Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:41 pm

+91 90915 01313 , +91 90916 01313

punjabbanni@gmail.com
punjabbani@yahoo.com

ਹੈਂਡ ਗ੍ਰੇਨੇਡ ਧਮਾਕੇ ਵਿੱਚ ਪੁਲਿਸ ਦੇ ਹੱਥ ਵੱਡਾ ਸੁਰਾਗ ਹੱਥ ਲੱਗਿਆ

ਹੈਂਡ ਗ੍ਰੇਨੇਡ ਧਮਾਕੇ ਵਿੱਚ ਪੁਲਿਸ ਦੇ ਹੱਥ ਵੱਡਾ ਸੁਰਾਗ ਹੱਥ ਲੱਗਿਆ

ਹੈਂਡ ਗ੍ਰੇਨੇਡ ਧਮਾਕੇ ਵਿੱਚ ਪੁਲਿਸ ਦੇ ਹੱਥ ਵੱਡਾ ਸੁਰਾਗ ਹੱਥ ਲੱਗਿਆ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ 10 ਸਥਿਤ ਇੱਕ ਕੋਠੀ ਵਿੱਚ ਬੀਤੇ ਦਿਨ ਹੋਏ ਹੈਂਡ ਗ੍ਰੇਨੇਡ ਧਮਾਕੇ ਵਿੱਚ ਪੁਲਿਸ ਦੇ ਹੱਥ ਵੱਡਾ ਸੁਰਾਗ ਹੱਥ ਲੱਗਿਆ ਹੈ। ਪੁਲਿਸ ਨੂੰ ਕੋਠੀ ਵਿੱਚ ਹੈਂਡ ਗ੍ਰੇਨੇਡ ਸੁੱਟਣ ਦੇ ਦੋ ਸ਼ੱਕੀ ਨੌਜਵਾਨਾਂ ਬਾਰੇ ਪਤਾ ਲੱਗਿਆ ਹੈ, ਜਿਸ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਪੁਲਿਸ ਨੇ ਮੁਲਜ਼ਮਾਂ ਦੇ ਸਿਰ ‘ਤੇ ਇਨਾਮ ਵੀ ਰੱਖਿਆ ਹੈ ਅਤੇ ਕਿਹਾ ਹੈ ਕਿ ਆਰੋਪੀਆਂ ਦੀ ਸੂਚਨਾ ਦੇਣ ਵਾਲੇ ਨੂੰ 2 ਲੱਖ ਰੁਪਏ ਦਿੱਤੇ ਜਾਣਗੇ। ਦੱਸ ਦਈਏ ਕਿ ਦੇਰ ਰਾਤ ਚੰਡੀਗੜ੍ਹ ਦੇ ਸੈਕਟਰ-10 ਵਿੱਚ ਕੋਠੀ ਨੰਬਰ 575 ਵਿੱਚ ਬੰਬ ਧਮਾਕਾ ਹੋਇਆ ਸੀ, ਜੋ ਕਿ ਸ਼ਹਿਰ ਦਾ ਸਭ ਤੋਂ ਪੌਸ਼ ਇਲਾਕਾ ਹੈ। ਘਟਨਾ ਨੇ ਚੰਡੀਗੜ੍ਹ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾਈ ਹੋਈ ਹੈ, ਜਿਸ ਦੀ ਜਾਂਚ ਵਿੱਚ ਕ੍ਰਾਈਮ ਬ੍ਰਾਂਚ ਅਤੇ ਹੋਰ ਕਈ ਜਾਂਚ ਟੀਮਾਂ ਵੀ ਜੁਟੀਆਂ ਹੋਈਆਂ ਹਨ। ਨਾਲ ਹੀ ਚੰਡੀਗੜ੍ਹ ਪੁਲਿਸ ਵਿਭਾਗ ਦੇ ਡਾਇਰੈਕਟਰ ਜਨਰਲ ਸੁਰਿੰਦਰ ਸਿੰਘ ਯਾਦਵ, ਆਈਜੀ ਰਾਜਕੁਮਾਰ, ਐਸਐਸਪੀ ਕੰਵਰਦੀਪ ਕੌਰ, ਐਸਪੀ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਵੀ ਮਾਮਲੇ ‘ਚ ਨਜ਼ਰ ਬਣਾ ਕੇ ਰੱਖੀ ਹੋਈ ਹੈ। ਇਸ ਸਬੰਧੀ ਸਾਹਮਣੇ ਆਈ ਇੱਕ ਸੀਸੀਟੀਵੀ ‘ਚ ਸਾਹਮਣੇ ਆਇਆ ਹੈ ਕਿ ਇੱਕ ਆਟੋ ਵਿੱਚ ਤਿੰਨ ਨੌਜਵਾਨ ਆਏ ਸਨ, ਜੋ ਘਰ ਵਿੱਚ ਹੈਂਡ ਗ੍ਰੇਨੇਡ ਸੁੱਟ ਕੇ ਭੱਜ ਗਏ। ਜਿਵੇਂ ਹੀ ਹੈਂਡ ਗ੍ਰੇਨੇਡ ਸੁੱਟਿਆ ਗਿਆ ਤਾਂ ਘਰ ‘ਚ ਬੰਬ ਧਮਾਕਾ ਹੋ ਗਿਆ। ਧਮਾਕੇ ਕਾਰਨ ਘਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਸਨ।

Advertisement
Advertisement
Advertisement
Advertisement
Scroll to Top