Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:30 pm

+91 90915 01313 , +91 90916 01313

punjabbanni@gmail.com
punjabbani@yahoo.com

ਖੱਟਕੜ ਕਲਾਂ ਵਿਖੇ 28 ਤੋਂ 29 ਸਤੰਬਰ ਤੱਕ ਮਨਾਇਆ ਜਾਵੇਗਾ ਇਨਕਲਾਬ ਫੈਸਟੀਵਲ : ਨਵਜੋਤ ਪਾਲ ਰੰਧਾਵਾ

ਖੱਟਕੜ ਕਲਾਂ ਵਿਖੇ 28 ਤੋਂ 29 ਸਤੰਬਰ ਤੱਕ ਮਨਾਇਆ ਜਾਵੇਗਾ ਇਨਕਲਾਬ ਫੈਸਟੀਵਲ : ਨਵਜੋਤ ਪਾਲ ਰੰਧਾਵਾ

ਖੱਟਕੜ ਕਲਾਂ ਵਿਖੇ 28 ਤੋਂ 29 ਸਤੰਬਰ ਤੱਕ ਮਨਾਇਆ ਜਾਵੇਗਾ ਇਨਕਲਾਬ ਫੈਸਟੀਵਲ : ਨਵਜੋਤ ਪਾਲ ਰੰਧਾਵਾ
ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਨਵਾਂਸ਼ਹਿਰ : ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਖੱਟਕੜ ਕਲਾਂ ਵਿਖੇ 28 ਤੋਂ 29 ਸਤੰਬਰ ਤੱਕ ਇਨਕਲਾਬ ਫੈਸਟੀਵਲ ਦੇ ਰੂਪ ਵਿਚ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਇਨਕਲਾਬ ਫੈਸਟੀਵਲ ਦੌਰਾਨ ਦੋ ਦਿਨਾਂ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿਸ ਵਿਚ ਕਲਾਕਾਰਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਵੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਸਟਾਲ ਵੀ ਲਗਾਏ ਜਾਣਗੇ। ਇਸ ਦੌਰਾਨ ਉਨਾਂ ਵੱਖ-ਵੱਖ ਅਧਿਕਾਰੀਆਂ ਨੂੰ ਡਿਊਟੀਆਂ ਸੌਂਪਦਿਆਂ ਇਨ੍ਹਾਂ ਨੂੰ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ। ਇਸ ਮੌਕੇ ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ ਬੰਗਾ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਬਲਾਚੌਰ ਰਵਿੰਦਰ ਬਾਂਸਲ, ਗੁੱਡ ਗਵਰਨੈਸ ਫੈਲੋ ਅਸਮਿਤਾ ਪਰਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜ਼ੂਦ ਸਨ।

Advertisement
Advertisement
Advertisement
Advertisement
Scroll to Top