Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:30 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਭਾਸ਼ਾ ਨੂੰ ਮਸ਼ੀਨੀ ਬੁੱਧੀਮਾਨਤਾ ਦੇ ਸਮਰੱਥ ਬਣਾਉਣ ਲਈ ਲੇਖਕ ਅੱਗੇ ਆਉਣ-ਜਸਵੰਤ ਸਿੰਘ ਜ਼ਫ਼ਰ

ਪੰਜਾਬੀ ਭਾਸ਼ਾ ਨੂੰ ਮਸ਼ੀਨੀ ਬੁੱਧੀਮਾਨਤਾ ਦੇ ਸਮਰੱਥ ਬਣਾਉਣ ਲਈ ਲੇਖਕ ਅੱਗੇ ਆਉਣ-ਜਸਵੰਤ ਸਿੰਘ ਜ਼ਫ਼ਰ

ਪੰਜਾਬੀ ਭਾਸ਼ਾ ਨੂੰ ਮਸ਼ੀਨੀ ਬੁੱਧੀਮਾਨਤਾ ਦੇ ਸਮਰੱਥ ਬਣਾਉਣ ਲਈ ਲੇਖਕ ਅੱਗੇ ਆਉਣ-ਜਸਵੰਤ ਸਿੰਘ ਜ਼ਫ਼ਰ
ਡਾਇਰੈਕਟਰ ਭਾਸ਼ਾ ਵਿਭਾਗ ਵੱਲੋਂ ਡਿਜੀਟਲ ਪੁਸਤਕ ਸੱਭਿਆਚਾਰ ਪੈਦਾ ਕਰਨ ’ਤੇ ਜ਼ੋਰ
ਪਟਿਆਲਾ 11 ਸਤੰਬਰ : ਅਜੋਕੇ ਮਸ਼ੀਨੀ ਬੁੱਧੀਮਾਨਤਾ ਦੇ ਯੁੱਗ ਵਿੱਚ ਪੰਜਾਬੀ ਭਾਸ਼ਾ ਦੀ ਹੋਂਦ ਨੂੰ ਕਾਇਮ ਰੱਖਣ ਲਈ ਹਰ ਵਿਧਾ ਦੇ ਲੇਖਕ ਨੂੰ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੀ ਲੋੜ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਪੰਜਾਬੀ ਬੋਲੀ ਦੀਆਂ ਵੱਖ-ਵੱਖ ਵਿਧਾਵਾਂ ਦੇ ਲੇਖਕਾਂ ਨੂੰ ਅਪੀਲ ਕੀਤੀ ਹੈ ਕਿ ਮਸ਼ੀਨੀ ਬੁੱਧੀਮਾਨਤਾ ਹਰ ਭਾਸ਼ਾ ਦਾ ਦਾਇਰਾ ਵਿਸ਼ਾਲ ਤੇ ਸਦੀਵੀ ਬਣਾਉਣ ਦਾ ਬਹੁਤ ਵੱਡਾ ਸਾਧਨ ਹੈ। ਇਸ ਕਰਕੇ ਸਾਰੇ ਲਿਖਾਰੀਆਂ ਨੂੰ ਆਪਣੀ ਰਚਨਾਵਾਂ/ਪੁਸਤਕਾਂ ਵੱਖ-ਵੱਖ ਇੰਟਰਨੈੱਟ ਪਲੇਟਫਾਰਮਾਂ ਰਾਹੀਂ ਦੁਨੀਆ ਭਰ ’ਚ ਬੈਠੇ ਪਾਠਕਾਂ ਤੱਕ ਪਹੁੰਚਾਉਣ ਲਈ ਡਿਜੀਟਲ ਰੂਪ ’ਚ (ਪੀਡੀਐਫ ਨਹੀਂ) ਵੀ ਤਿਆਰ ਕਰਨੀਆਂ ਚਾਹੀਦੀਆਂ ਹਨ। ਇਹ ਰਚਨਾਵਾਂ ਕੰਪਿਊਟਰ ਦੀ ਭਾਸ਼ਾ ਵਿੱਚ ਸਾਫਟ ਕਾਪੀ ਦੇ ਰੂਪ ’ਚ (ਤਸਵੀਰ ਨਹੀਂ) ਵੈਬਸਾਈਟਾਂ, ਬਲੌਗਜ਼, ਵਿਕੀਪੀਡੀਆ ਤੇ ਹੋਰਨਾਂ ਸਾਧਨਾਂ ਰਾਹੀਂ ਪਾਠਕਾਂ ਨਾਲ ਸਾਂਝੀਆਂ ਕੀਤੀਆਂ ਜਾਣ। ਅਜਿਹਾ ਕਰਨ ਨਾਲ ਲੇਖਕਾਂ ਦੇ ਪਾਠਕਾਂ ਦਾ ਘੇਰਾ ਵੀ ਵਧੇਗਾ ਅਤੇ ਆਪਣੀ ਬੋਲੀ ਦੀ ਸਹੀ ਅਰਥਾਂ ਵਿੱਚ ਸੇਵਾ ਵੀ ਹੋਵੇਗੀ । ਸ. ਜਸਵੰਤ ਸਿੰਘ ਜ਼ਫਰ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਆਪਣੀ ਮਾਂ ਬੋਲੀ ਦੀ ਆਧੁਨਿਕ ਸੰਚਾਰ ਸਾਧਨਾਂ ’ਚ ਹੋਂਦ ਕਾਇਮ ਰੱਖਣ ਲਈ ਸਮੇਂ ਦੇ ਹਾਣ ਦੇ ਉਪਰਾਲੇ ਕੀਤੇ ਜਾਣ, ਜਿਨ੍ਹਾਂ ਸਦਕਾ ਹੀ ਸਾਡੀ ਭਾਸ਼ਾ ਪੀੜ੍ਹੀ ਦਰ ਪੀੜ੍ਹੀ ਅੱਗੇ ਵਧਣ ਦੇ ਸਮਰੱਥ ਬਣੇਗੀ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਪੰਜਾਬ ਸਰਕਾਰ ਦੇ ਟੀਚਿਆਂ ਅਨੁਸਾਰ ਭਾਸ਼ਾ ਵਿਭਾਗ ਵੱਲੋਂ ਪੁਸਤਕਾਂ ਦੇ ਡਿਜੀਟਲਕਰਨ ਲਈ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਜਿਸ ਦੇ ਨਤੀਜੇ ਜਲਦ ਹੀ ਸਾਹਮਣੇ ਆ ਜਾਣਗੇ। ਸ. ਜ਼ਫ਼ਰ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਮਸ਼ੀਨੀ ਬੁੱਧੀਮਾਨਤਾ ’ਚ ਸਥਾਪਤ ਕਰਨ ਲਈ ਭਾਸ਼ਾ ਵਿਭਾਗ ਪੰਜਾਬ ਲੇਖਕਾਂ ਨੂੰ ਅਗਵਾਈ ਜਾਂ ਜਾਣਕਾਰੀ ਦੇਣ ਲਈ ਹਰ ਸਮੇਂ ਤੱਤਪਰ ਹੈ। ਇਸ ਸਬੰਧੀ ਵਿਭਾਗ ਵੱਲੋਂ ਵਿਸ਼ੇਸ਼ ਵਿੰਗ ਤਿਆਰ ਕੀਤਾ ਜਾ ਚੁੱਕਿਆ ਹੈ ਜੋ ਪੰਜਾਬੀ ਅਤੇ ਪੰਜਾਬੀ ’ਚ ਅਨੁਵਾਦ ਵਿਸ਼ਵ ਦੀਆਂ ਹੋਰਨਾਂ ਭਾਸ਼ਾਵਾਂ ਦੇ ਮਿਆਰੀ ਸਾਹਿਤ ਨੂੰ ਡਿਜੀਟਲ ਰੂਪ ’ਚ ਪਾਠਕਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਪ੍ਰੋਜੈਕਟਾਂ ’ਤੇ ਕੰਮ ਕਰ ਰਿਹਾ ਹੈ ।

Advertisement
Advertisement
Advertisement
Advertisement
Scroll to Top