ਦੋ ਦਿਨ ਬਾਅਦ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿਆਂਗਾ : ਅਰਵਿੰਦ ਕੇਜਰੀਵਾਲ
ਦੁਆਰਾ: Punjab Bani ਪ੍ਰਕਾਸ਼ਿਤ :Sunday, 15 September, 2024, 03:33 PM

ਦੋ ਦਿਨ ਬਾਅਦ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿਆਂਗਾ : ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ : ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕਰਨ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਦੌਰਾਨ ਕਿਹਾ ਕਿ ਅੱਜ ਤੋਂ ਦੋ ਦਿਨ ਬਾਅਦ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਵਾਂਗਾ। ਕੇਜਰੀਵਾਲ ਨੇ ਕਿਹਾ ਕਿ ਮੈਂ ਅਸਤੀਫਾ ਦੇ ਰਿਹਾ ਹਾਂ ਕਿਉਂਕਿ ਉਨ੍ਹਾਂ ਨੇ ਮੇਰੇ `ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾਏ ਹਨ।
