Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:26 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ੋਭਾ ਯਾਤਰਾ ਦੌਰਾਨ ਹਿੰਸਾ ਮਗਰੋਂ ਤਣਾਅ ਹੋਇਆ ਪੈਦਾ ਤੇ 46 ਵਿਅਕਤੀ ਗ੍ਰਿਫ਼ਤਾਰ

ਸ਼ੋਭਾ ਯਾਤਰਾ ਦੌਰਾਨ ਹਿੰਸਾ ਮਗਰੋਂ ਤਣਾਅ ਹੋਇਆ ਪੈਦਾ ਤੇ 46 ਵਿਅਕਤੀ ਗ੍ਰਿਫ਼ਤਾਰ

ਸ਼ੋਭਾ ਯਾਤਰਾ ਦੌਰਾਨ ਹਿੰਸਾ ਮਗਰੋਂ ਤਣਾਅ ਹੋਇਆ ਪੈਦਾ ਤੇ 46 ਵਿਅਕਤੀ ਗ੍ਰਿਫ਼ਤਾਰ
ਮਾਂਡਿਆ : ਭਾਰਤ ਦੇਸ਼ ਦੇ ਸੂਬੇ ਕਰਨਾਟਕ ਦੇ ਮਾਂਡਿਆ ਵਿੱਚ ਭਗਵਾਨ ਗਣੇਸ਼ ਦੀ ਮੂਰਤੀ ਦੀ ਸ਼ੋਭਾ ਯਾਤਰਾ ਦੌਰਾਨ ਭੜਕੀ ਹਿੰਸਾ ਤੋਂ ਬਾਅਦ ਪੁਲੀਸ ਨੇ 46 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਅੱਜ ਦਿੱਤੀ। ਬੁੱਧਵਾਰ ਦੇਰ ਰਾਤ ਇੱਥੇ ਨਾਗਮੰਗਲਾ ਕਸਬੇ ਵਿੱਚ ਤਣਾਅ ਫੈਲ ਗਿਆ, ਜਿੱਥੇ ਦੋ ਪੁਲੀਸ ਮੁਲਾਜ਼ਮਾਂ ਸਣੇ ਕੁਝ ਲੋਕ ਪਥਰਾਅ ਵਿੱਚ ਮਾਮੂਲੀ ਜ਼ਖ਼ਮੀ ਹੋ ਗਏ। ਹਾਲਾਂਕਿ, ਸਥਿਤੀ ’ਤੇ ਕਾਬੂ ਪਾ ਲਿਆ ਗਿਆ ਹੈ ਅਤੇ ਵਾਧੂ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ। 14 ਸਤੰਬਰ ਤੱਕ ਇਲਾਕੇ ਵਿੱਚ ਚਾਰ ਤੋਂ ਵੱਧ ਲੋਕਾਂ ਦੇ ਇਕੱਤਰ ਹੋਣ ’ਤੇ ਪਾਬੰਦੀ ਲਗਾਉਣ ਲਈ ਹੁਕਮ ਜਾਰੀ ਕੀਤੇ ਗਏ ਹਨ। ਪੁਲਸ ਨੇ ਦੱਸਿਆ ਕਿ ਬੁੱਧਵਾਰ ਨੂੰ ਜਦੋਂ ਬਦਰੀਕੌਪੁਲ ਪਿੰਡ ਤੋਂ ਸ਼ਰਧਾਲੂ ਸ਼ੋਭਾ ਯਾਤਰਾ ਕੱਢ ਰਹੇ ਸਨ ਤਾਂ ਉਦੋਂ ਦੋ ਸਮੂਹਾਂ ਵਿਚਾਲੇ ਬਹਿਸ ਹੋ ਗਈ ਅਤੇ ਕੁਝ ਸ਼ਰਾਰਤੀ ਅਨਸਰਾਂ ਨੇ ਪਥਰਾਅ ਕੀਤਾ ਜਿਸ ਮਗਰੋਂ ਸਥਿਤੀ ਵਿਗੜ ਗਈ। ਉਨ੍ਹਾਂ ਦੱਸਿਆ ਕਿ ਦੋਵੇਂ ਸਮੂਹਾਂ ਵਿਚਾਲੇ ਝੜਪ ਤੋਂ ਬਾਅਦ ਕੁਝ ਦੁਕਾਨਾਂ ’ਚ ਭੰਨਤੋੜ ਕੀਤੀ ਗਈ ਅਤੇ ਵਾਹਨਾਂ ’ਚ ਅੱਗ ਲਗਾ ਦਿੱਤੀ ਗਈ। ਪੁਲੀਸ ਨੇ ਭੀੜ ਨੂੰ ਖਿੰਡਾਉਣ ਅਤੇ ਸਥਿਤੀ ਸੰਭਾਲਣ ਲਈ ਹਲਕਾ ਲਾਠੀਚਾਰਜ ਕੀਤੀ। ਸ਼ੋਭਾ ਯਾਤਰਾ ਕੱਢਣ ਵਾਲੇ ਨੌਜਵਾਨਾਂ ਦੇ ਸਮੂਹ ਨੇ ਥਾਣੇ ਨੇੜੇ ਪ੍ਰਦਰਸ਼ਨ ਕੀਤਾ ਅਤੇ ਹਿੰਸਾ ਲਈ ਜ਼ਿੰਮੇਵਾਰ ਲੋਕਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ।

Advertisement
Advertisement
Advertisement
Advertisement
Scroll to Top