Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 6:37 am

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵਿੱਚ ਕਰਵਾਇਆ ਗਿਆ ਪੋਸਟਰ ਮੇਕਿੰਗ ਮੁਕਾਬਲਾ

ਖ਼ਾਲਸਾ ਕਾਲਜ ਪਟਿਆਲਾ ਵਿੱਚ ਕਰਵਾਇਆ ਗਿਆ ਪੋਸਟਰ ਮੇਕਿੰਗ ਮੁਕਾਬਲਾ

ਖ਼ਾਲਸਾ ਕਾਲਜ ਪਟਿਆਲਾ ਵਿੱਚ ਕਰਵਾਇਆ ਗਿਆ ਪੋਸਟਰ ਮੇਕਿੰਗ ਮੁਕਾਬਲਾ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਜੌਗਰਫ਼ੀ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਐਨ ਸੀ ਸੀ ਨੇਵੀ ਵਿੰਗ ਦੇ ਨਾਲ ਸਾਂਝੇ ਤੌਰ ਤੇ ਵਾਤਾਵਰਨ ਨੂੰ ਬਚਾਉਣ ਸਬੰਧੀ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ 85 ਤੋਂ ਵੱਧ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ, ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਵੱਲੋਂ ਵਾਤਾਵਰਨ ਨਾਲ ਸੰਬੰਧਿਤ ਪੋਸਟਰ ਬਣਾਏ ਗਏ ਇਹਨਾਂ ਪੋਸਟਰਾਂ ਰਾਹੀਂ ਵਿਦਿਆਰਥੀਆਂ ਨੇ ਵਾਤਾਵਰਨ ਨੂੰ ਬਚਾਉਣ ਦੇ ਲਈ ਸੰਦੇਸ਼ ਦਿੱਤਾ। ਇਸ ਮੁਕਾਬਲੇ ਵਿੱਚ ਜੱਜ ਵਜੋਂ ਵਿੱਚ ਡਾ. ਇੰਦਰਬੀਰ ਕੌਰ , ਪ੍ਰੋ. ਗੁਰਪਾਲ ਸਿੰਘ, ਡਾ.ਜਗਤਾਰ ਸਿੰਘ, ਡਾ. ਬਲਜਿੰਦਰ ਕੌਰ ਅਤੇ ਡਾ. ਸਰਬਜੀਤ ਸਿੰਘ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਵਿਚ ਡਾ. ਰਵਿੰਦਰਜੀਤ ਸਿੰਘ ਅਤੇ ਡਾ. ਜਗਜੀਤ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਹਨਾਂ ਨੇ ਬੱਚਿਆਂ ਨੂੰ ਆਪਣਾ ਆਲਾ-ਦੁਆਲਾ ਅਤੇ ਵਾਤਾਵਰਨ ਨੂੰ ਸਾਫ ਰੱਖਣ ਲਈ ਪ੍ਰੇਰਿਤ ਕੀਤਾ। ਜੌਗਰਫ਼ੀ ਵਿਭਾਗ ਦੇ ਮੁਖੀ ਡਾ. ਗੋਰਖ ਸਿੰਘ ਨੇ ਵੱਖ-ਵੱਖ ਵਿਭਾਗਾਂ ਤੋ ਆਏ ਅਧਿਆਪਕ ਸਾਹਿਬਾਨਾਂ ਦਾ ਜੌਗਰਫ਼ੀ ਵਿਭਾਗ ਵਿੱਚ ਆਉਣ ’ਤੇ ਨਿੱਘਾ ਸਵਾਗਤ ਕਰਦਿਆਂ ਓਜੋਨ ਪਰਤ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਪ੍ਰੋ. ਦਲਜੀਤ ਕੌਰ ਜੀ ਨੇ ਪ੍ਰੋਗਰਾਮ ਨੂੰ ਬਖੂਬੀ ਢੰਗ ਨਾਲ ਸੰਚਾਲਿਤ ਕੀਤਾ ਅਤੇ ਡਾ. ਪ੍ਰੀਆ ਚੌਧਰੀ ਅਤੇ ਡਾ. ਸੰਦੀਪ ਕੌਰ ਨੇ ਜੱਜ ਸਾਹਿਬਾਨਾਂ ਨਾਲ ਪੋਸਟਰਾਂ ਦੀ ਜਾਣਕਾਰੀ ਸਾਂਝੀ ਕੀਤੀ੍ਟ।ਅੰਤ ਤੇ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਦੀ ਘੋਸ਼ਣਾ ਕੀਤੀ੍ਟ ਡਾ. ਪ੍ਰਭਜੀਤ ਕੌਰ ਜੀ ਸਾਰੇ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਵਿੱਚ ਅਹਿਮ ਭੂਮਿਕਾ ਨਿਭਾਈ, ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋ. ਹਰਜਿੰਦਰ ਕੌਰ ਅਤੇ ਐਨ ਸੀ ਸੀ ਨੇਵੀ ਵਿੰਗ ਦੇ ਅਫਸਰ ਅਤੇ ਕੈਡਟ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top