Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 7:21 am

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ ਨੇੜੇ ਕਾਰ ਦੇ ਪੈਂਚਰ ਟਾਇਰ ਨੂੰ ਬਦਲਣ ਮੌਕੇ ਪਿੱਛੋਂ ਆਈ ਤੇਜ਼ ਰਫਤਾਰ ਕਾਰ ਨੇ ਦੋ ਨੌਜਵਾਨਾ ਨੂੰ ਦਰੜਿਆ

ਜਲੰਧਰ ਨੇੜੇ ਕਾਰ ਦੇ ਪੈਂਚਰ ਟਾਇਰ ਨੂੰ ਬਦਲਣ ਮੌਕੇ ਪਿੱਛੋਂ ਆਈ ਤੇਜ਼ ਰਫਤਾਰ ਕਾਰ ਨੇ ਦੋ ਨੌਜਵਾਨਾ ਨੂੰ ਦਰੜਿਆ

ਜਲੰਧਰ ਨੇੜੇ ਕਾਰ ਦੇ ਪੈਂਚਰ ਟਾਇਰ ਨੂੰ ਬਦਲਣ ਮੌਕੇ ਪਿੱਛੋਂ ਆਈ ਤੇਜ਼ ਰਫਤਾਰ ਕਾਰ ਨੇ ਦੋ ਨੌਜਵਾਨਾ ਨੂੰ ਦਰੜਿਆ
ਜਲੰਧਰ : ਪੰਜਾਬ ਦੇ ਜਲੰਧਰ ਵਿਖੇ ਕਾਰ ਤੇ ਸਵਾਰ ਹੋ ਕੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਉਤੇ ਜਾ ਰਹੇ ਦੋ ਨੌਜਵਾਨਾਂ ਦੀ ਉਸ ਸਮੇਂ ਮੌਤ ਹੋ ਗਈ ਜਦੋਂ ਉਹ ਕਾਰ ਦਾ ਪੈਂਚਰ ਹੋਇਆ ਟਾਇਰ ਬਦਲ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਫਤਿਹਗੜ੍ਹ ਚੂੜੀਆਂ ਤੇ ਅੰਮ੍ਰਿਤਸਰ ਨਿਵਾਸੀ ਸਨ ਤੇ ਦੋਹਾਂ ਵਿਚੋਂ ਜਿਥੇ ਇਕ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ, ਉਥੇ ਦੂਸਰਾ ਨੌਜਵਾਨ ਹਸਪਤਾਲ ਪਹੁੰਚ ਕੇ ਦਮ ਤੋੜ ਗਿਆ। ਉਕਤ ਦੋਹਾਂ ਦੀ ਪਛਾਣ ਨਰਿੰਦਰ ਸਿੰਘ ਸ਼ੌਂਕੀ ਭਾਟੀਆ ਪੁੱਤਰ ਹਰਪਾਲ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ ਤੇ ਹਰਮਨ ਸਿੰਘ ਦਮਨ ਪੁੱਤਰ ਅਵਤਾਰ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਦੋਵੇਂ ਜਣੇ ਐਤਵਾਰ ਸਵੇਰੇ ਦੋ ਕਾਰਾਂ ਵਿਚ ਸਵਾਰ ਹੋ ਕੇ ਕਰੀਬ ਅੱਠ ਨੌਜਵਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਜਾ ਰਹੇ ਸਨ ਪਰ ਜਦੋਂ ਉਹ ਜਲੰਧਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਸਾਹਮਣੇ ਪਹੁੰਚੇ ਤਾਂ ਦੋ ਕਾਰਾਂ ਵਿਚੋਂ ਇਕ ਪੈਂਚਰ ਹੋ ਗਈ । ਨਰਿੰਦਰ ਸ਼ੌਂਕੀ ਭਾਟੀਆ ਤੇ ਹਰਮਨ ਦਮਨ ਖ਼ੁਦ ਕਾਰ ਨੂੰ ਪੈਂਚਰ ਲਗਾ ਕੇ ਕਾਰ ਵਿਚ ਬੈਠਣ ਹੀ ਲੱਗੇ ਸਨ ਕਿ ਪਿਛੋਂ ਆਈ ਤੇਜ਼ ਰਫਤਾਰ ਕਾਰ ਨੇ ਦੋਵਾਂ ਨੂੰ ਆਪਣੀ ਲਪੇਟ ‘ਚ ਲੈ ਲਿਆ।

Advertisement
Advertisement
Advertisement
Advertisement
Scroll to Top