਿਦਿਆਰਥੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਚੰਡੀਗੜ੍ਹ ਦੇ ਸੈਕਟਰ 21-ਏ ਸਥਿਤੀ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੇਪਰ ਦੇਣ ਲਈ ਪਹੁੰਚੇ ਸਨ ਪਰ ਇਹ ਪ੍ਰੀਖਿਆ ਕੇਂਦਰ ਵਿੱਚ ਦੇਰੀ ਨਾਲ ਪਹੁੰਚੇ, ਜਿਸ ਕਾਰਨ ਇਨ੍ਹਾਂ ਨੂੰ ਪੇਪਰ ਦੇਣ ਲਈ ਐਂਟਰੀ ਨਹੀਂ ਮਿਲੀ ਤੇ ਇਹਨਾਂ ਨੇ ਪ੍ਰੀਖਿਆ ਕੇਂਦਰ ਦੇ ਗੇਟ ਉੱਤੇ ਹੰਗਾਮਾ ਕਰ ਦਿੱਤਾ।ਵਿਦਿਆਰਥੀਆਂ ਨੇ ਇਲਜ਼ਾਮ ਲਗਾਏ ਹਨ ਕਿ ਉਹ ਕਲਰਕ ਕਮ ਡਾਟਾ ਐਂਟਰੀ ਆਪਰੇਟਰ ਦਾ ਪੇਪਰ ਦੇਣ ਲਈ ਦੂਰੋਂ ਚੱਲ ਕੇ ਆਏ ਹਨ ਪਰ ਟ੍ਰੈਫਿਕ ਹੋਣ ਕਾਰਨ ਉਹ ਸਮੇਂ ਤੇ ਨਹੀਂ ਪਹੁੰਚ ਸਕੇ, ਜਿਸ ਕਾਰਨ ਉਹਨਾਂ ਨੂੰ ਬਾਹਰ ਗੇਟ ਉੱਤੇ ਹੀ ਰੋਕ ਲਿਆ ਗਿਆ ਹੈ। ਵਿਦਿਆਰਥੀਆਂ ਆਖਿਆ ਕਿ ਜੋ ਵਿਦਿਆਰਥੀ ਉਹਨਾਂ ਤੋਂ ਵੀ ਲੇਟ ਆਏ ਸਨ, ਉਹਨਾਂ ਵਿੱਚੋਂ ਇੱਕ ਲੜਕੇ ਤੇ ਇੱਕ ਲੜਕੀ ਨੂੰ ਅੰਦਰ ਜਾਣ ਦੀ ਇਜ਼ਾਜਤ ਦੇ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ਵਿਦਿਆਰਥੀਆਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਇਸ ਪੇਪਰ ਦੀ ਤਿਆਰੀ ਕਰ ਰਹੇ ਹਨ ਤੇ ਖਰਚਾ ਕਰਕੇ ਅੱਜ ਪੇਪਰ ਦੇਣ ਲਈ ਵੀ ਪਹੁੰਚੇ ਹਨ ਪਰ ਫਿਰ ਵੀ ਗੇਟ ਉੱਤੇ ਹੀ ਰੋਕ ਲਿਆ ਗਿਆ ਹੈ। ਉਹਨਾਂ ਮੰਗ ਕੀਤੀ ਕਿ ਵਿਦਿਆਰਥੀਆਂ ਦੇ ਹਿਸਾਬ ਨਾਲ ਉਹਨਾਂ ਦਾ ਪ੍ਰੀਖਿਆ ਕੇਂਦਰ ਨੇੜੇ ਹੀ ਹੋਣਾ ਚਾਹੀਦਾ ਹੈ ਤਾਂ ਜੋ ਹਰ ਵਿਦਿਆਰਥੀ ਸਮੇਂ ਉੱਤੇ ਪਹੁੰਚ ਸਕੇ।ਪ੍ਰੀਖਿਆ ਕੇਂਦਰ ਦੀ ਇੰਚਾਰਜ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਇਸ ਪੇਪਰ ਦੀ ਪੂਰੀ ਵੀਡੀਓਗ੍ਰਾਫੀ ਹੋ ਰਹੀ ਹੈ ਤੇ ਸਮਾਂ ਵਧੇਰੇ ਹੋਣ ਤੋਂ ਬਾਅਦ ਕਿਸੇ ਨੂੰ ਵੀ ਐਂਟਰੀ ਨਹੀਂ ਦਿੱਤੀ ਜਾ ਸਕਦੀ ਹੈ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਉਹਨਾਂ ਉੱਤੇ ਕਾਰਵਾਈ ਹੋ ਸਕਦੀ ਹੈ। ਉਹਨਾਂ ਦੱਸਿਆ ਕਿ ਪਿਛਲੇ ਪੇਪਰ ਦੌਰਾਨ ਉਹਨਾਂ ਨੇ ਕੁਝ ਵਿਦਿਆਰਥੀਆਂ ਨੂੰ ਗੇਟ ਬੰਦ ਹੋਣ ਤੋਂ ਬਾਅਦ ਵੀ ਅੰਦਰ ਐਂਟਰੀ ਦੇ ਦਿੱਤੀ ਸੀ ਪਰ ਪ੍ਰਸ਼ਾਸਨ ਨੇ ਉਹਨਾਂ ਨੂੰ ਇਸ ਵਾਰ ਸਖ਼ਤ ਆਦੇਸ਼ ਦਿੱਤੇ ਹਨ, ਜਿਸ ਕਾਰਨ ਉਹ ਮਜ਼ਬੂਰ ਹਨ।

Advertisement
Advertisement
Advertisement
Advertisement
Scroll to Top