Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:25 am

+91 90915 01313 , +91 90916 01313

punjabbanni@gmail.com
punjabbani@yahoo.com

ਲੰਬਿਤ ਕੇਸਾਂ ਵਾਲੇ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਲਈ ਆਪਸੀ ਵਿਵਾਦ ਮਿਟਾ ਕੇ ਮੁੜ ਇਕੱਠੇ ਹੋਣ-ਜਸਟਿਸ ਦੀਪਕ ਸਿੱਬਲ

ਲੰਬਿਤ ਕੇਸਾਂ ਵਾਲੇ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਲਈ ਆਪਸੀ ਵਿਵਾਦ ਮਿਟਾ ਕੇ ਮੁੜ ਇਕੱਠੇ ਹੋਣ-ਜਸਟਿਸ ਦੀਪਕ ਸਿੱਬਲ

ਲੰਬਿਤ ਕੇਸਾਂ ਵਾਲੇ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਲਈ ਆਪਸੀ ਵਿਵਾਦ ਮਿਟਾ ਕੇ ਮੁੜ ਇਕੱਠੇ ਹੋਣ-ਜਸਟਿਸ ਦੀਪਕ ਸਿੱਬਲ
-ਕਿਹਾ, ਲੋਕ ਅਦਾਲਤਾਂ ਲੰਬਿਤ ਅਦਾਲਤੀ ਕੇਸਾਂ ਦੇ ਨਿਪਟਾਰੇ ਲਈ ਸਹਾਈ, ਲੋਕ ਦੁਵੱਲੇ ਝਗੜੇ ਮਿਟਾਉਣ ਲਈ ਕੌਮੀ ਲੋਕ ਅਦਾਲਤਾਂ ਦਾ ਸਹਾਰਾ ਲੈਣ
-ਕੌਮੀ ਲੋਕ ਅਦਾਲਤ ਮੌਕੇ ਆਪਸੀ ਸਮਝੌਤੇ ਰਾਹੀਂ ਵੱਖ-ਵੱਖ ਸ਼੍ਰੇਣੀਆਂ ਦੇ 21,529 ਕੇਸਾਂ ਦਾ ਨਿਪਟਾਰਾ
-ਜਸਟਿਸ ਦੀਪਕ ਸਿੱਬਲ ਦੀ ਪ੍ਰੇਰਣਾ ਤੇ ਫੈਮਿਲੀ ਕੋਰਟ ਬੈਂਚਾਂ ਦੀ ਕੋਸ਼ਿਸ਼ ਨਾਲ 25 ਮਾਪੇ ਆਪਸੀ ਵਿਵਾਦ ਮਿਟਾ ਕੇ ਮੁੜ ਇਕੱਠੇ ਰਹਿਣ ਲਈ ਇਕਜੁੱਟ ਹੋਏ
ਪਟਿਆਲਾ, 14 ਸਤੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਸੈਸ਼ਨ ਡਿਵੀਜ਼ਨ ਪਟਿਆਲਾ ਦੇ ਪ੍ਰਬੰਧਕੀ ਜੱਜ ਜਸਟਿਸ ਦੀਪਕ ਸਿੱਬਲ ਨੇ ਫੈਮਿਲੀ ਕੋਰਟਾਂ ਵਿੱਚ ਲੰਬਿਤ ਕੇਸਾਂ ਵਾਲੇ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਪਿਛਲੇ ਕਲੇਸ਼ ਮਿਟਾ ਕੇ ਅਤੇ ਆਪਸੀ ਮਨਮੁਟਾਵਾਂ ਨੂੰ ਦੂਰ ਕਰਕੇ ਮੁੜ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ।
ਜਸਟਿਸ ਸਿੱਬਲ ਪਟਿਆਲਾ ਦੀ ਜ਼ਿਲ੍ਹਾ ਅਦਾਲਤ ਵਿਖੇ, ਗ਼ੈਰ-ਕੰਪਾਊਂਡੇਬਲ ਅਪਰਾਧਿਕ ਕੇਸਾਂ ਨੂੰ ਛੱਡ ਕੇ ਵੱਖ-ਵੱਖ ਮਾਮਲਿਆਂ ਦੇ ਨਿਪਟਾਰੇ ਲਈ ਲਗਾਈ ਗਈ ਨੈਸ਼ਨਲ ਲੋਕ ਅਦਾਲਤ ਦਾ ਨਿਰੀਖਣ ਕਰਨ ਪੁੱਜੇ ਹੋਏ ਸਨ। ਇਹ ਕੌਮੀ ਲੋਕ ਅਦਾਲਤ, ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਚੇਅਰਪਰਸਨ ਰੁਪਿੰਦਰਜੀਤ ਚਾਹਲ ਦੀ ਅਗਵਾਈ ਹੇਠ ਲਗਾਈ ਗਈ ।
ਇਸ ਮੌਕੇ ਜਸਟਿਸ ਦੀਪਕ ਸਿੱਬਲ ਨੇ ਜ਼ਿਲ੍ਹਾ ਤੇ ਸੈਸ਼ਨਜ ਜੱਜ ਰੁਪਿੰਦਰਜੀਤ ਚਾਹਲ ਦੇ ਨਾਲ ਅਦਾਲਤੀ ਕਾਰਵਾਈ ਵਿੱਚ ਹਿੱਸਾ ਲੈਂਦਿਆਂ ਵੱਖ-ਵੱਖ ਬੈਂਚਾਂ ਦਾ ਨਿਰੀਖਣ ਕੀਤਾ। ਇਸ ਕੌਮੀ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਦੇ 42,716 ਕੇਸ ਲਏ ਗਏ ਅਤੇ 21,529 ਕੇਸਾਂ ਦਾ ਆਪਸੀ ਸਮਝੌਤਾ ਰਾਹੀਂ ਨਿਪਟਾਰਾ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ 630,845,963 ਰੁਪਏ ਦੀ ਰਕਮ ਦਾ ਵੀ ਨਿਪਟਾਰਾ ਹੋਇਆ । ਇਸ ਕੌਮੀ ਲੋਕ ਅਦਾਲਤ ਮੌਕੇ ਜਸਟਿਸ ਦੀਪਕ ਸਿੱਬਲ ਦੇ ਦਖ਼ਲ ਅਤੇ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਰੁਪਿੰਦਰਜੀਤ ਚਹਿਲ ਅਤੇ ਫੈਮਿਲੀ ਕੋਰਟ ਬੈਂਚਾਂ ਦੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੇ ਯਤਨਾਂ ਨਾਲ ਫੈਮਲੀ ਕੋਰਟ ਪਟਿਆਲਾ ਦੇ ਪ੍ਰਿੰਸੀਪਲ ਜੱਜ ਮੁਨੀਸ਼ ਅਰੋੜਾ ਦੀ ਪ੍ਰਧਾਨਗੀ ਵਾਲੇ ਬੈਂਚ ਵਿੱਚ 63 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਜਦੋਂਕਿ ਦੀਪਿਕਾ ਸਿੰਘ, ਐਡੀਸ਼ਨਲ ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਪਟਿਆਲਾ ਦੀ ਪ੍ਰਧਾਨਗੀ ਵਾਲੇ ਬੈਂਚ ਵੱਲੋਂ 126 ਕੇਸਾਂ ਦਾ ਨਿਪਟਾਰਾ ਕੀਤਾ ਗਿਆ । ਇਸ ਮੌਕੇ ਜਸਟਿਸ ਦੀਪਕ ਸਿੱਬਲ ਨੇ ਲੰਬਿਤ ਕੇਸਾਂ ਵਾਲੇ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਲਈ ਆਪਣੇ ਮਤਭੇਦਾਂ ਨੂੰ ਪਾਸੇ ਰੱਖਣ ਦੀ ਅਪੀਲ ਦੁਹਰਾਈ। ਜਸਟਿਸ ਦੀਪਕ ਸਿੱਬਲ ਦੇ ਦਖਲ ਨੇ ਪਰਿਵਾਰਕ ਝਗੜਿਆਂ ਦੇ ਸੁਹਿਰਦ ਹੱਲ ਲਈ ਮਹੱਤਵਪੂਰਣ ਭੂਮਿਕਾ ਨਿਭਾਈ, ਜਿਸ ਸਦਕਾ 25 ਮਾਪੇ ਮੁੜ ਤੋਂ ਖੁਸ਼ਹਾਲੀ ਤੇ ਸਦਭਾਵਨਾ ਭਰਿਆ ਜੀਵਨ ਜੀਣ ਲਈ ਇਕੱਠੇ ਹੋਏ । ਜਸਟਿਸ ਦੀਪਕ ਸਿੱਬਲ ਨੇ ਕਿਹਾ ਕਿ ਸਮੇਂ-ਸਮੇਂ ‘ਤੇ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਨਾ ਸਿਰਫ਼ ਇਨ੍ਹਾਂ ਲੋਕ ਅਦਾਲਤਾਂ ਦੇ ਲਾਭਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਮਦਦ ਕਰਦੀਆਂ ਹਨ ਬਲਕਿ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੇ ਬੈਕਲਾਗ ਨੂੰ ਘਟਾਉਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
ਇਸੇ ਦੌਰਾਨ ਜ਼ਿਲ੍ਹਾ ਤੇ ਸੈਸ਼ਨਜ ਜੱਜ ਰੁਪਿੰਦਰਜੀਤ ਚਾਹਲ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ, ਪਟਿਆਲਾ ਜ਼ਿਲ੍ਹੇ ਵਿੱਚ 25 ਨਿਆਂਇਕ ਬੈਂਚ ਗਠਨ ਕੀਤੇ ਗਏ ਸਨ, ਇਸ ਵਿੱਚ ਪਟਿਆਲਾ ਵਿੱਚ 16, ਰਾਜਪੁਰਾ ਵਿੱਚ 4, ਨਾਭਾ ਵਿੱਚ 3 ਅਤੇ ਸਮਾਣਾ ਵਿੱਚ 2 ਬੈਂਚਾਂ ਦਾ ਗਠਨ ਕੀਤਾ ਗਿਆ ਸੀ । ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਸਕੱਤਰ ਤੇ ਸੀ.ਜੇ.ਐਮ. ਮਾਨੀ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਬੈਂਚਾਂ ਨੇ ਲੰਬਿਤ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਇੱਕ ਵੱਖਰੀ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਬੈਂਚ ਦੀ ਸਥਾਪਨਾ ਵੀ ਕੀਤੀ ਗਈ ਸੀ। ਇਸ ਤੋਂ ਇਲਾਵਾ, ਐਫਆਈਆਰ ਦਰਜ ਕਰਨ ਤੋਂ ਪਹਿਲਾਂ ਵਿਆਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਪਟਿਆਲਾ ਦੇ ਵੂਮੈਨ ਸੈੱਲ ਪੁਲਿਸ ਸਟੇਸ਼ਨ ਵਿਖੇ ਇੱਕ ਕੋਆਰਡੀਨੇਟ ਬੈਂਚ ਦਾ ਗਠਨ ਕੀਤਾ ਗਿਆ ਸੀ। ਪਟਿਆਲਾ ਦੀ ਰੈਵੇਨਿਊ ਅਦਾਲਤ ਵਿੱਚ ਇੱਕ ਬੈਂਚ ਇੰਤਕਾਲ, ਵੰਡ ਅਤੇ ਹੋਰ ਮਾਲੀ ਮਾਮਲਿਆਂ ਦੇ ਨਿਪਟਾਰੇ ਲਈ ਗਠਿਤ ਕੀਤਾ ਗਿਆ ਸੀ ।

Advertisement
Advertisement
Advertisement
Advertisement
Scroll to Top