Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:31 pm

+91 90915 01313 , +91 90916 01313

punjabbanni@gmail.com
punjabbani@yahoo.com

ਸੱਚ ਨੂੰ ਕੁੱਝ ਸਮੇਂ ਤੱਕ ਛੁਪਾਇਆ ਤਾਂ ਜਾ ਸਕਦਾ ਹੈ, ਪਰ ਕਦੇ ਦਬਾਇਆ ਨਹੀਂ ਜਾ ਸਕਦਾ : ਹਰਚੰਦ ਸਿੰਘ ਬਰਸਟ

ਸੱਚ ਨੂੰ ਕੁੱਝ ਸਮੇਂ ਤੱਕ ਛੁਪਾਇਆ ਤਾਂ ਜਾ ਸਕਦਾ ਹੈ, ਪਰ ਕਦੇ ਦਬਾਇਆ ਨਹੀਂ ਜਾ ਸਕਦਾ : ਹਰਚੰਦ ਸਿੰਘ ਬਰਸਟ

ਸੱਚ ਨੂੰ ਕੁੱਝ ਸਮੇਂ ਤੱਕ ਛੁਪਾਇਆ ਤਾਂ ਜਾ ਸਕਦਾ ਹੈ, ਪਰ ਕਦੇ ਦਬਾਇਆ ਨਹੀਂ ਜਾ ਸਕਦਾ : ਹਰਚੰਦ ਸਿੰਘ ਬਰਸਟ
-ਸੱਚ ਦੀ ਹੋਈ ਜਿੱਤ, ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦਰ ਕੇਜਰੀਵਾਲ ਨੂੰ ਮਿਲੀ ਜਮਾਨਤ ਤੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ
ਚੰਡੀਗੜ੍ਹ, 14 ਸਤੰਬਰ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਮਿਲਣ ਤੇ ਖੁਸ਼ੀ ਜਾਹਰ ਕਰਦਿਆਂ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਇਸ ਨੂੰ ਸੱਚ ਦੀ ਜਿੱਤ ਕਰਾਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਾਨੂੰ ਮਾਨਯੋਗ ਸੁਪਰੀਮ ਕੋਰਟ ਤੇ ਪੂਰਾ ਯਕੀਨ ਸੀ, ਕਿਉਂਕਿ ਸੱਚ ਨੂੰ ਜ਼ਿਆਦਾ ਸਮੇਂ ਤੱਕ ਛੁਪਾ ਕੇ ਨਹੀਂ ਰੱਖਿਆ ਜਾ ਸਕਦਾ। ਕਦੇ ਨਾ ਕਦੇ ਇਹ ਸਾਰਿਆਂ ਦੇ ਸਾਹਮਣੇ ਆ ਹੀ ਜਾਂਦਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਦੀ ਹਨੇਰੀ ਨੂੰ ਰੋਕਣ, ਬਦਲੇ ਦੀ ਭਾਵਨਾ ਅਤੇ ਵਿਰੋਧੀਆਂ ਨੂੰ ਦਬਾਉਣ ਦੇ ਉਦੇਸ਼ ਨਾਲ ਕਾਰਜ਼ ਕੀਤੇ ਜਾ ਰਹੇ ਹਨ। ਇਸੇ ਲਈ ਵਿਰੋਧੀ ਪਾਰਟੀਆਂ ਖਿਲਾਫ਼ ਝੂਠੇ ਕੇਸ ਦਰਜ਼ ਕਰਕੇ ਜਾਂਚ ਨੂੰ ਲੰਮਾ ਖਿੱਚਿਆ ਜਾਂਦਾ ਹੈ, ਤਾਂ ਜੋ ਲੋਕਾਂ ਨੂੰ ਵਰਗਲਾਇਆ ਜਾ ਸਕੇ। ਪਰ ਸੁਪਰੀਮ ਕੋਰਟ ਦੇ ਫੈਸਲੇ ਨੇ ਕੇਂਦਰ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਇਆ ਨੂੰ ਕਰਾਰਾ ਜਵਾਬ ਦਿੱਤਾ ਹੈ। ਇਹ ਫੈਸਲਾ ਨਿਆਂ ਪ੍ਰਣਾਲੀ ਅਤੇ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਤੇ ਵਿਸ਼ਵਾਸ ਦੀ ਜਿੱਤ ਹੈ। ਇਸ ਦੇਸ਼ ਵਿੱਚ ਸ੍ਰੀ ਅਰਵਿੰਦ ਕੇਜਰੀਵਾਲ ਜੀ ਵਰਗਾ ਕੋਈ ਵੀ ਇਮਾਨਦਾਰ ਅਤੇ ਦੇਸ਼ ਭਗਤ ਨੇਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ । ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਵੱਖ-ਵੱਖ ਢੰਗਾਂ ਦਾ ਇਸਤੇਮਾਲ ਕਰਕੇ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ਾਂ ਕੀਤੀਆਂ ਪਰ ਉਹ ਇਹ ਭੁੱਲ ਗਏ ਕਿ ਆਮ ਆਦਮੀ ਪਾਰਟੀ ਅੰਦੋਲਨਾਂ ਵਿੱਚੋਂ ਨਿਕਲੀ ਹੋਈ ਪਾਰਟੀ ਹੈ, ਜੋ ਹਮੇਸ਼ਾ ਸੱਚ ਦੀ ਰਾਹ ਤੇ ਹੀ ਚਲਦੀ ਆਈ ਹੈ ਅਤੇ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਹਮੇਸ਼ਾ ਤੋਂ ਹੀ ਲੋਕਾਂ ਦੀ ਭਲਾਈ ਵਾਸਤੇ ਕੰਮ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਆਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਹੁਣ ਪਾਰਟੀ ਆਗੂਆਂ ਵੱਲੋਂ ਜ਼ੋਰਦਾਰ ਪ੍ਰਚਾਰ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਦਾ ਅਸਲ ਚਹਿਰਾ ਲੋਕਾਂ ਨੂੰ ਵਿਖਾਇਆ ਜਾਵੇਗਾ ।

Advertisement
Advertisement
Advertisement
Advertisement
Scroll to Top