ਪੰਜ ਸਾਲਾ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਜਿੰਮੇਦਾਰ ਵਿਅਕਤੀ ਖਿਲਾਫ਼ ਕਾਰਵਾਈ ਨਾ ਕੀਤੇ ਜਾਣ ਤੇ ਲੋਕ ਭੜਕੇ

ਦੁਆਰਾ: Punjab Bani ਪ੍ਰਕਾਸ਼ਿਤ :Wednesday, 11 September, 2024, 05:52 PM

ਪੰਜ ਸਾਲਾ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਜਿੰਮੇਦਾਰ ਵਿਅਕਤੀ ਖਿਲਾਫ਼ ਕਾਰਵਾਈ ਨਾ ਕੀਤੇ ਜਾਣ ਤੇ ਲੋਕ ਭੜਕੇ
ਹਲਦਵਾਨੀ : ਨੈਨੀਤਾਲ ਰੋਡ `ਤੇ ਸਥਿਤ ਸਕੂਲ `ਚ 5 ਸਾਲਾ ਵਿਦਿਆਰਥਣ ਨਾਲ ਛੇੜਛਾੜ ਨੂੰ ਲੈ ਕੇ ਭੋਟੀਆਪੜਾਵ ਇਲਾਕੇ ਦੇ ਲੋਕ ਉਸ ਸਮੇਂ ਗੁੱਸੇ ਵਿਚ ਆ ਗਏ ਜਦੋਂ ਪੁਲਸ ਨੇ ਉਕਤ ਘਟਨਾਕ੍ਰਮ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਨਾ ਕੀਤਾ। ਲੋਕਾਂ ਮੰਗ ਕੀਤੀ ਕਿ ਛੇੜਛਾੜ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਲੋਕਾਂ ਸਪੱਸ਼ਟ ਆਖਿਆ ਕਿ ਜੇਕਰ ਪੁਲਸ ਨੇ ਅਜਿਹਾ ਨਾ ਕੀਤਾ ਤਾਂ ਥਾਣੇ ਦਾ ਘੇਰਾਓ ਕੀਤਾ ਜਾਵੇਗਾ । ਇਥੇ ਹੀ ਬਸ ਨਹੀਂ ਲੋਕਾਂ ਪੁਲਸ ਤੇ ਮੁਲਜ਼ਮ ਨੂੰ ਬਚਾਉਣ ਦਾ ਦੋਸ਼ ਲਗਾਇਆ।