Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:02 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਮੋਦੀ ਦੇਸ਼-ਵਿਦੇਸ਼ ਘੁੰਮਦੇ ਹਨ ਪਰ ਮਨੀਪੁਰ ਜਾਣ ਤੋਂ ਬਚ ਰਹੇ ਹਨ : ਰਮੇਸ਼

ਪ੍ਰਧਾਨ ਮੰਤਰੀ ਮੋਦੀ ਦੇਸ਼-ਵਿਦੇਸ਼ ਘੁੰਮਦੇ ਹਨ ਪਰ ਮਨੀਪੁਰ ਜਾਣ ਤੋਂ ਬਚ ਰਹੇ ਹਨ : ਰਮੇਸ਼

ਪ੍ਰਧਾਨ ਮੰਤਰੀ ਮੋਦੀ ਦੇਸ਼-ਵਿਦੇਸ਼ ਘੁੰਮਦੇ ਹਨ ਪਰ ਮਨੀਪੁਰ ਜਾਣ ਤੋਂ ਬਚ ਰਹੇ ਹਨ : ਰਮੇਸ਼
ਨਵੀਂ ਦਿੱਲੀ : ਕਾਂਗਰਸ ਨੇ ਮਨੀਪੁਰ ਵਿੱਚ ਹਿੰਸਾ ਨੂੰ ਲੈ ਕੇ ਅੱਜ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸੇਧਿਆ ਅਤੇ ਦੋਸ਼ ਲਾਇਆ ਕਿ ਉਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਦੂਜੇ ਦੇਸ਼ਾਂ ਦੀ ਯਾਤਰਾ ਕਰ ਰਹੇ ਹਨ ਪਰ ਇਸ ਅਸ਼ਾਂਤ ਸੂਬੇ ਵਿੱਚ ਜਾਣ ਤੋਂ ਜਾਣਬੁੱਝ ਕੇ ਬੱਚ ਰਹੇ ਹਨ। ਮਨੀਪੁਰ ਵਿੱਚ ਪਿਛਲੇ ਸਾਲ ਮਈ ਤੋਂ ਹੁਣ ਤੱਕ ਮੈਤੇਈ ਅਤੇ ਕੁਕੀ ਭਾਈਚਾਰਿਆਂ ਵਿਚਾਲੇ ਸੰਘਰਸ਼ ਵਿੱਚ 200 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਕਾਂਗਰਸ ਦੇ ਜਨਰਲ ਸਕੱਤਰ ਰਮੇਸ਼ ਨੇ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ, ‘‘3 ਮਈ 2023 ਨੂੰ ਮਨੀਪੁਰ ਵਿੱਚ ਹਿੰਸਾ ਭੜਕੀ ਅਤੇ ਸੂਬਾ ਸੜਨ ਲੱਗਾ। 3 ਜੂਨ 2023 ਨੂੰ ਹਿੰਸਾ ਅਤੇ ਦੰਗਿਆਂ ਕਰ ਕੇ ਅਤੇ ਇਸ ਦੇ ਫੈਲਣ ਦੀ ਜਾਂਚ ਲਈ ਤਿੰਨ ਮੈਂਬਰੀ ਜਾਂਚ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ। ਇਸ ਨੂੰ ਆਪਣੀ ਰਿਪੋਰਟ ਸੌਂਪਣ ਲਈ ਛੇ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ।’’ ਉਨ੍ਹਾਂ ਕਿਹਾ ਕਿ ਅਜੇ ਤੱਕ ਕੋਈ ਰਿਪੋਰਟ ਨਹੀਂ ਸੌਂਪੀ ਗਈ ਹੈ ਅਤੇ ਕਮਿਸ਼ਨ ਨੂੰ ਅਜਿਹਾ ਕਰਨ ਲਈ ਅਜੇ 24 ਨਵੰਬਰ 2024 ਤੱਕ ਦਾ ਸਮਾਂ ਦਿੱਤਾ ਗਿਆ ਹੈ। ਰਮੇਸ਼ ਨੇ ਕਿਹਾ ਕਿ ਇਸ ਵਿਚਾਲੇ ਮਨੀਪੁਰ ਦੇ ਲੋਕ ਲਗਾਤਾਰ ਦਰਦ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ, ‘‘ਨਾਨ ਬਾਇਲੌਜਿਕਲ ਪ੍ਰਧਾਨ ਮੰਤਰੀ ਦੇਸ਼ ਦੇ ਹੋਰ ਹਿੱਸਿਆਂ ਅਤੇ ਵਿਦੇਸ਼ ਵਿੱਚ ਯਾਤਰਾ ਕਰਨ ਦੀ ਯੋਜਨਾ ਬਣਾਉਂਦੇ ਰਹਿੰਦੇ ਹਨ ਅਤੇ ਇਸ ਸਭ ਤੋਂ ਅਸ਼ਾਂਤ ਸੂਬੇ ਦੀ ਯਾਤਰਾ ਜਾਣਬੁੱਝ ਕੇ ਟਾਲਦੇ ਰਹਿੰਦੇ ਹਨ।

Advertisement
Advertisement
Advertisement
Advertisement
Scroll to Top