Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 6:27 am

+91 90915 01313 , +91 90916 01313

punjabbanni@gmail.com
punjabbani@yahoo.com

ਦੋ ਸਾਲਾ ਬੱਚੀ ਨੂੰ ਕੁੱਤੇ ਵਲੋਂ ਵੱਢਣ ਤੇ ਬੱਚੀ ਦੀ ਹਾਲਤ ਬਣੀ ਗੰਭੀਰ

ਦੋ ਸਾਲਾ ਬੱਚੀ ਨੂੰ ਕੁੱਤੇ ਵਲੋਂ ਵੱਢਣ ਤੇ ਬੱਚੀ ਦੀ ਹਾਲਤ ਬਣੀ ਗੰਭੀਰ

ਦੋ ਸਾਲਾ ਬੱਚੀ ਨੂੰ ਕੁੱਤੇ ਵਲੋਂ ਵੱਢਣ ਤੇ ਬੱਚੀ ਦੀ ਹਾਲਤ ਬਣੀ ਗੰਭੀਰ
ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਵਿੱਚ ਇੱਕ 2 ਸਾਲ ਦੀ ਬੱਚੀ ਨੂੰ ਕੁੱਤੇ ਨੇ ਬੁਰੀ ਤਰ੍ਹਾਂ ਵੱਢ ਲੈਣ ਦੇ ਚਲਦਿਆਂ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਕੁੱਤੇ ਨੇ ਬੱਚੀ ਦੇ ਸਿਰ, ਮੂੰਹ ਅਤੇ ਲੱਤਾਂ `ਤੇ ਵੱਢਿਆ ਹੈ, ਜਿਸ ਨੂੰ ਗੰਭੀਰ ਹਾਲਤ ’ਚ ਹਸਪਤਾਲ `ਚ ਦਾਖਲ ਕਰਵਾਇਆ ਗਿਆ ਹੈ। ਲੜਕੀ ਦੇ ਇਲਾਜ `ਤੇ ਪਰਿਵਾਰ ਨੇ ਕਰੀਬ ਡੇਢ ਲੱਖ ਰੁਪਏ ਖਰਚ ਕੀਤੇ ਹਨ। ਹੁਣ ਸਾਰਾ ਇਲਾਕਾ ਆਵਾਰਾ ਕੁੱਤਿਆਂ ਤੋਂ ਡਰਿਆ ਹੋਇਆ ਹੈ।ਜਾਣਕਾਰੀ ਦਿੰਦੇ ਹੋਏ ਰਾਜਗੜ੍ਹ ਫਿਊਜ਼ਨ ਦੇ ਰਹਿਣ ਵਾਲੇ ਨਰੇਸ਼ ਕੁਮਾਰ ਨੇ ਦੱਸਿਆ ਕਿ ਉਸ ਦੀ ਬੇਟੀ ਜਾਨਵੀ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ। ਇਸ ਦੌਰਾਨ ਇਕ ਗਲੀ ਦੇ ਕੁੱਤੇ ਨੇ ਉਸ ਦੀ ਬੇਟੀ ਨੂੰ ਘੇਰ ਲਿਆ ਅਤੇ ਉਸ ਨੂੰ ਬੁਰੀ ਤਰ੍ਹਾਂ ਵੱਢ ਦਿੱਤਾ। ਲੜਕੀ ਦਾ ਰੌਲਾ ਸੁਣ ਕੇ ਉਹ ਘਰੋਂ ਬਾਹਰ ਆਏ ਸੀ। ਉਸ ਸਮੇਂ ਲੜਕੀ ਗਲੀ ਵਿੱਚ ਬੇਹੋਸ਼ ਪਈ ਹੋਈ ਸੀ। ਉਸਨੇ ਗਲੀ ਵਿੱਚ ਸ਼ੋਰ ਮਚਾਇਆ ਅਤੇ ਲੋਕਾਂ ਦੀ ਮਦਦ ਨਾਲ ਖੂਨ ਨਾਲ ਲੱਥਪੱਥ ਬੱਚੀ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ।ਦੱਸਣਯੋਗ ਹੈ ਕਿ ਨਰੇਸ਼ ਮੁਤਾਬਿਕ ਪੀੜਤ ਬੱਚੀ ਉਨ੍ਹਾਂ ਦੀ ਇਕਲੌਤੀ ਬੇਟੀ ਹੈ। ਨਰੇਸ਼ ਨੇ ਦੱਸਿਆ ਕਿ ਉਹ ਟਰਾਂਸਪੋਰਟ ਦਾ ਕੰਮ ਕਰਦਾ ਹੈ। ਕਲੋਨੀ ਵਿੱਚ ਅਕਸਰ ਕੁੱਤੇ ਘੁੰਮਦੇ ਰਹਿੰਦੇ ਹਨ ਜੋ ਕਿਸੇ ਨਾ ਕਿਸੇ ਨੂੰ ਵੱਢ ਲੈਂਦੇ ਹਨ। ਉਨ੍ਹਾਂ ਦੀ ਨਗਰ ਨਿਗਮ ਤੋਂ ਮੰਗ ਹੈ ਕਿ ਉਨ੍ਹਾਂ ਦੀ ਕਲੋਨੀ ਵਿੱਚ ਕੁੱਤਿਆਂ ਦਾ ਆਪ੍ਰੇਸ਼ਨ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਦੀ ਆਬਾਦੀ ਨਾ ਵਧੇ। ਨਾਲ ਹੀ ਉਨ੍ਹਾਂ ਨੇ ਕਿਹਾ ਸਰਕਾਰ ਅਵਾਰਾ ਕੁੱਤਿਆਂ ’ਤੇ ਕਿਸੇ ਵੀ ਤਰ੍ਹਾਂ ਦੀ ਕੋਈ ਕੰਮ ਨਹੀਂ ਕਰ ਰਹੀ ਹੈ। ਸ਼ਖਸ ਵੱਲੋਂ ਲਾਈਵ ਬੱਚ ਦੀ ਵੀਡੀਓ ਬਣਾਈ ਗਈ ਜੋ ਕਿ ਹੁਣ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਹੈ ।

Advertisement
Advertisement
Advertisement
Advertisement
Scroll to Top