ਜੰਮੂ ਕਸ਼ਮੀਰ ਦੇ ਬਾਰਾਮੂਲਾ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਕੀਤੇ ਤਿੰਨ ਅੱਤਵਾਦੀ ਹਲਾਕ

ਦੁਆਰਾ: Punjab Bani ਪ੍ਰਕਾਸ਼ਿਤ :Saturday, 14 September, 2024, 03:29 PM

ਜੰਮੂ ਕਸ਼ਮੀਰ ਦੇ ਬਾਰਾਮੂਲਾ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਕੀਤੇ ਤਿੰਨ ਅੱਤਵਾਦੀ ਹਲਾਕ
ਸ੍ਰੀਨਗਰ : ਭਾਰਤ ਦੇਸ਼ ਦੇ ਸੂਬੇ ਜੰਮੂ ਕਸ਼ਮੀਰ ਦੇ ਬਾਰਾਮੂਲਾ ਜਿ਼ਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ’ਚ ਅੱਜ ਤਿੰਨ ਅਤਿਵਾਦੀ ਹਲਾਕ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ । ਪੁਲਸ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਜਿ਼ਲ੍ਹੇ ਵਿੱਚ ਪੱਟਨ ਇਲਾਕੇ ਦੇ ਚੱਕ ਟੱਪਰ ਕ੍ਰੀਰੀ ਵਿੱਚ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਦੇਰ ਰਾਤ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਪੁਲਸ ਦੇ ਇਕ ਅਧਿਕਾਰੀ ਮੁਤਾਬਕ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੀ, ਜਿਸ ਮਗਰੋਂ ਉਨ੍ਹਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਲਿਆ ਸੀ ਅਤੇ ਸਵੇਰੇ ਹੋਏ ਮੁਕਾਬਲੇ ਵਿੱਚ ਉਨ੍ਹਾਂ ਨੇ ਤਿੰਨ ਅਤਿਵਾਦੀਆਂ ਨੂੰ ਹਲਾਕ ਕਰ ਦਿੱਤਾ। ਅੱਤਵਾਦੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਨਾਲ ਹੀ ਇਸ ਗੱਲ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਕਿਸੇ ਜਥੇਬੰਦੀ ਨਾਲ ਸਬੰਧਤ ਸਨ। ਅਧਿਕਾਰੀ ਨੇ ਦੱਸਿਆ ਕਿ ਮੁਹਿੰਮ ਅਜੇ ਵੀ ਜਾਰੀ ਹੈ।