Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:42 pm

+91 90915 01313 , +91 90916 01313

punjabbanni@gmail.com
punjabbani@yahoo.com

ਟੋਹਾਣਾ ਵਿਖੇ ਭਾਖੜਾ ਨਹਿਰ ਵਿਚੋਂ ਮਿਲੀ ਭੂਰਾ ਸਿੰਘ ਦੀ ਲਾਸ਼ ਤੋਂ ਬਾਅਦ ਹੋਇਆ ਹੱਤਿਆ ਦਾ ਪਰਦਾ ਫਾਸ਼

ਟੋਹਾਣਾ ਵਿਖੇ ਭਾਖੜਾ ਨਹਿਰ ਵਿਚੋਂ ਮਿਲੀ ਭੂਰਾ ਸਿੰਘ ਦੀ ਲਾਸ਼ ਤੋਂ ਬਾਅਦ ਹੋਇਆ ਹੱਤਿਆ ਦਾ ਪਰਦਾ ਫਾਸ਼

ਟੋਹਾਣਾ ਵਿਖੇ ਭਾਖੜਾ ਨਹਿਰ ਵਿਚੋਂ ਮਿਲੀ ਭੂਰਾ ਸਿੰਘ ਦੀ ਲਾਸ਼ ਤੋਂ ਬਾਅਦ ਹੋਇਆ ਹੱਤਿਆ ਦਾ ਪਰਦਾ ਫਾਸ਼
ਲਹਿਰਾਗਾਗਾ : ਪੰਜਾਬ ਦੇ ਹਲਕਾ ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ ਵਿਖੇ ਜਿੱਥੇ ਪਿਛਲੇ ਦਿਨੀਂ ਪਿੰਡ ਭੁਟਾਲ ਕਲਾਂ ਦੇ ਇੱਕ ਵਿਅਕਤੀ ਭੂਰਾ ਸਿੰਘ ਦੇ ਗੁੰਮ ਹੋਣ ਸਬੰਧੀ ਮਾਮਲਾ ਸਾਹਮਣੇ ਆਇਆ ਸੀ ਦੀ ਲਾਸ਼ ਟੋਹਾਣਾ ਵਿਖੇ ਭਾਖੜਾ ਨਹਿਰ ਵਿਚੋਂ ਮਿਲੀ ਹੈ। ਜਿਸ ਦੇ ਮਿਲਣ ਤੋਂ ਬਾਅਦ ਭੂਰਾ ਸਿੰਘ ਦੀ ਹੱਤਿਆ ਕੀਤੇ ਜਾਣ ਸਬੰਧੀ ਵੀ ਸਾਰੀ ਗੱਲ ਸਾਹਮਣੇ ਆ ਚੁੱਕੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਲਾਪਤਾ ਮ੍ਰਿਤਕ ਪਾਏ ਗਏ ਵਿਅਕਤੀ ਭੂਰਾ ਸਿੰਘ ਦੀ ਲਾਸ਼ ਭਾਖੜਾ ਨਹਿਰ ਵਿੱਚੋਂ ਬਰਾਮਦ ਹੋਣ ਤੋਂ ਬਾਅਦ ਉਸਦੇ ਭਰਾ ਮੇਜਰ ਸਿੰਘ ਪੁੱਤਰ ਕਿਰਪਾਲ ਸਿੰਘ ਨੇ ਪੁਲਿਸ ਨੂੰ ਲਿਖਤੀ ਬਿਆਨ ਵਿੱਚ ਦੱਸਿਆ ਕਿ ਉਸ ਦੇ ਭਰਾ ਮ੍ਰਿਤਕ ਭੂਰਾ ਸਿੰਘ ਦੇ ਦੋ ਬੱਚੇ ਵੱਡੀ ਲੜਕੀ ਹਰਜਿੰਦਰ ਕੌਰ ਅਤੇ ਛੋਟਾ ਲੜਕਾ ਤਰਸੇਮ ਸਿੰਘ ਹਨ ਜੋ ਦੋਵੇਂ ਸ਼ਾਦੀਸ਼ੁਦਾ ਹਨ।ਪਰਿਵਾਰ ਵਿੱਚ ਆਪਸੀ ਝਗੜਾ ਚੱਲਦਾ ਰਹਿੰਦਾ ਸੀ ਅਤੇ ਕਈ ਵਾਰੀ ਸਮਝੌਤਾ ਵੀ ਹੋਇਆ। ਪਿਛਲੇ ਦਿਨੀਂ ਘਰ ਵਿੱਚ ਝਗੜਾ ਹੋਣ ਤੋਂ ਬਾਅਦ ਮੈਨੂੰ ਮੇਰੇ ਭਰਾ ਭੂਰਾ ਸਿੰਘ ਨੇ ਦੱਸਿਆ ਕਿ ਮੇਰਾ ਪਰਿਵਾਰ, ਸਮੇਤ ਮੇਰੇ ਲੜਕੇ ਤਰਸੇਮ ਸਿੰਘ ਦਾ ਸਹੁਰਾ ਪਰਿਵਾਰ ਰਲ ਕੇ ਮੈਨੂੰ ਮਾਰ ਸਕਦੇ ਹਨ।ਉਸ ਦਿਨ ਤੋਂ ਹੀ ਮੇਰਾ ਭਰਾ ਭੂਰਾ ਸਿੰਘ ਉਕਤ ਆਪਣੇ ਘਰੋਂ ਲਾਪਤਾ ਸੀ, ਜਿਸ ਦੀ ਲਾਸ਼ ਪਿਛਲੇ ਦਿਨੀ ਟੋਹਾਣਾ ਕੋਲੋਂ ਲੰਘਦੀ ਭਾਖੜਾ ਨਹਿਰ ਵਿੱਚੋਂ ਮਿਲੀ ਹੈ।ਮੇਰੇ ਭਰਾ ਦੇ ਸਰੀਰ `ਤੇ ਕੁੱਟਮਾਰ ਦੇ ਨਿਸ਼ਾਨ ਸਨ, ਜਿਸ ਦੀ ਸ਼ਨਾਖਤ ਹੋ ਚੁੱਕੀ ਹੈ। ਮੇਰੇ ਭਰਾ ਭੂਰਾ ਸਿੰਘ ਨੂੰ ਉਸ ਦੇ ਲੜਕੇ ਤਰਸੇਮ ਸਿੰਘ ਉਰਫ ਸੇਮੀ, ਇਸ ਦੀ ਲੜਕੀ ਹਰਜਿੰਦਰ ਕੌਰ, ਘਰਵਾਲੀ ਸਿੰਦਰ ਕੌਰ , ਨੂੰਹ ਬੇਅੰਤ ਕੌਰ ਨਿਵਾਸੀ ਭੁਟਾਲ ਕਲਾਂ ਅਤੇ ਤਰਸੇਮ ਸਿੰਘ ਸੇਮੀ ਦੀ ਸੱਸ ਪਾਲੋ ਕੌਰ ਅਤੇ ਸਹੁਰਾ ਪਾਲ ਸਿੰਘ ਵਾਸੀਆਨ ਹਰਿਆਊ ਜ਼ਿਲ੍ਹਾ ਪਟਿਆਲਾ ਨੇ ਰਾਏ ਮਸ਼ਵਰਾ ਕਰ ਕੇ ਮਾਰ ਦੇਣ ਦੀ ਨੀਅਤ ਨਾਲ ਮਾਰੂ ਹਥਿਆਰਾਂ ਨਾਲ ਕੁੱਟਮਾਰ ਕਰ ਕੇ ਹੱਥ ਪੈਰ ਬੰਨ੍ਹ ਕੇ ਲਾਸ਼ ਨੂੰ ਖੁਰਦ ਕਰਨ ਦੀ ਲਈ ਕਿਸੇ ਵਹੀਕਲ ਵਿੱਚ ਰੱਖ ਕੇ ਭਾਖੜਾ ਨਹਿਰ ਵਿੱਚ ਸੁੱਟਿਆ ਸੀ, ਜੋ ਬਾਅਦ ਵਿੱਚ ਪਾਣੀ ਦੇ ਉੱਪਰ ਆਉਣ ਕਰਕੇ ਹੀ ਮੇਰੇ ਭਰਾ ਭੂਰਾ ਸਿੰਘ ਉਕਤ ਦੀ ਲਾਸ਼ ਭਾਖੜਾ ਨਹਿਰ ਵਿੱਚ ਤੈਰਦੀ ਹੋਈ ਟੋਹਾਣਾ ਵਿਖੇ ਮਿਲੀ ਹੈ।ਪੁਲਸ ਨੇ ਮ੍ਰਿਤਕ ਭੂਰਾ ਸਿੰਘ ਦੇ ਭਰਾ ਮੇਜਰ ਸਿੰਘ ਦੇ ਬਿਆਨਾਂ ਦੇ ਆਧਾਰ `ਤੇ ਉਪਰੋਕਤ ਦੋਸ਼ੀਆਂ ਵਿਰੁੱਧ ਧਾਰਾ 103/ 190/ 61 (2) 238 ਬੀਐੱਨਐੱਸ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top