ਸਿਹਤ ਟੀਮਾਂ ਵੱਲੋਂ ਹੁਣ ਤੱਕ ਖੁਸ਼ਕ ਦਿਵਸ ਮੋਕੇ 4,1142 ਘਰਾਂ/ਥਾਂਵਾਂ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ

ਦੁਆਰਾ: Punjab Bani ਪ੍ਰਕਾਸ਼ਿਤ :Friday, 13 September, 2024, 05:13 PM

ਸਿਹਤ ਟੀਮਾਂ ਵੱਲੋਂ ਹੁਣ ਤੱਕ ਖੁਸ਼ਕ ਦਿਵਸ ਮੋਕੇ 4,1142 ਘਰਾਂ/ਥਾਂਵਾਂ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ
570 ਥਾਂਵਾਂ ਤੇ ਮੱਛਰਾਂ ਦਾ ਲਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ।
ਹਰੇਕ ਹਫਤੇ ਫਰਾਈਡੇਅ-ਡਰਾਈ ਡੇਅ ਤੇ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ।
ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆ ਜਰੂੂਰੀ :- ਸਿਵਲ ਸਰਜਨ ਡਾ.ਜਤਿੰਦਰ ਕਾਂਸਲ
ਪਟਿਆਲਾ : ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈ ਡੇਅ- ਡਰਾਈ ਡੇਅ ਅਭਿਆਨ ਤਹਿਤ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਜਿਲਾ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਅੱਜ ਵਿਸ਼ੇਸ਼ ਮੁਹਿੰਮ ਦੋਰਾਨ ਜਿਲੇ ਭਰ ਵਿੱਚ ਵਿਭਾਗੀ ਆਦੇਸ਼ਾਂ ਅਨੁਸਾਰ ਵਿਦਿਅਕ ਅਦਾਰਿਆਂ ਅਤੇ ਦਫਤਰਾਂ ਲਈ ਸਪੈੇਸ਼ਲ ਕੰਪੇਨ ਵੀ ਚਲਾਈ ਗਈ ।ਜਿਸ ਵਿੱਚ 42 ਵਿਦਿਅਕ ਅਦਾਰਿਆਂ ਅਤੇ 291 ਦਫਤਰਾਂ ਦੀ ਚੈਕਿੰਗ ਕੀਤੀ ਗਈ।ਇਸ ਅਭਿਆਨ ਦੌਰਾਨ 63 ਥਾਵਾਂ ਤੌਂ ਡੇਂਗੂ ਫੈਲਾਉਣ ਵਾਲੇ ਮੱਛਰਾਂ ਦੀ ਪੈਦਾਇਸ਼ ਰੋਕੀ ਗਈ। ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ ।ਸਿਵਲ ਸਰਜਨ ਡਾ.ਜਤਿੰਦਰ ਕਾਂਸਲ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਨੀ ਯਕੀਨੀ ਬਣਾਈ ਜਾਵੇ ਜੋ ਸਾਰੇ ਸਰਕਾਰੀ ਸਿਹਤ ਸੰਸਥਾਂਵਾਂ ਵਿੱਚ ਮੁਫਤ ਕੀਤੀ ਜਾਂਦੀ ਹੈ।ਦਵਾਈ ਸਿਰਫ ਡਾਕਟਰ ਦੀ ਸਲਾਹ ਨਾਲ ਹੀ ਲੈਣੀ ਚਾਹੀਦੀ ਹੈ।ਬੁਖਾਰ ਹੋਣ ਦੀ ਸੂਰਤ ਵਿੱਚ ਸਿਰਫ ਪੈਰਾਸੀਟਾਮੋਲ ਦੀ ਹੀ ਗੋਲੀ ਲੈਣੀ ਚਾਹੀਦੀ ਹੈ।ਉਨ੍ਹਾਂ ਵੱਲੋਂ ਆਪਣੇ ਘਰਾਂ ਨੂੰ ਸਾਫ ਸੁੱਥਰਾ ਰੱਖਣ ਦੀ ਅਪੀਲ ਵੀ ਕੀਤੀ ਗਈ । ਅਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਰੱਖੇ ਟੁੱਟੇ -ਫੁੱਟੇ ਬਰਤਨਾਂ ਨੂੰ ਨਸ਼ਟ ਕਰਨ,ਸਾਫ ਪਾਣੀ ਨਾਲ ਭਰੇ ਹੋਏ ਕੰਟੇਨਰ, ਸਕੂਟਰਾਂ ਸਾਈਕਲਾਂ ਦੇ ਪੁਰਾਣੇ ਟਾਇਰ ਆਦਿ ਜਿਨ੍ਹਾਂ ਵਿੱਚ ਪਾਣੀ ਖੜ੍ਹਾਂ ਹੁੰਦਾ ਹੈ ਉਨਾਂ ਨੂੰ ਡੋਲ ਦੇਣਾ ਚਾਹੀਦਾ ਹੈ।ਗਮਲਿਆਂ,ਕੂਲਰਾਂ,ਫਰਿੱਜਾਂ ਦੀਆਂ ਟਰੇਆਂ ਨੂੰ ਸਾਫ ਕਰਨ ਦੀ ਅਪੀਲ ਕੀਤੀ ।
ਜਿਲਾ ਐਪੀਡੀਮੋਲਿਜਸਟ ਡਾ.ਸੁਮੀਤ ਸਿੰਘ ਨੇ ਦੱਸਿਆ ਕਿ ਮੁੜ-ਮੁੜ ਹੋਈ ਬਾਰਸ਼ ਕਾਰਣ ਡੇਂਗੂ ਦਾ ਲਾਰਵਾ ਪੈਦਾ ਹੋ ਰਿਹਾ ਹੈ ।ਇਸ ਸਬੰਧੀ ਫੋਗਿੰਗ ਬਾਰੇ ਲੋਕਲ ਬਾਡੀਜ ਨੂੰ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦੇ ਕੁੱਲ 15 ਕੇਸ ਰਿਪੋਰਟ ਹੋਏ। ਜਿਨ੍ਹਾਂ ਵਿੱਚੋਂ 8 ਪੇਂਡੂ ਤੇ 7 ਸ਼ਹਿਰੀ ਇਲਾਕਿਆਂ ਵਿੱਚੋਂ ਆਏ ਹਨ। ਸਾਰੇ ਕੇਸਾਂ ਦੇ ਵਿੱਚ ਸਿਹਤ ਟੀਮਾਂ ਵੱਲੋਂ ਸਪਰੇਅ ਗਤੀਵਿਧੀਆਂ ਕਰਵਾ ਦਿੱਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਜੇਕਰ ਤੇਜ ਬੁਖਾਰ ਦੇ ਨਾਲ ਸਿਰ ਦਰਦ,ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ,ਪਿੱਠ ਵਿੱਚ ਅਕੜਾਅ, ਗਰਦਨ ਵਿੱਚ ਅਕੜਾਅ ,ਮਾਸ ਪੇਸ਼ੀਆਂ ਅਤੇ ਹੱਡੀਆਂ ਵਿੱਚ ਦਰਦ ਅਤੇ ਸਰੀਰ ਤੇ ਲਾਲ ਧੱਬੇ ਹੋ ਜਾਣ ਤਾਂ ਡੇਂਗੂ ਦਾ ਟੈਸਟ ਕਰਵਾਉਣਾ ਜਰੂਰੀ ਹੈ।iੲਹ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ।ਇਸ ਮੋਸਮ ਦੋਰਾਨ ਆਲੇ ਦੁਆਲੇ ਦੀ ਸਾਫ-ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ।ਘਰਾਂ ਦੇ ਆਲੇ- ਦੁਆਲੇ ਪਾਣੀ ਖੜ੍ਹਾ ਨਾਂ ਹੋਣ ਦਿੱਤਾ ਜਾਵੇ। ਮੱਛਰ ਮਾਰ ਸਪਰੇਆਂ ਤੇ ਕਰੀਮਾਂ ਦੀ ਵਰਤੋ ਕੀਤੀ ਜਾਵੇ ।ਅੱਜ ਡਰਾਈ ਡੇਅ-ਫਰਾਈ ਡੇਅ ਅਭਿਆਨ ਤਹਿਤ,4,11,42 ਘਰਾਂ ਵਿੱਚ ਪਹੂੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 570 ਥਾਵਾਂ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੋਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 4,11,42 ਘਰਾਂ ਦਾ ਸਰਵੇ ਕੀਤਾ ਗਿਆ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਤੰਬਰ ਮਹੀਨੇ ਦੋਰਾਨ ਸਕੂਲਾਂ ਵਿੱਚ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਗਤੀਵਿਧੀਆਂ ਜਾਰੀ ਰਹਿਣਗੀਆਂ ਅਤੇ ਸਿਹਤ ਵਿਭਾਗ ਵੱਲੋਂ ਬਾਰਸ਼ਾਂ ਦੇ ਖੜ੍ਹੇ ਪਾਣੀ ਉੱਪਰ ਲਾਰਵੀਸਾਈਡ ਦਾ ਛਿੜਕਾਅ ਵੀ ਕੀਤਾ ਜਾ ਰਿਹਾ ਹੈ।