Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:57 pm

+91 90915 01313 , +91 90916 01313

punjabbanni@gmail.com
punjabbani@yahoo.com

ਚਿੱਟੇ ਦਿਨ ਸਕੂਲ ਨੇੜੇ ਚੱਲੀ ਗੋਲੀ ਵਿਚ ਨੌਜਵਾਨ ਹਇਆ ਜ਼ਖ਼ਮੀ ਤੇ ਹਮਲਾਵਰ ਫਰਾਰ

ਚਿੱਟੇ ਦਿਨ ਸਕੂਲ ਨੇੜੇ ਚੱਲੀ ਗੋਲੀ ਵਿਚ ਨੌਜਵਾਨ ਹਇਆ ਜ਼ਖ਼ਮੀ ਤੇ ਹਮਲਾਵਰ ਫਰਾਰ

ਚਿੱਟੇ ਦਿਨ ਸਕੂਲ ਨੇੜੇ ਚੱਲੀ ਗੋਲੀ ਵਿਚ ਨੌਜਵਾਨ ਹਇਆ ਜ਼ਖ਼ਮੀ ਤੇ ਹਮਲਾਵਰ ਫਰਾਰ
ਗੁਰਦਾਸਪੁਰ : ਬਟਾਲਾ ਦੇ ਪਾਸ਼ ਇਲਾਕੇ ਦੇ ਵਿਚ ਬੱਚਿਆਂ ਦੇ ਇੱਕ ਨਿੱਜੀ ਸਕੂਲ ਨੇੜੇ ਦਿਨ ਦਿਹਾੜੇ ਗੋਲੀ ਚਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਦੇ ਦੋ ਗੁੱਟਾਂ ਵਿੱਚ ਝਗੜੇ ਦੌਰਾਨ ਇੱਕ ਗੁੱਟ ਦੇ ਇੱਕ ਨੌਜਵਾਨ ਵੱਲੋਂ ਗੋਲੀ ਚਲਾ ਦਿੱਤੀ ਗਈ । ਗੋਲੀ ਲੱਗਣ ਨਾਲ ਇੱਕ ਨੌਜਵਾਨ ਜ਼ਖਮੀ ਵੀ ਹੋਇਆ ਹੈ ਜਿਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ ।ਉੱਥੇ ਹੀ ਨੇੜੇ ਦੇ ਇੱਕ ਸਿਆਸੀ ਵਿਅਕਤੀ ਦੇ ਗਨਮੈਨ ਨੇ ਮੁਸ਼ੱਕਤ ਕਰਕੇ ਗੋਲੀ ਚਲਾਉਣ ਵਾਲੇ ਨੂੰ ਵੀ ਕਾਬੂ ਕਰ ਲਿਆ ਹੈ ਪਰ ਪੁਲਿਸ ਫਿਲਹਾਲ ਗੋਲੀ ਚਲਾਉਣ ਵਾਲੇ ਬੇਕਾਬੂ ਆਉਣ ਦੀ ਗੱਲ ਨੂੰ ਮੰਨ ਹੀ ਰਹੀ ਹੈ। ਜਾਣਕਾਰੀ ਅਨੁਸਾਰ ਬਟਾਲਾ ਦੀ ਰਾਧਾ ਕ੍ਰਿਸ਼ਨ ਕਲੋਨੀ ਵਿੱਚ ਦਿਨ ਦਿਹਾੜੇ ਦੋ ਨੌਜਵਾਨਾਂ ਵੱਲੋਂ ਇੱਕ ਹੋਰ ਨੌਜਵਾਨ ਤੇ ਗੋਲੀ ਚਲਾਈ ਗਈ ਜਦੋਂ ਗੋਲੀ ਚਲਾ ਕੇ ਇਹ ਨੌਜਵਾਨ ਫਰਾਰ ਹੋਏ ਤਾਂ ਇਹਨਾਂ ਦੇ ਪਿੱਛੇ ਆਮ ਆਦਮੀ ਪਾਰਟੀ ਦੇ ਸਵਰਨਕਾਰ ਸੰਘ ਦੇ ਸੂਬਾ ਪ੍ਰਧਾਨ ਯਸ਼ਪਾਲ ਚੌਹਾਨ ਦਾ ਗਨਮੈਨ ਉਹਨ੍ਾਂ ਦੇ ਪਿੱਛੇ ਲੱਗ ਗਿਆ ਤੇ ਕਰੀਬ ਇੱਕ ਘੰਟੇ ਦੀ ਮੁਸ਼ੱਕਤ ਮਗਰੋਂ ਗੋਲੀ ਚਲਾਉਣ ਵਾਲੇ ਦੋਸ਼ੀ ਨੂੰ ਅਤੇ ਉਸ ਕੋਲੋਂ ਵਾਰਦਾਤ ਸਮੇਂ ਵਰਤੀ ਗਈ ਪਿਸਟਲ ਸਮੇਤ ਫੜ ਲਿਆ, ਜਿਸ ਦੇ ਗੋਲੀ ਲੱਗੀ ਹੈ ਉਸਦਾ ਨਾਮ ਦਮਨ ਗੁਰਾਇਆ ਦੱਸਿਆ ਜਾ ਰਿਹਾ ਹੈ ।ਪੁਲਸ ਮੌਕੇ ਤੇ ਪਹੁੰਚੀ ਐਸਪੀ ਪੁਲਿਸ ਦਾ ਕਹਿਣਾ ਹੈ ਕਿ ਗੋਲੀ ਚੱਲਣ ਦੀ ਗੱਲ ਸਾਹਮਣੇ ਆਈ ਹੈ ਦਮਨ ਗੁਰਾਇਆ ਨਾਮ ਦੇ ਨੌਜਵਾਨ ਦੇ ਗੋਲੀ ਲੱਗੀ ਹੈ ਜਿਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।ਦੂਸਰੇ ਪਾਸੇ ਜਿਸ ਹੈਡ ਕਾਂਸਟੇਬਲ ਰਾਜਕੁਮਾਰ ਨੇ ਗੋਲੀ ਚਲਾਉਣ ਵਾਲੇ ਦੋਸ਼ੀ ਨੂੰ ਫੜਿਆ ਉਸ ਦਾ ਕਹਿਣਾ ਹੈ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਤੇ ਪਹੁੰਚਿਆ ਸੀ ਉਹ ਯਸ਼ਪਾਲ ਚੋਹਾਨ ਉਹਨਾਂ ਦਾ ਗਨਮੈਨ ਹੈ। ਜਦੋਂ ਗੋਲੀ ਚੱਲਣ ਦੀ ਆਵਾਜ਼ ਆਈ ਤਾਂ ਉਸਨੇ ਦੇਖਿਆ ਕਿ ਇੱਕ ਨੌਜਵਾਨ ਆਪਣੀ ਦੱਬ ਦੇ ਵਿੱਚ ਪਿਸਟਲ ਵਾੜ ਰਿਹਾ ਹੈ ਅਤੇ ਭੱਜ ਰਿਹਾ ਹੈ ਰਾਜਕੁਮਾਰ ਨੇ ਕਿਹਾ ਕਿ ਤੁਰੰਤ ਉਹ ਉਸਦਾ ਪਿੱਛਾ ਕਰਨ ਲੱਗਾ ਤਾਂ ਉਸਨੇ ਉਸਨੂੰ ਹਾਕ ਮਾਰ ਕੇ ਕਿਹਾ ਕਿ ਜੇ ਹੁਣ ਤੂੰ ਨਾ ਰੁਕਿਆ ਤਾਂ ਮੈਂ ਤੇਰੇ ਗੋਲੀ ਮਾਰ ਦੇਵਾਂਗਾ ਪਰ ਫਿਰ ਵੀ ਉਹ ਜਦੋਂ ਨਾ ਰੁਕਿਆ ਤਾਂ ਰਾਜਕੁਮਾਰ ਉਸਦੇ ਮਗਰ ਭੱਜਦਾ ਹੋਇਆ ਕਾਫੀ ਦੂਰ ਤੱਕ ਗਿਆ ਜਿੱਥੇ ਜਾ ਕੇ ਉਸਨੇ ਉਸ ਦੋਸ਼ੀ ਨੂੰ ਦਬੋਚ ਲਿਆ। ਉਸ ਕੋਲੋਂ ਇੱਕ ਪਿਸਟਲ ਵੀ ਰਿਕਵਰ ਕੀਤਾ ਗਿਆ ਹੈ।
ਚਸ਼ਮਦੀਦ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੈਂ ਯਸ਼ਪਾਲ ਚੌਹਾਨ ਦਾ ਡਰਾਈਵਰ ਹਾਂ ਤੇ ਮੈਂ ਗੱਡੀ ਧੋ ਰਿਹਾ ਸੀ ਕਿ ਗੋਲੀ ਚੱਲਣ ਦੀ ਜਦੋਂ ਆਵਾਜ਼ ਆਈ ਤਾਂ ਉਸ ਮਗਰੋਂ ਮੈਂ ਆਪਣੇ ਨਾਲ ਆਪਣੇ ਸਾਥੀ ਗਨਮੈਨ ਰਾਜਕੁਮਾਰ ਨੂੰ ਦੱਸਿਆ ਤਾਂ ਤੁਰੰਤ ਰਾਜਕੁਮਾਰ ਗਨਮੈਨ ਉਸ ਦੇ ਪਿੱਛੇ ਗਿਆ ਅਤੇ ਉਸਨੂੰ ਫੜ ਲਿਆ ।

Advertisement
Advertisement
Advertisement
Advertisement
Scroll to Top