Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:33 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ 'ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ 'ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ ‘ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ
ਕਿਸਾਨ 19 ਸਤੰਬਰ ਸ਼ਾਮ ਪੰਜ ਵਜੇ ਤੱਕ ਸਕਦੇ ਹਨ ਅਪਲਾਈਃ ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 13 ਸਤੰਬਰ : ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਵਾਸਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀਆਂ ਦਾ ਲਾਭ ਲੈਣ ਲਈ ਪੋਰਟਲ ਨੂੰ 19 ਸਤੰਬਰ, 2024 ਤੱਕ ਮੁੜ ਖੋਲ੍ਹ ਦਿੱਤਾ ਹੈ । ਅੱਜ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਸੀ.ਆਰ.ਐਮ. ਮਸ਼ੀਨਰੀ ਦੀ ਖਰੀਦ ਲਈ ਆਪਣੀਆਂ ਅਰਜ਼ੀਆਂ ਹੁਣ 19 ਸਤੰਬਰ, 2024 ਸ਼ਾਮ 5 ਵਜੇ ਤੱਕ agrimachinerypb.com ਉਤੇ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ । ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਮਸ਼ੀਨਰੀ ‘ਤੇ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ । ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਉਣੀ ਸੀਜ਼ਨ 2024-25 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਦੀ ਖਰੀਦ ‘ਤੇ ਸਬਸਿਡੀ ਦਾ ਲਾਭ ਲੈਣ ਲਈ ਹੁਣ ਤੱਕ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਤੋਂ 21,830 ਅਰਜ਼ੀਆਂ ਪ੍ਰਾਪਤ ਹੋਈਆਂ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਹੁਣ ਤੱਕ 13,107 ਸੀ.ਆਰ.ਐਮ. ਮਸ਼ੀਨਾਂ ਲਈ 7,832 ਮਨਜ਼ੂਰੀ ਪੱਤਰ ਜਾਰੀ ਕਰ ਦਿੱਤੇ ਹਨ ਅਤੇ ਕਿਸਾਨਾਂ ਨੇ 5,833 ਸੀ.ਆਰ.ਐਮ. ਮਸ਼ੀਨਾਂ ਖਰੀਦ ਲਈਆਂ ਹਨ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ‘ਤੇ ਵਿਅਕਤੀਗਤ ਕਿਸਾਨਾਂ ਨੂੰ 50% ਸਬਸਿਡੀ ਅਤੇ ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80% ਸਬਸਿਡੀ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਸੀ.ਆਰ.ਐਮ. ਮਸ਼ੀਨਰੀ ਮੁਹੱਈਆ ਕਰਵਾਉਣ ਅਤੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਹੋਰ ਰਣਨੀਤੀਆਂ ਲਾਗੂ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ ।

Advertisement
Advertisement
Advertisement
Advertisement
Scroll to Top