Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ਵਿਚ ਵਿਲੀਨ

ਦੁਆਰਾ: News ਪ੍ਰਕਾਸ਼ਿਤ :Thursday, 27 April, 2023, 10:23 PM

-ਦੇਸ ਭਰ ਤੋ ਵੱਖ ਵੱਖ ਪਾਰਟੀਆਂ ਤੇ ਸੀਨੀਅਰ ਨੇਤਾ ਪੁੱਜੇ

– ਦਰਸ਼ਨ ਸਿੰਘ ਧਾਲੀਵਾਲ ਨੇ ਅਮਰੀਕਾ ਤੋਂ ਆਕੇ ਕੀਤੀ ਸ਼ਰਧਾਂਜਲੀ ਅਰਪਣ

-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਨਾਲ-ਨਾਲ ਦੇਸ਼ ਦੀ ਰਾਜਨੀਤੀ ਦਾ ਆਇਨਾ ਸਨ : ਸੁਰਜੀਤ ਸਿੰਘ ਰੱਖੜਾ

– ਪਟਿਆਲਾ ਜ਼ਿਲੇ ਦੇ ਨੇਤਾ ਇੰਦਰਮੋਹਨ ਸਿੰਘ ਬਜਾਜ, ਮੇਅਰ ਬਜਾਜ, ਕਬੀਰ ਦਾਸ, ਸਤਵਿੰਦਰ ਟੌਹੜਾ, ਅਬਲੋਵਾਲ, ਰਾਜੂ ਖੰਨਾ, ਸਾਹਿਲ ਗੋਇਲ, ਸ਼ੱਕੂ ਗਰੋਵਰ ਅਤੇ ਹੋਰ ਨੇਤਾ ਸ਼ਰਧਾਂਜਲੀ ਅਰਪਣ ਕਰਨ ਪੁੱਜੇ

ਚੰਡੀਗੜ / ਪਟਿਆਲਾ, 27 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਦੇਸ਼ ਦੀ ਰਾਜਨੀਤੀ ਦੇ ਬਾਬਾ ਬੋਹੜ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਅੱਜ ਪੰਜ ਤੱਤਾਂ ਵਿਚ ਵਲੀਨ ਹੋ ਗਏ । ਉਨਾਂ ਨੂੰ ਅਗਨੀ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਭੇਂਟ ਕੀਤੀ । ਇਸ ਮੌਕੇ ਦੇਸ ਭਰ ਤੋ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਨੇਤਾ , ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਵੀ ਨੇਤਾ ਪੁੱਜੇ ਹੋਏ ਸਨ । ਇਸ ਮੋਕੇ ਗੱਲਬਾਤ ਕਰਦਿਆਂ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿੱਚ ਜ਼ਿਲਾ ਪਟਿਆਲਾ ਦੇ ਨੇਤਾਵਾਂ ਨੇ ਬਾਦਲ ਪਿੰਡ ਜਾਕੇ ਭਾਵ ਭਿੰਨੀਆਂ ਸ਼ਰਧਾਂਜਲੀਆਂ ਦਿੱਤੀਆਂ। ਇਸ ਮੌਕੇ ਉੱਘੇ ਪ੍ਰਵਾਸੀ ਭਾਰਤੀ ਡਾ. ਦਰਸ਼ਨ ਸਿੰਘ ਰੱਖੜਾ ਨੇ ਵਿਸ਼ੇਸ਼ ਤੌਰ ‘ਤੇ ਅਮਰੀਕਾ ਤੋਂ ਆਕੇ ਸ. ਬਾਦਲ ਨੂੰ ਸ਼ਰਧਾਂਜਲੀ ਅਰਪਣ ਕੀਤੀ।

ਇਸ ਮੌਕੇ ਸ. ਰੱਖੜਾ ਨੇ ਆਖਿਆ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਨਾਲ ਨਾਲ ਦੇਸ਼ ਦੀ ਰਾਜਨੀਤੀ ਦਾ ਆਇਨਾ ਸਨ। ਉਨ੍ਹਾਂ ਆਖਿਆ ਕਿ ਇਸ ਸਮੇਂ ਇੱਕ ਵਿਧਾਇਕ ਦੀ ਸੀਟ ਜਿੱਤਣੀ ਔਖੀ ਹੈ ਤੇ ਸ. ਬਾਦਲ 5 ਵਾਰ ਮੁੱਖ ਮੰਤਰੀ ਰਹੇ। ਉਨ੍ਹਾਂ ਆਖਿਆ ਕਿ ਅੱਜ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਪੂਰੇ ਦੇਸ਼ ਇੱਕ ਦਰਜਨ ਤੋਂ ਵੱਧ ਵੱਖ ਵੱਖ ਰਾਜਾਂ ਦੇ ਮੁੱਖ ਮੰਤਰੀ, ਸਾਬਕਾ ਮੁੱਖ ਮੰਤਰੀ, ਵੱਖ ਵੱਖ ਰਾਜਸੀ ਪਾਰਟੀਆਂ ਦੇ ਨੇਤਾਵਾਂ ਦਾ ਪੁੱਜਣਾ ਇਹ ਦੱਸਦਾ ਹੈ ਕਿ ਸ. ਬਾਦਲ ਦੀ ਹਰਮਨ ਪਿਆਰਤਾ ਪੂਰੇ ਦੇਸ਼ ਅੰਦਰ ਸੀ।

ਇਸ ਮੌਕੇ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਸਾਬਕਾ ਵਿਧਾਇਕ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਹਲਕਾ ਇੰਚਾਰਜ ਅਮਲੋਹ ਰਾਜੂ ਖੰਨਾ, ਹਲਕਾ ਇੰਚਾਰਜ ਨਾਭਾ ਬਾਬੂ ਕਬੀਰ ਦਾਸ, ਸਾਹਿਲ ਗੋਇਲ ਕੌਮੀ ਮੀਤ ਪ੍ਰਧਾਨ, ਜਸਪਾਲ ਸਿੰਘ ਕਲਿਆਣ ਸਾਬਕਾ ਚੈਅਰਮੈਨ, ਸੀਨੀਅਰ ਅਕਾਲੀ ਨੇਤਾ ਕਪੂਰ ਚੰਦ ਬਾਂਸਲ ਪ੍ਰਧਾਨ ਨਗਰ ਕੌਂਸਲ ਸਮਾਣਾ, ਮਾਲਵਿੰਦਰ ਸਿੰਘ ਝਿੱਲ ਸੀਨੀਅਰ ਅਕਾਲੀ ਨੇਤਾ, ਡਾ. ਹਰਵਿੰਦਰ ਸਿੰਘ ਬੁੱਬੂ, ਪਰਮਜੀਤ ਸਿੰਘ ਪੰਮਾਂ, ਅਮਿਤ ਰਾਠੀ ਕੌਮੀ ਸਪੋਕਸਮੈਨ ਯੂਥ ਅਕਾਲੀ ਦਲ , ਅਮਨਦੀਪ ਸਿੰਘ ਘੱਗਾ, ਰਵਿੰਦਰ ਸਿੰਘ ਵਿੰਦਾ ਮੈਂਬਰ ਅਕਾਲੀ ਦਲ ਵਰਕਿੰਗ ਕਮੇਟੀ , ਸੁੱਕੂ ਗਰੋਵਰ ਯੂਥ ਕੋਆਡੀਨੇਟਰ, ਤਰਨਜੀਤ ਸਿੰਘ ਭਾਟੀਆ ਬਿਲਾ ਪ੍ਰਧਾਨ ਸਬਜੀ ਮੰਡੀ, ਸੰਜੀਵ ਸਿੰਗਲਾ ਕੌਮੀ ਜਨਰਲ ਸਕੱਤਰ, ਜਸਪ੍ਰੀਤ ਸਿੰਘ ਭਾਟੀਆ ਜਨਰਲ ਸਕੱਤਰ, ਜਗਜੀਤ ਸਿੰਘ ਸੌਨੀ ਤੇ ਗੁਰਜੰਟ ਸਿੰਘ ਜੰਟਾਂ ਪੀ ਏ ਸਰਦਾਰ ਰੱਖੜਾ, ਸਾਬਕਾ ਚੈਅਰਮੈਨ ਭੁਪਿੰਦਰ ਸਿੰਘ ਡਕਾਲਾ, ਜਥੇਦਾਰ ਹਰਜਿੰਦਰ ਸਿੰਘ ਬੱਲ ਸਾਬਕਾ ਚੈਅਰਮੈਨ, ਸਾਬਕਾ ਚੈਅਰਮੈਨ ਮਲਕੀਤ ਸਿੰਘ ਡਕਾਲਾ, ਜਥੇਦਾਰ ਬਲਦੇਵ ਸਿੰਘ ਬਠੋਈ ਸਾਬਕਾ ਚੈਅਰਮੈਨ, ਰਘਬੀਰ ਸਿੰਘ ਕਲਿਆਣ ਪ੍ਰਧਾਨ ਯੂਥ ਅਕਾਲੀ ਦਲ ਹਲਕਾ ਸਮਾਣਾ, ਅਜਮੇਰ ਸਿੰਘ ਪਸਿਆਣਾ ਸਾਬਕਾ ਸਰਪੰਚ ਤੇ ਹੋਰ ਨੇਤਾ ਵੀ ਹਾਜਰ ਸਨ।

ਡੱਬੀ

ਸ. ਬਾਦਲ ਆਪਣੀ ਸਾਰੀ ਜਿੰਦਗੀ ਪੰਥ, ਪੰਜਾਬ ਅਤੇ ਦੇਸ਼ ਦੇ ਲੇਖੇ ਲਗਾਕੇ ਗਏ : ਜਸਪਾਲ ਬਿੱਟੂ ਚੱਠਾ

ਪਟਿਆਲਾ ਦਿਹਾਤੀ ਹਲਕਾ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਜਸਪਾਲ ਸਿੰਘ ਬਿੱਟੂ ਚੱਠਾ ਨੇ ਅੱਜ ਜਗ ਬਾਣੀ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਆਖਿਆ ਕਿ ਸ਼ ਬਾਦਲ ਆਪਣੀ ਸਾਰੀ ਜਿੰਦਗੀ ਪੰਥ ਪੰਜਾਬ ਅਤੇ ਦੇਸ਼ ਦੇ ਲੇਖੇ ਲਗਾਕੇ ਗਏ ਹਨ। ਉਨ੍ਹਾਂ ਆਖਿਆ ਕਿ ਸ. ਬਾਦਲ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਅਤ ਲਈ ਕੰਮ ਕੀਤਾ ਤੇ ਪੰਜਾਬ ਦੀ ਬਿਹਤਰੀ ਲਈ ਵੱਖ-ਵੱਖ ਮੋਰਚਿਆਂ ਅੰਦਰ 17 ਸਾਲ ਦੇ ਕਰੀਬ ਜੇਲ ਕਟੀ। ਉਨ੍ਹਾਂ ਆਖਿਆ ਕਿ ਲਗਾਤਾਰ ਮੁੱਖ ਮੰਤਰੀ ਬਣਨਾ ਤੇ ਪੰਜਾਬ ਤੇ ਪੰਜਾਬੀਅਤ ਬਾਰੇ ਸੋਚਣਾ ਹੀ ਉਨ੍ਹਾਂ ਦੀ ਜਿੰਦਗੀ ਦਾ ਮੁੱਖ ਟੀਚਾ ਸੀ। ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਪਟਿਆਲਾ ਦਿਹਾਤੀ ਹਲਕਾ ਤੋਂ ਸਮੁੱਚਾ ਅਕਾਲੀ ਦਲ ਤੇ ਸੰਗਤ ਸ. ਬਾਦਲ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਦੀ ਹੈ।



Scroll to Top