Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:00 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਛੋਟ ਹਾਸਲ ਕਰਨ ਲਈ ਵਕੀਲਾਂ ਦੇ ਝੂਠੇ ਬਿਆਨਾਂ ਤੋਂ ਨਾਖੁਸ਼

ਸੁਪਰੀਮ ਕੋਰਟ ਛੋਟ ਹਾਸਲ ਕਰਨ ਲਈ ਵਕੀਲਾਂ ਦੇ ਝੂਠੇ ਬਿਆਨਾਂ ਤੋਂ ਨਾਖੁਸ਼

ਸੁਪਰੀਮ ਕੋਰਟ ਛੋਟ ਹਾਸਲ ਕਰਨ ਲਈ ਵਕੀਲਾਂ ਦੇ ਝੂਠੇ ਬਿਆਨਾਂ ਤੋਂ ਨਾਖੁਸ਼
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਯਕੀਨੀ ਬਣਾਉਣ ਲਈ ਵਕੀਲਾਂ ਵੱਲੋਂ ਅਦਾਲਤ ਅਤੇ ਅਰਜ਼ੀਆਂ ’ਚ ਵਾਰ ਵਾਰ ਝੂਠੇ ਬਿਆਨ ਦੇਣ ’ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਜਦੋਂ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਤਾਂ ‘ਸਾਡਾ ਭਰੋਸਾ ਹਿਲ ਜਾਂਦਾ ਹੈ।’ ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਆਗਸਟੀਨ ਜੌਰਜ ਮਸੀਹ ਦੇ ਬੈਂਚ ਨੇ ਆਪਣੇ ਹੁਕਮਾਂ ’ਚ ਨਾਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਪਿਛਲੇ ਤਿੰਨ ਹਫ਼ਤਿਆਂ ’ਚ ਉਨ੍ਹਾਂ ਸਾਹਮਣੇ ਅਜਿਹੇ ਕਈ ਮਾਮਲੇ ਆਏ ਹਨ, ਜਿਨ੍ਹਾਂ ’ਚ ਝੂਠੀਆਂ ਦਲੀਲਾਂ ਦਿੱਤੀਆਂ ਗਈਆਂ ਹਨ। ਬੈਂਚ ਨੇ ਹੁਣੇ ਜਿਹੇ ਅਪਲੋਡ ਕੀਤੇ ਗਏ ਹੁਕਮ ’ਚ ਕਿਹਾ, ‘‘ਇਸ ਅਦਾਲਤ ’ਚ ਵੱਡੀ ਗਿਣਤੀ ਅਜਿਹੀਆਂ ਪਟੀਸ਼ਨਾਂ ਦਾਖ਼ਲ ਕੀਤੀਆਂ ਜਾ ਰਹੀਆਂ ਜਿਨ੍ਹਾਂ ’ਚ ਪੱਕੇ ਤੌਰ ’ਤੇ ਛੋਟ ਨਾ ਦਿੱਤੇ ਜਾਣ ਦੀ ਸ਼ਿਕਾਇਤ ਕੀਤੀ ਗਈ ਹੈ। ਪਿਛਲੇ ਤਿੰਨ ਹਫ਼ਤਿਆਂ ਦੌਰਾਨ ਇਹ ਛੇਵਾਂ ਜਾਂ ਸੱਤਵਾਂ ਮਾਮਲਾ ਹੈ ਜਿਸ ’ਚ ਸਪੱਸ਼ਟ ਤੌਰ ’ਤੇ ਝੂਠੇ ਬਿਆਨ ਦਿੱਤੇ ਗਏ ਹਨ।’’ ਬੈਂਚ ਨੇ ਕਿਹਾ ਕਿ ਸਿਖਰਲੀ ਅਦਾਲਤ ’ਚ ਵੱਖ ਵੱਖ ਮਾਮਲਿਆਂ ਦੀ ਸੁਣਵਾਈ ਦੇ ਦਿਨ ਹਰੇਕ ਬੈਂਚ ਅੱਗੇ 60 ਤੋਂ 80 ਕੇਸ ਸੂਚੀਬੱਧ ਹੁੰਦੇ ਹਨ ਅਤੇ ਜੱਜਾਂ ਲਈ ਉਨ੍ਹਾਂ ਦੇ ਹਰੇਕ ਪੰਨੇ ਨੂੰ ਪੜ੍ਹਨਾ ਸੰਭਵ ਨਹੀਂ ਹੁੰਦਾ ਹੈ। ਉਂਜ ਹਰੇਕ ਮਾਮਲੇ ਨੂੰ ਬਹੁਤ ਹੀ ਧਿਆਨ ਨਾਲ ਦੇਖਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਬੈਂਚ ਨੇ ਕਿਹਾ, ‘‘ਸਾਡੀ ਪ੍ਰਣਾਲੀ ਭਰੋਸੇ ’ਤੇ ਕੰਮ ਕਰਦੀ ਹੈ। ਜਦੋਂ ਅਸੀਂ ਕੇਸਾਂ ਦੀ ਸੁਣਵਾਈ ਕਰਦੇ ਹਾਂ ਤਾਂ ਅਸੀਂ ਬਾਰ ਦੇ ਮੈਂਬਰਾਂ ’ਤੇ ਭਰੋਸਾ ਕਰਦੇ ਹਾਂ ਪਰ ਜਦੋਂ ਅਸੀਂ ਅਜਿਹੇ ਮਾਮਲਿਆਂ ਦਾ ਸਾਹਮਣਾ ਕਰਦੇ ਹਾਂ ਤਾਂ ਸਾਡਾ ਭਰੋਸਾ ਹਿਲ ਜਾਂਦਾ ਹੈ।’’ ਬੈਂਚ ਨੇ ਕਿਹਾ ਕਿ ਅਜਿਹੇ ਹੀ ਇਕ ਮਾਮਲੇ ਨਾਲ ਸਿੱਝਣ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਨਾ ਸਿਰਫ਼ ਸਜ਼ਾ ’ਚ ਛੋਟ ਦੀ ਅਪੀਲ ਕਰਦਿਆਂ ਪਟੀਸ਼ਨ ’ਚ ਝੂਠੇ ਬਿਆਨ ਦਿੱਤੇ ਗਏ ਹਨ ਸਗੋਂ ਇਸ ਅਦਾਲਤ ’ਚ ਝੂਠੀਆਂ ਦਲੀਲਾਂ ਵੀ ਦਿੱਤੀਆਂ ਗਈਆਂ ਹਨ ਜਿਸ ਨੂੰ 19 ਜੁਲਾਈ ਦੇ ਹੁਕਮਾਂ ’ਚ ਦਰਜ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top