Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:47 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਹਾਈ ਕੋਰਟ ਨੇ ਮੰਗਿਆ ਪੂਨੀਆ ਦੀ ਮੁਅੱਤਲੀ ਖ਼ਿਲਾਫ਼ ਪਟੀਸ਼ਨ ’ਤੇ ਨਾਡਾ ਤੋਂ ਜਵਾਬ

ਦਿੱਲੀ ਹਾਈ ਕੋਰਟ ਨੇ ਮੰਗਿਆ ਪੂਨੀਆ ਦੀ ਮੁਅੱਤਲੀ ਖ਼ਿਲਾਫ਼ ਪਟੀਸ਼ਨ ’ਤੇ ਨਾਡਾ ਤੋਂ ਜਵਾਬ

ਦਿੱਲੀ ਹਾਈ ਕੋਰਟ ਨੇ ਮੰਗਿਆ ਪੂਨੀਆ ਦੀ ਮੁਅੱਤਲੀ ਖ਼ਿਲਾਫ਼ ਪਟੀਸ਼ਨ ’ਤੇ ਨਾਡਾ ਤੋਂ ਜਵਾਬ
ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਆਪਣੀ ਮੁਅੱਤਲੀ ਨੂੰ ਚੁਣੌਤੀ ਦੇਣ ਸਬੰਧੀ ਪਹਿਲਵਾਨ ਬਜਰੰਗ ਪੂਨੀਆ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅੱਜ ਕੌਮੀ ਡੋਪਿੰਗ ਰੋਕੂ ਏਜੰਸੀ (ਨਾਡਾ) ਕੋਲੋਂ ਜਵਾਬ ਮੰਗ ਲਿਆ ਹੈ। ਜਸਟਿਸ ਸੰਜੀਵ ਨਰੂਲਾ ਨੇ ਅਕਤੂਬਰ ਵਿੱਚ ਅਬਲਾਨੀਆ ’ਚ ਹੋਣ ਵਾਲੀ ਸੀਨੀਅਰ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਤੋਂ ਪਹਿਲਾਂ ਦਾਇਰ ਕੀਤੀ ਗਈ ਪਟੀਸ਼ਨ ’ਤੇ ਏਜੰਸੀ ਨੂੰ ਨੋਟਿਸ ਜਾਰੀ ਕੀਤਾ ਹੈ। ਪੂਨੀਆ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਨੇ ਅੰਤਰਿਮ ਰਾਹਤ ਦੇਣ ਦੀ ਅਪੀਲ ਕੀਤੀ, ਜਿਸ ਮਗਰੋਂ ਜੱਜ ਨੇ ਕਿਹਾ ਕਿ ਇਸ ਵਾਸਤੇ ਅਧਿਕਾਰਤ ਤੌਰ ’ਤੇ ਅਰਜ਼ੀ ਨਹੀਂ ਦਿੱਤੀ ਗਈ ਹੈ। ਸੀਨੀਅਰ ਵਕੀਲ ਰਾਜੀਵ ਦੱਤਾ ਨੇ ਕਿਹਾ, ‘ਇਹ ਕਿਸੇ ਨੂੰ ਪ੍ਰੇਸ਼ਾਨ ਕਰਨ ਦਾ ਵੱਖਰਾ ਮਾਮਲਾ ਹੈ…ਵਿਸ਼ਵ ਚੈਂਪੀਅਨਸ਼ਿਪ ਆਉਣ ਵਾਲੀ ਹੈ। ਅਭਿਆਸ ਵੀ ਕਰਨਾ ਹੋਵੇਗਾ।’ ਹਾਲਾਂਕਿ, ਅਦਾਲਤ ਨੇ ਜਾਂਚ ਲਈ ਨਮੂਨੇ ਦੇਣ ਤੋਂ ਇਨਕਾਰ ਕਰਨ ਨੂੰ ਲੈ ਕੇ ਪੂਨੀਆ ਨੂੰ ਸਵਾਲ ਪੁੱਛਿਆ ਅਤੇ ਕਿਹਾ, ‘ਜੇ ਤੁਸੀਂ ਜਾਂਚ ਨਹੀਂ ਕਰਵਾਓਗੇ ਤਾਂ ਉਹ ਤੁਹਾਨੂੰ ਖੇਡਣ ਦੀ ਇਜਾਜ਼ਤ ਕਿਵੇਂ ਦੇਣਗੇ।’ ਅਦਾਲਤ ਨੇ ਮਾਮਲੇ ਨੂੰ ਅਕਤੂਬਰ ਵਿੱਚ ਅਗਲੀ ਸੁਣਵਾਈ ਲਈ ਸੂਚੀਬੱਧ ਕਰ ਦਿੱਤਾ ਹੈ।

Advertisement
Advertisement
Advertisement
Advertisement
Scroll to Top