Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:47 am

+91 90915 01313 , +91 90916 01313

punjabbanni@gmail.com
punjabbani@yahoo.com

ਐੱਮ. ਡੀ ਕਰ ਰਹੇ ਵਿਦਿਆਰਥੀ ਡਾਕਟਰ ਨਵਦੀਪ ਸਿੰਘ ਨੇ ਕੀਤੀ ਖ਼ੁਦਕੁਸ਼ੀ

ਐੱਮ. ਡੀ ਕਰ ਰਹੇ ਵਿਦਿਆਰਥੀ ਡਾਕਟਰ ਨਵਦੀਪ ਸਿੰਘ ਨੇ ਕੀਤੀ ਖ਼ੁਦਕੁਸ਼ੀ

ਐੱਮ. ਡੀ ਕਰ ਰਹੇ ਵਿਦਿਆਰਥੀ ਡਾਕਟਰ ਨਵਦੀਪ ਸਿੰਘ ਨੇ ਕੀਤੀ ਖ਼ੁਦਕੁਸ਼ੀ
ਨਵੀਂ ਦਿੱਲੀ : ਮੌਲਾਨਾ ਆਜ਼ਾਦ ਮੈਡੀਕਲ ਕਾਲਜ ਦੇ ਰੇਡੀਓਲਾਜੀ ਵਿਭਾਗ ’ਚ ਐੱਮਡੀ ਕਰ ਰਹੇ ਵਿਦਿਆਰਥੀ ਡਾਕਟਰ ਨਵਦੀਪ ਸਿੰਘ ਨੇ ਖ਼ੁਦਕੁਸ਼ੀ ਕਰ ਲਈ। ਐਤਵਾਰ ਉਨ੍ਹਾਂ ਦੀ ਲਾਸ਼ ਦਿੱਲੀ ਦੇ ਪਾਰਸੀ ਅੰਜੁਮਨ (ਪਾਰਸੀ ਧਰਮਸ਼ਾਲਾ) ਸਥਿਤ ਕਮਰੇ ’ਚ ਪੱਖੇ ਨਾਲ ਲਟਕੀ ਮਿਲੀ। ਨਵਦੀਪ ਨੇ ਨੀਟ-2017 ’ਚ ਆਲ ਇੰਡੀਆ ’ਚ ਪਹਿਲਾ ਰੈਂਕ ਹਾਸਲ ਕੀਤਾ ਸੀ। ਨਵਦੀਪ ਸਿੰਘ ਮੂਲ ਰੂਪ ’ਚ ਪੰਜਾਬ ਦੇ ਮੁਕਤਸਰ ਸਾਹਿਬ ਦੇ ਰਾਹਿਣ ਵਾਲੇ ਸਨ। ਓਧਰ ਸ਼ਾਮ ਨੂੰ ਪੋਸਟਮਾਰਟ ਤੋਂ ਬਾਅਦ ਪੁਲਿਸ ਨੇ ਲਾਸ਼ ਉਨ੍ਹਾਂ ਦੇ ਪਰਿਵਾਰ ਨੂੰ ਸੌਂਪ ਦਿੱਤੀ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਮੁਤਾਬਕ ਐਤਵਾਰ ਸਵੇਰੇ ਪਾਰਸੀ ਧਰਮਸ਼ਾਲਾ ਦੇ ਗਾਰਡ ਨੇ ਦੱਸਿਆ ਕਿ ਨਵਦੀਪ ਦਾ ਕਮਰਾ ਅੰਦਰੋਂ ਬੰਦ ਹੈ। ਕਾਫ਼ੀ ਦੇਰ ਖੜਕਾਉਣ ਤੋਂ ਬਾਅਦ ਵੀ ਜਦੋਂ ਦਰਵਾਜ਼ਾ ਨਹੀਂ ਖੁੱਲ੍ਹਿਆ ਤਾਂ ਹੋਰ ਲੋਕਾਂ ਦੀ ਮਦਦ ਨਾਲ ਦਰਵਾ਼ਜ਼ਾ ਤੋੜਿਆ ਗਿਆ। ਕਮਰੇ ’ਚ ਨਵਦੀਪ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਨਵਦੀਪ ਦੇ ਸੀਨੀਅਰ ਡਾਕਟਰ ਨੇ ਦੱਸਿਆ ਕਿ ਨਵਦੀਪ ਪੜ੍ਹਾਈ ’ਚ ਬਹੁਤ ਲਾਇਕ ਸੀ। ਮੌਲਾਨ ਆਜ਼ਾਦ ਕਾਲਜ ਤੋਂ ਐੱਮਬੀਬੀਐੱਸ(MBBS) ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੇ ਐੱਮਡੀ ’ਚ ਦਾਖ਼ਲਾ ਲਿਆ ਸੀ।

Advertisement
Advertisement
Advertisement
Advertisement
Scroll to Top