ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ਵਿੱਚ ਵਿਦਿਆਰਥੀ ਦੀ ਮੌਤ ਉੱਤੇ ਅਥਾਰਿਟੀ ਵੱਲੋਂ ਦੁੱਖ ਦਾ ਪ੍ਰਗਟਾਵਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 14 September, 2024, 06:11 PM

ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ਵਿੱਚ ਵਿਦਿਆਰਥੀ ਦੀ ਮੌਤ ਉੱਤੇ ਅਥਾਰਿਟੀ ਵੱਲੋਂ ਦੁੱਖ ਦਾ ਪ੍ਰਗਟਾਵਾ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਵਿੱਚ ਅੱਜ ਇੱਕ ਵਿਦਿਆਰਥੀ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਪ੍ਰਾਪਤ ਹੋਈ ਸੀ। ਯੂਨੀਵਰਸਿਟੀ ਅਥਾਰਿਟੀ ਵੱਲੋਂ ਇਸ ਘਟਨਾ ਨੂੰ ਬੇਹੱਦ ਦੁਖਦ ਦਸਦਿਆਂ ਜਾਣਕਾਰੀ ਦਿੱਤੀ ਕਿ ਇਸ ਸੰਬੰਧੀ ਫੌਰੀ ਕਾਰਵਾਈ ਕਰਦਿਆਂ ਸਥਾਨਕ ਪੁਲਿਸ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਸੀ। ਵਿਦਿਆਰਥੀ ਦੇ ਪਰਿਵਾਰ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਵਿਦਿਆਰਥੀ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ ਜੋ ਕਿ ਯੂਨੀਵਰਸਿਟੀ ਵਿਖੇ ਇਸੇ ਸਾਲ ਹੀ ਦਾਖ਼ਲ ਹੋਇਆ ਸੀ। ਯੂਨੀਵਰਸਿਟੀ ਅਥਾਰਿਟੀ ਤੋਂ ਉੱਚ ਅਧਿਕਾਰੀ ਅਤੇ ਮੈਡੀਕਲ ਅਮਲਾ ਮੌਕੇ ਉੱਤੇ ਪਹੁੰਚ ਗਿਆ ਸੀ।ਪੁਲਿਸ ਵੱਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।