Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:48 am

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਸਰਕਾਰ ਨੇ ਆਟੇ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਕੀਤਾ ਵਪਾਰੀਆਂ, ਥੋਕ ਵਿਕਰੇਤਾਵਾਂ, ਵੱਡੀ ਰਿਟੇਲ ਚੇਨ ਵਿਕਰੇਤਾਵਾਂ ਅਤੇ ਪ੍ਰੋਸੈਸਰਾਂ ਲਈ ਕਣਕ ਦੀ ਸਟਾਕ ਸੀਮਾ ਨੂੰ ਸਖ਼ਤ

ਕੇਂਦਰ ਸਰਕਾਰ ਨੇ ਆਟੇ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਕੀਤਾ ਵਪਾਰੀਆਂ, ਥੋਕ ਵਿਕਰੇਤਾਵਾਂ, ਵੱਡੀ ਰਿਟੇਲ ਚੇਨ ਵਿਕਰੇਤਾਵਾਂ ਅਤੇ ਪ੍ਰੋਸੈਸਰਾਂ ਲਈ ਕਣਕ ਦੀ ਸਟਾਕ ਸੀਮਾ ਨੂੰ ਸਖ਼ਤ

ਕੇਂਦਰ ਸਰਕਾਰ ਨੇ ਆਟੇ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਕੀਤਾ ਵਪਾਰੀਆਂ, ਥੋਕ ਵਿਕਰੇਤਾਵਾਂ, ਵੱਡੀ ਰਿਟੇਲ ਚੇਨ ਵਿਕਰੇਤਾਵਾਂ ਅਤੇ ਪ੍ਰੋਸੈਸਰਾਂ ਲਈ ਕਣਕ ਦੀ ਸਟਾਕ ਸੀਮਾ ਨੂੰ ਸਖ਼ਤ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਆਟੇ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਸ਼ੁੱਕਰਵਾਰ ਨੂੰ ਵੱਡਾ ਕਦਮ ਚੁੱਕਿਆ ਹੈ। ਸਰਕਾਰ ਨੇ ਵਪਾਰੀਆਂ, ਥੋਕ ਵਿਕਰੇਤਾਵਾਂ, ਵੱਡੀ ਰਿਟੇਲ ਚੇਨ ਵਿਕਰੇਤਾਵਾਂ ਅਤੇ ਪ੍ਰੋਸੈਸਰਾਂ ਲਈ ਕਣਕ ਦੀ ਸਟਾਕ ਸੀਮਾ ਨੂੰ ਸਖ਼ਤ ਕਰ ਦਿੱਤਾ ਹੈ। ਸਰਕਾਰ ਦੇ ਇਸ ਕਦਮ ਦਾ ਉਦੇਸ਼ ਕਣਕ ਦੀਆਂ ਕੀਮਤਾਂ `ਚ ਵਾਧੇ ਅਤੇ ਭੰਡਾਰਨ `ਤੇ ਕਾਬੂ ਪਾਉਣਾ ਹੈ। ਕਣਕ `ਤੇ ਇਹ ਸੋਧੀ ਹੋਈ ਸਟਾਕ ਸੀਮਾ 24 ਜੂਨ ਨੂੰ ਲਗਾਈ ਗਈ ਸਟਾਕ ਸੀਮਾ ਤੋਂ ਲਗਭਗ ਦੋ ਮਹੀਨੇ ਬਾਅਦ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਪਾਬੰਦੀਆਂ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ `ਚ 31 ਮਾਰਚ, 2025 ਤੱਕ ਲਾਗੂ ਰਹਿਣਗੀਆਂ।ਇੱਕ ਸਰਕਾਰੀ ਬਿਆਨ `ਚ ਦੱਸਿਆ ਗਿਆ ਹੈ ਕਿ ਸੋਧੇ ਹੋਏ ਨਿਯਮਾਂ ਦੇ ਤਹਿਤ, ਵਪਾਰੀਆਂ ਅਤੇ ਥੋਕ ਵਿਕਰੇਤਾਵਾਂ ਨੂੰ ਹੁਣ 2,000 ਟਨ ਤੱਕ ਸਟਾਕ ਕਰਨ ਦੀ ਇਜਾਜ਼ਤ ਹੈ, ਜਦੋਂ ਕਿ ਪਹਿਲਾਂ ਇਹ ਸੀਮਾ 3,000 ਟਨ ਸੀ। ਵੱਡੇ ਰਿਟੇਲ ਚੇਨ ਵਿਕਰੇਤਾ “ਆਪਣੇ ਹਰੇਕ ਵਿਕਰੀ ਕੇਂਦਰਾਂ `ਚ 10 ਟਨ ਤੱਕ ਕਣਕ ਸਟੋਰ ਕਰ ਸਕਦੇ ਹਨ ਅਤੇ ਉਨ੍ਹਾਂ ਦੇ ਸਾਰੇ ਡਿਪੂਆਂ ਪਹਿਲਾਂ, ਵਿਕਰੀ ਕੇਂਦਰਾਂ ਦੀ ਸੰਖਿਆ ਦੇ ਆਧਾਰ `ਤੇ ਕਣਕ ਸਟੋਰ ਕੀਤੀ ਜਾਂਦੀ ਹੈ। ਇਸ ਤੋਂ ਪਹਿਲਾਂ ਉਨ੍ਹਾਂ `ਤੇ ਵਿਕਰੀ ਪੁਆਇੰਟਾਂ ਦੀ ਗਿਣਤੀ ਦੇ ਅਧਾਰ `ਤੇ ਕਣਕ ਦਾ ਸਟਾਕ ਕਰਨ `ਤੇ ਕੋਈ ਪਾਬੰਦੀ ਨਹੀਂ ਸੀ।ਪ੍ਰੋਸੈਸਰਾਂ ਲਈ ਸੀਮਾ ਨੂੰ ਉਨ੍ਹਾਂ ਦੀ ਮਹੀਨਾਵਾਰ ਸਥਾਪਿਤ ਸਮਰੱਥਾ () ਦੇ 60 ਪ੍ਰਤੀਸ਼ਤ ਤੱਕ ਘਟਾ ਦਿੱਤਾ ਗਿਆ ਹੈ। ਜੋ ਹੁਣ ਤੱਕ 70 ਫੀਸਦੀ ਸੀ। ਦਸ ਦਈਏ ਕਿ ਵਿਅਕਤੀਗਤ ਪ੍ਰਚੂਨ ਵਿਕਰੇਤਾਵਾਂ ਲਈ ਸਟਾਕ ਸੀਮਾ `ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਭਾਵ ਉਹ ਅਜੇ ਵੀ 10 ਟਨ ਤੱਕ ਕਣਕ ਦਾ ਸਟਾਕ ਰੱਖ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ ਸਾਰੀਆਂ ਸੰਸਥਾਵਾਂ ਲਈ ਆਪਣੀ ਸਟਾਕ ਸਥਿਤੀ ਦਾ ਐਲਾਨ ਕਰਨਾ ਅਤੇ ਇਸਨੂੰ ਖੁਰਾਕ ਅਤੇ ਜਨਤਕ ਵੰਡ ਵਿਭਾਗ ਦੇ ਪੋਰਟਲ “://..//” `ਤੇ ਨਿਯਮਿਤ ਤੌਰ `ਤੇ ਅਪਡੇਟ ਕਰਨਾ ਲਾਜ਼ਮੀ ਕਰ ਦਿੱਤਾ ਹੈ।ਨਿਰਧਾਰਤ ਸੀਮਾ ਤੋਂ ਵੱਧ ਸਟਾਕ ਰੱਖਣ ਵਾਲਿਆਂ ਨੂੰ ਨਵੇਂ ਨਿਯਮਾਂ ਦੀ ਪਾਲਣਾ ਕਰਨ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਬਿਆਨ `ਚ ਦੱਸਿਆ ਗਿਆ ਹੈ ਕਿ ਕੇਂਦਰ ਅਤੇ ਰਾਜ ਸਰਕਾਰਾਂ ਦੋਵਾਂ ਦੇ ਅਧਿਕਾਰੀ ਇਨ੍ਹਾਂ ਸਟਾਕ ਸੀਮਾਵਾਂ ਦੀ ਪਾਲਣਾ ਦੀ ਨੇੜਿਓਂ ਨਿਗਰਾਨੀ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੇਸ਼ `ਚ `ਕਣਕ ਦੀ ਕੋਈ ਨਕਲੀ ਕਮੀ` ਨਾ ਪੈਦਾ ਹੋਵੇ।

Advertisement
Advertisement
Advertisement
Advertisement
Scroll to Top