Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:22 am

+91 90915 01313 , +91 90916 01313

punjabbanni@gmail.com
punjabbani@yahoo.com

ਤੇਜ਼ ਰਫ਼ਤਾਰ ਬੋਲੈਰੋ ਪਿਕਅੱਪ ਨੇ ਦਰੜੇ ਸੜਕ ਕੰਢੇ ਬੈਠੇ 9 ਵਿਅਕਤੀ ; 5 ਦੀ ਮੌਤ 4 ਜ਼ਖ਼ਮੀ

ਤੇਜ਼ ਰਫ਼ਤਾਰ ਬੋਲੈਰੋ ਪਿਕਅੱਪ ਨੇ ਦਰੜੇ ਸੜਕ ਕੰਢੇ ਬੈਠੇ 9 ਵਿਅਕਤੀ ; 5 ਦੀ ਮੌਤ 4 ਜ਼ਖ਼ਮੀ

ਤੇਜ਼ ਰਫ਼ਤਾਰ ਬੋਲੈਰੋ ਪਿਕਅੱਪ ਨੇ ਦਰੜੇ ਸੜਕ ਕੰਢੇ ਬੈਠੇ 9 ਵਿਅਕਤੀ ; 5 ਦੀ ਮੌਤ 4 ਜ਼ਖ਼ਮੀ
ਉਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਸੰਭਲ ਜਿ਼ਲ੍ਹੇ ਵਿਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਦੌਰਾਨ ਇੱਕ ਤੇਜ਼ ਰਫ਼ਤਾਰ ਬੋਲੈਰੋ ਪਿਕਅੱਪ ਨੇ ਸੜਕ ਕੰਢੇ ਬੈਠੇ 9 ਵਿਅਕਤੀਆਂ ਨੂੰ ਦਰੜ ਦਿੱਤਾ, ਇਸ ਭਿਆਨਕ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਜਦਕਿ 4 ਹੋਰ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਗੁੱਸੇ ‘ਚ ਆਈਆਂ ਔਰਤਾਂ ਨੇ ਸੜਕ ਜਾਮ ਕਰ ਦਿੱਤੀ, ਜਿਸ ਦੀ ਸੂਚਨਾ ‘ਤੇ ਡੀਐਮ ਅਤੇ ਐਸਪੀ ਮੌਕੇ ਉਤੇ ਪਹੁੰਚੇ। ਇਹ ਸਾਰੀ ਘਟਨਾ ਰਾਜਪੁਰਾ ਥਾਣਾ ਖੇਤਰ ਦੇ ਅਨੂਪਸ਼ਹਿਰ ਰੋਡ ‘ਤੇ ਸਥਿਤ ਪਿੰਡ ਭੋਪਤਪੁਰ ਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭੋਪਤਪੁਰ ਵਿੱਚ ਕੁਝ ਲੋਕ ਸੜਕ ਦੇ ਕਿਨਾਰੇ ਬੈਠੇ ਸਨ, ਜਦੋਂ ਇੱਕ ਬੇਕਾਬੂ ਤੇਜ਼ ਰਫ਼ਤਾਰ ਬੋਲੈਰੋ ਪਿਕਅੱਪ ਉਨ੍ਹਾਂ ਦੇ ਉੱਪਰੋਂ ਚੜ੍ਹ ਗਈ। ਇਸ ਹਾਦਸੇ ‘ਚ ਮਾਸੂਮ ਬੱਚੇ ਸਮੇਤ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਕ ਹੋਰ ਵਿਅਕਤੀ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਚਾਰਾਂ ਜ਼ਖ਼ਮੀਆਂ ਨੂੰ ਇਲਾਜ ਲਈ ਰਾਜਪੁਰਾ ਸੀਐਚਸੀ ਵਿੱਚ ਦਾਖ਼ਲ ਕਰਵਾਇਆ, ਜਿੱਥੋਂ ਉਨ੍ਹਾਂ ਨੂੰ ਅਲੀਗੜ੍ਹ ਰੈਫ਼ਰ ਕਰ ਦਿੱਤਾ ਗਿਆ। ਇਸ ਹਾਦਸੇ ਤੋਂ ਬਾਅਦ ਗੁੱਸੇ ‘ਚ ਆਈਆਂ ਔਰਤਾਂ ਨੇ ਸੜਕ ‘ਤੇ ਬੈਠ ਕੇ ਜਾਮ ਲਗਾ ਦਿੱਤਾ, ਜਿਸ ਤੋਂ ਬਾਅਦ ਵਧੀਕ ਪੁਲਿਸ ਸੁਪਰਡੈਂਟ ਨੇ ਮੌਕੇ ‘ਤੇ ਪਹੁੰਚ ਕੇ ਜਾਮ ਖੁੱਲ੍ਹਵਾਇਆ। ਦੂਜੇ ਪਾਸੇ ਹਾਦਸੇ ਦੀ ਸੂਚਨਾ ਮਿਲਣ ‘ਤੇ ਡੀਐਮ ਅਤੇ ਐਸਪੀ ਵੀ ਮੌਕੇ ‘ਤੇ ਪਹੁੰਚ ਗਏ। ਪੰਜ ਵਿਅਕਤੀਆਂ ਦੀ ਮੌਤ ਤੋਂ ਬਾਅਦ ਪਿੰਡ ਵਿੱਚ ਸੋਗ ਦਾ ਮਾਹੌਲ ਹੈ।

Advertisement
Advertisement
Advertisement
Advertisement
Scroll to Top