ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਭਰੋਸੇ ਤੋਂ ਬਾਅਦ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 14 September, 2024, 02:41 PM

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਭਰੋਸੇ ਤੋਂ ਬਾਅਦ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ
ਡਾਕਟਰਾਂ ਨੇ ਓਪੀਡੀ ਬੰਦ ਰੱਖਣ ਦਾ ਸਮਾਂ ਬਦਲ ਦਿੱਤਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਭਰੋਸੇ ਤੋਂ ਬਾਅਦ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਓਪੀਡੀ ਖੋਲ੍ਹਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਪੀ.ਸੀ.ਐੱਮ.ਐੱਸ.ਏ. ਦੀ ਅੱਜ ਪੰਜਾਬ ਸਰਕਾਰ ਨਾਲ ਮੀਟਿੰਗ ਹੋਈ ਹੈ ਅਤੇ ਜੇਕਰ ਕੋਈ ਹੱਲ ਨਾ ਨਿਕਲਿਆ ਤਾਂ ਪੀ.ਸੀ.ਐੱਮ.ਐੱਸ.ਏ. ਵੱਲੋਂ ਵਿਆਪਕ ਕਦਮ ਚੁੱਕੇ ਜਾਣਗੇ। ਪਹਿਲਾਂ ਓਪੀਡੀ ਨੂੰ ਅੰਸ਼ਕ ਤੌਰ `ਤੇ ਬੰਦ ਕਰ ਦਿੱਤਾ ਗਿਆ ਸੀ ਪਰ ਪੰਜਾਬ ਸਰਕਾਰ ਵੱਲੋਂ ਕੋਈ ਲਿਖਤੀ ਭਰੋਸਾ ਨਾ ਮਿਲਣ `ਤੇ ਪੀ.ਸੀ.ਐਮ.ਐਸ.ਏ ਨੇ ਆਪਣਾ ਰੋਸ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ ਅਤੇ ਓਪੀਡੀ ਨੂੰ ਮੁਕੰਮਲ ਤੌਰ `ਤੇ ਬੰਦ ਕਰਨ ਦਾ ਐਲਾਨ ਕੀਤਾ ਹੈ। ਓਪੀਡੀ ਬੰਦ ਦਾ ਅੱਜ ਤੀਜਾ ਦਿਨ ਹੈ। ਸਬ-ਕਮੇਟੀ ਨਾਲ ਮੀਟਿੰਗ ਤੋਂ ਬਾਅਦ ਪੀ.ਸੀ.ਐਮ.ਐਸ.ਏ. ਨੂੰ ਭਰੋਸਾ ਦਿੱਤਾ ਗਿਆ ਸੀ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੰਦੇ ਹੋਏ ਅਧਿਕਾਰਤ ਪੱਤਰ ਜਾਰੀ ਕੀਤਾ ਜਾਵੇਗਾ, ਪਰ ਕੋਈ ਵੀ ਅਧਿਕਾਰਤ ਲਿਖਤੀ ਭਰੋਸਾ ਨਾ ਮਿਲਣ `ਤੇ ਐਸੋਸੀਏਸ਼ਨ ਨੇ ਸਾਰਾ ਦਿਨ ਓਪੀਡੀ ਬੰਦ ਰੱਖੀ। ਡਾਕਟਰਾਂ ਵੱਲੋਂ ਓਪੀਡੀ ਸੇਵਾਵਾਂ ਬੰਦ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਮੈਡੀਕਲ ਸਿੱਖਿਆ ਵਿਭਾਗ ਦੇ ਮਾਹਿਰਾਂ ਨੂੰ ਵੀ ਬੁਲਾਇਆ ਹੈ। ਚੱਲ ਰਹੀ ਹੜਤਾਲ ਦੌਰਾਨ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਦੇ ਪ੍ਰਬੰਧਨ ਲਈ ਮਾਹਿਰਾਂ ਨੂੰ ਬੁਲਾਇਆ ਗਿਆ ਸੀ।