Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:30 pm

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵਲੋਂ ’ਬੋਲਣ ਦੇ ਹੁਨਰ ’ਤੇ ਸੱਤ ਦਿਨਾਂ ਸਿਖਲਾਈ ਪ੍ਰੋਗਰਾਮ’ ਦਾ ਅਯੋਜਨ

ਖ਼ਾਲਸਾ ਕਾਲਜ ਪਟਿਆਲਾ ਵਲੋਂ ’ਬੋਲਣ ਦੇ ਹੁਨਰ ’ਤੇ ਸੱਤ ਦਿਨਾਂ ਸਿਖਲਾਈ ਪ੍ਰੋਗਰਾਮ’ ਦਾ ਅਯੋਜਨ

ਖ਼ਾਲਸਾ ਕਾਲਜ ਪਟਿਆਲਾ ਵਲੋਂ ’ਬੋਲਣ ਦੇ ਹੁਨਰ ’ਤੇ ਸੱਤ ਦਿਨਾਂ ਸਿਖਲਾਈ ਪ੍ਰੋਗਰਾਮ’ ਦਾ ਅਯੋਜਨ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਅਤੇ ਵਿਦੇਸ਼ੀ ਭਾਸ਼ਾਵਾਂ ਵਿਭਾਗ ਅਤੇ ਡਾ. ਗੰਡਾ ਸਿੰਘ ਕੈਰੀਅਰ ਗਾਈਡੈਂਸ ਐਂਡ ਪਲੇਸਮੈਂਟ ਸੈਲ ਵੱਲੋਂ ’ਬੋਲਣ ਦੇ ਹੁਨਰਾਂ ’ਤੇ ਸੱਤ ਦਿਨਾਂ ਸਿਖਲਾਈ ਪ੍ਰੋਗਰਾਮ’ ਦਾ ਅੱਜ ਆਰੰਭ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਭਾਗ ਲੈ ਰਹੇ ਹਨ। ਕਾਲਜ ਦੇ ਪਿ੍ਰੰਸੀਪਲ ਡਾ.ਧਰਮਿੰਦਰ ਸਿੰਘ ਉੱਭਾ ਨੇ ਵਿਦਿਆਰਥੀਆਂ ਦੇ ਹੁਨਰ ਨੂੰ ਉਸਾਰੂ ਪੱਖ ਵੱਲ ਲਿਜਾਣ ਲਈ ਇਸ ਮਹੱਤਵਪੂਰਨ ਸਿਖਲਾਈ ਪ੍ਰੋਗਰਾਮ ਦੇ ਆਯੋਜਨ ਲਈ ਪੋਸਟ ਗ੍ਰੈਜੂਏਟ ਅੰਗਰੇਜ਼ੀ ਅਤੇ ਵਿਦੇਸ਼ੀ ਭਾਸ਼ਾਵਾਂ ਵਿਭਾਗ ਅਤੇ ਡਾ.ਗੰਡਾ ਸਿੰਘ ਕੈਰੀਅਰ ਗਾਈਡੈਂਸ ਤੇ ਪਲੇਸਮੈਂਟ ਸੈੱਲ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਮੌਜੂਦਾ ਮੁਕਾਬਲੇ ਦੀ ਸਥਿਤੀ ਵਿੱਚ ਬਹੁਤ ਮਹੱਤਵਪੂਰਨ ਹਨ ਅਤੇ ਵਿਦਿਆਰਥੀਆਂ ਲਈ ਅਣਗਿਣਤ ਤਰੀਕਿਆਂ ਨਾਲ ਬਹੁਤ ਮੱਦਦਗਾਰ ਹਨ।ਇਸ ਦੌਰਾਨ ਵਿਭਾਗ ਦੇ ਮੁਖੀ,ਕੰਟਰੋਲਰ ਪ੍ਰੀਖਿਆਵਾਂ, ਡੀਨ ਪਲੇਸਮੈਂਟ ਅਤੇ ਡੀਨ ਭਾਸ਼ਾਵਾਂ ਪ੍ਰੋ.ਜਸਪ੍ਰੀਤ ਕੌਰ, ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਨਿੱਖੜਵੇਂ ਹਨ। ਕਿਉਂਕਿ ਬੋਲਣ ਦੇ ਹੁਨਰ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਵਿੱਚ ਕੇਂਦਰੀ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੋ ਲੋਕ ਦਿਲ ਤੋਂ ਬੋਲਦੇ ਹਨ ਉਹ ਨਿਸ਼ਚਤ ਤੌਰ ’ਤੇ ਦੂਜਿਆਂ ’ਤੇ ਆਪਣੇ ਵਿਚਾਰਾਂ ਦੀ ਛਾਪ ਛੱਡਦੇ ਹਨ ਅਤੇ ਉਨ੍ਹਾਂ ਦਾ ਆਤਮਵਿਸ਼ਵਾਸ ਬਹੁਤ ਉੱਚਾ ਹੁੰਦਾ ਹੈ ਜੋ ਉਨ੍ਹਾਂ ਨੂੰ ਸਹਿਜਤਾ ਨਾਲ ਜ਼ਿੰਦਗੀ ਦੀਆਂ ਵਿਭਿੰਨ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦਾ ਹੈ। ਡਾ.ਨਵਦੀਪ ਕੌਰ, ਕਨਵੀਨਰ, ਡਾ.ਗੰਡਾ ਸਿੰਘ ਕੈਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਨੇ ਪ੍ਰੋਗਰਾਮ ਵਿੱਚ ਹਾਜ਼ਰ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਦਾ ਮੁੱਖ ਮੰਤਵ ਬਹਿਸ ਅਤੇ ਭਾਸ਼ਣ ਦੀਆਂ ਚੀਜ਼ਾਂ ਵਿੱਚ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨਾ ਹੈ। ਪ੍ਰੋਗਰਾਮ ਦੇ ਪਹਿਲੇ ਦਿਨ ਲਗਭਗ 30 ਵਿਦਿਆਰਥੀਆਂ ਨੇ ਭਾਗ ਲਿਆ।

Advertisement
Advertisement
Advertisement
Advertisement
Scroll to Top