Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 4:05 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 16 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 16 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 16 ਸਤੰਬਰ ਨੂੰ
ਪਟਿਆਲਾ, 13 ਸਤੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 16 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵੱਖ ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕੁਏਸ ਕਾਰਪ ਲਿਮਟਿਡ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ, ਲੋਨ ਅਫ਼ਸਰ ਅਤੇ ਮਾਰਕੀਟਿੰਗ ਅਫ਼ਸਰ ਦੀ ਅਸਾਮੀਆਂ ਲਈ ਸਿਰਫ਼ ਪੁਰਸ਼ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰ ਨੇ ਬਾਰ੍ਹਵੀਂ/ ਗਰੈਜੂਏਸ਼ਨ/ ਪੋਸਟ ਗਰੈਜੂਏਸ਼ਨ ਪਾਸ ਕੀਤੀ ਹੋਵੇ ਅਤੇ ਉਮਰ 18-35 ਸਾਲ ਹੋਵੇ, ਉਹ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 16 ਸਤੰਬਰ ਨੂੰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top