Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:41 pm

+91 90915 01313 , +91 90916 01313

punjabbanni@gmail.com
punjabbani@yahoo.com

ਪਰਮਜੀਤ ਸਿੰਘ ਸਰਨਾ ਕੀਤੀ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕਰਨ ਦੀ ਅਪੀਲ

ਪਰਮਜੀਤ ਸਿੰਘ ਸਰਨਾ ਕੀਤੀ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕਰਨ ਦੀ ਅਪੀਲ

ਪਰਮਜੀਤ ਸਿੰਘ ਸਰਨਾ ਕੀਤੀ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕਰਨ ਦੀ ਅਪੀਲ
ਅੰਮ੍ਰਿਤਸਰ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕਰਨ ਲਈ ਕਿਹਾ। ਸਰਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਵਿਚ ਮੰਤਰੀ ਦਾ ਰੁਤਬਾ ਦਿੱਤਾ ਸੀ, ਉਥੇ ਹੀ ਆਪਣਾ ਸਲਾਹਕਾਰ ਵੀ ਲਗਾਇਆ ਸੀ। ਇਸ ਲਈ 2007 ਤੋਂ 2017 ਤੱਕ ਜਿਥੇ 17 ਮੰਤਰੀਆਂ ਨੂੰ ਪੇਸ਼ ਕੀਤਾ ਹੈ, ਸਿਰਸਾ ਤੋਂ ਵੀ ਸਪਸ਼ਟੀਕਰਨ ਲਿਆ ਜਾਵੇ। ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਉਸ ਬਿਆਨ ਦਾ ਸਮਰਥਨ ਕੀਤਾ ਹੈ, ਜਿਸ ਵਿਚ ਰਾਹੁਲ ਨੇ ਕਿਹਾ ਸੀ ਕਿ ਸਿੱਖਾਂ ਨੂੰ ਆਪਣੇ ਦੇਸ਼ ਵਿਚ ਦਸਤਾਰ ਅਤੇ ਕੜਾ ਪਹਿਨਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ। ਸਰਨਾ ਨੇ ਕਿਹਾ ਕਿ ਦਿੱਲੀ ਦੀਆਂ ਦਾਖਲਾ ਪ੍ਰੀਖਿਆਵਾਂ ਵਿਚ ਅਜਿਹਾ ਹੋਇਆ ਹੈ, ਜਿਸ ਵਿਚ ਸਿੱਖ ਬੱਚਿਆਂ ਨੂੰ ਕੜਾ ਪਾ ਕੇ ਪ੍ਰੀਖਿਆ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਗਈ, ਦੂਜੇ ਰਾਜਾਂ ਦੇ ਸ਼ਹਿਰਾਂ ਵਿੱਚ ਅਜਿਹਾ ਹੋਇਆ ਹੈ, ਦਿੱਲੀ ਵਿੱਚ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਵਾਈ ਕਰਨਾ ਭੁੱਲ ਗਈ ਹੈ, ਅਜਿਹੀਆਂ ਘਟਨਾਵਾਂ ਦਾ ਨੋਟਿਸ ਲੈਣਾ ਵੀ ਜ਼ਰੂਰੀ ਨਹੀਂ ਸਮਝਿਆ ਗਿਆ। ਕਿਸਾਨਾਂ ਨੂੰ ਘਰੇਲੂ ਉਡਾਨ ਦੌਰਾਨ ਕ੍ਰਿਪਾਨ ਪਹਿਨਣ ਦੀ ਇਜਾਜਤ ਨਹੀਂ ਦਿੱਤੀ ਗਈ। ਸਰਨਾ ਨੇ ਕਿਹਾ ਕਿ ਜਥੇਦਾਰ ਨੂੰ ਚਾਹੀਦਾ ਹੈ ਕਿ ਉਹ ਸਾਰੇ ਸਾਬਕਾ ਮੰਤਰੀਆਂ ਅਤੇ ਪਾਰਟੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਕੱਠੇ ਬੁਲਾਵੇ ਅਤੇ ਹਰੇਕ ਦੀ ਸ਼ਮੂਲੀਅਤ ਦੇ ਅਨੁਸਾਰ ਸਜਾ ਲਗਾਈ ਜਾਵੇ। ਉਨ੍ਹਾਂ ਜਥੇਦਾਰ ਨੂੰ ਅਪੀਲ ਕੀਤੀ ਕਿ ਪਿਛਲੀ ਅਕਾਲੀ ਸਰਕਾਰ ਦੌਰਾਨ ਕਈ ਹੋਰ ਸਾਬਕਾ ਮੰਤਰੀਆਂ ਨੇ ਵੀ ਗੁਨਾਹ ਅਤੇ ਗਲਤੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਅਜੇ ਤੱਕ ਸਪੱਸ਼ਟੀਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਨਹੀਂ ਕੀਤਾ ਗਿਆ। ਇਨ੍ਹਾਂ ਗਲਤੀਆਂ ਲਈ ਜਿੰਮੇਵਾਰ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਸਪੱਸ਼ਟੀਕਰਨ ਲਈ ਇਕੱਠੇ ਤਲਬ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਮਨਿੰਦਰ ਸਿੰਘ ਧੁੰਨਾ, ਬਿਕਰਮ ਸਿੰਘ ਆਦਿ ਮੌਜੂਦ ਸਨ।

Advertisement
Advertisement
Advertisement
Advertisement
Scroll to Top