Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 2:55 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਰਦਰਸ਼ੀ ਖਣਨ ਨੀਤੀ ਤਹਿਤ ਜਾਰੀ ਕੀਤੇ ਟੈਂਡਰਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਪਾਰਦਰਸ਼ੀ ਖਣਨ ਨੀਤੀ ਤਹਿਤ ਜਾਰੀ ਕੀਤੇ ਟੈਂਡਰਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਮਾਈਨਿੰਗ ਦੇ ਅਧਿਕਾਰ ਦੇਣ ਲਈ ਲਾਟਰੀਆਂ ਦਾ ਜਨਤਕ ਡਰਾਅ

ਕਿਸਾਨਾਂ ਅਤੇ ਮਜ਼ਦੂਰਾਂ ਨੇ 32 ਜਨਤਕ ਮਾਈਨਿੰਗ ਸਾਈਟਾਂ ਤੋਂ ਦੋ ਮਹੀਨਿਆਂ ਵਿੱਚ 15 ਕਰੋੜ ਰੁਪਏ ਕਮਾਏ

ਖਣਨ ਮਾਫੀਆ ਦਾ ਏਕਾਧਿਕਾਰ ਹੁਣ ਬੀਤੇ ਸਮੇਂ ਦੀ ਗੱਲ: ਮੀਤ ਹੇਅਰ

ਚੰਡੀਗੜ੍ਹ, 24 ਅਪਰੈਲ

ਖਣਨ ਕਾਰਜਾਂ ਵਿੱਚ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਪਹੁੰਚ ਸਦਕਾ ਸੂਬੇ ਵਿੱਚ ਰੇਤ ਅਤੇ ਬੱਜਰੀ ਦੀਆਂ ਵਪਾਰਕ ਖਾਣਾਂ ਨੂੰ ਚਲਾਉਣ ਲਈ ਜਾਰੀ ਕੀਤੇ ਗਏ ਟੈਂਡਰਾਂ ਲਈ ਪ੍ਰਾਪਤ ਹੋਈਆਂ ਬੋਲੀਆਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।

ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਵਪਾਰਕ ਰੇਤ ਅਤੇ ਬੱਜਰੀ ਦੀਆਂ ਖਾਣਾਂ ਨੂੰ ਚਲਾਉਣ ਲਈ 68 ਲੱਖ ਮੀਟਰਕ ਟਨ ਰੇਤ/ਬੱਜਰੀ ਦਾ ਪਹਿਲਾ ਟੈਂਡਰ www.eproc.punjab.gov.in ‘ਤੇ ਜਾਰੀ ਕੀਤਾ ਗਿਆ ਸੀ ਅਤੇ ਇਸ਼ਤਿਹਾਰ ਵਿੱਚ ਦਿੱਤੀਆਂ 14 ਮਾਈਨਿੰਗ ਕਲੱਸਟਰਾਂ ਵਿਰੁੱਧ 562 ਬੋਲੀਆਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਹ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਾਈਨਿੰਗ ਕਲੱਸਟਰਾਂ ਦੇ ਆਕਾਰ ਨੂੰ ਘਟਾ ਕੇ ਅਤੇ ਉਨ੍ਹਾਂ ਨੂੰ ਪਾਰਦਰਸ਼ੀ ਅਤੇ ਪ੍ਰਗਤੀਸ਼ੀਲ ਖਣਨ ਨੀਤੀ ਤਹਿਤ ਹੋਰ ਮੁਕਾਬਲੇਬਾਜ਼ ਬਣਾ ਕੇ ਖਣਨ ਕਾਰਜਾਂ ਵਿੱਚ ਏਕਾਧਿਕਾਰ ਨੂੰ ਖਤਮ ਕਰਨ ਦੇ ਯਤਨਾਂ ਦਾ ਪ੍ਰਮਾਣ ਹੈ।
ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਸਮੁੱਚੇ ਸੂਬੇ ਨੂੰ ਸਿਰਫ਼ ਸੱਤ ਕਲੱਸਟਰਾਂ ਵਿੱਚ ਵੰਡਿਆ ਗਿਆ ਸੀ, ਜਿਸ ਨੇ ਸਮੁੱਚੇ ਖਣਨ ਕਾਰਜਾਂ ਦੇ ਆਪਰੇਸ਼ਨ ਨੂੰ ਏਕਾਧਿਕਾਰ ਬਣਾ ਦਿੱਤਾ ਸੀ ਅਤੇ ਛੋਟੇ ਵਪਾਰੀਆਂ ਨੂੰ ਖ਼ਤਮ ਕਰ ਦਿੱਤਾ ਸੀ ਕਿਉਂਕਿ ਅਜਿਹੇ ਕਲੱਸਟਰਾਂ ਲਈ ਸਿਰਫ਼ ਵੱਡੇ ਖਣਨ ਦਿੱਗਜਾਂ ਲਈ ਹੀ ਬੋਲੀ ਲਗਾਉਣਾ ਸੰਭਵ ਸੀ। ਇਸ ਵਾਰ ਸੂਬੇ ਨੂੰ 100 ਕਲੱਸਟਰਾਂ ਵਿੱਚ ਵੰਡਿਆ ਜਾਵੇਗਾ, ਜਿਸ ਨਾਲ ਇਸ ਨੂੰ ਹੋਰ ਪ੍ਰਤੀਯੋਗੀ ਬਣਾਇਆ ਜਾਵੇਗਾ ਅਤੇ ਆਮ ਲੋਕਾਂ ਨੂੰ ਸਸਤੀ ਰੇਤਾ ਅਤੇ ਬੱਜਰੀ ਉਪਲਬਧ ਹੋ ਸਕੇਗੀ।

ਸੂਬਾ ਸਰਕਾਰ ਨੇ ਕਾਨੂੰਨੀ ਪਹੁੰਚ ਅਪਣਾਉਂਦਿਆਂ ਕਿਸੇ ਵੀ ਮਾਈਨਿੰਗ ਸਾਈਟ ਲਈ ਕੋਈ ਵੀ ਟੈਂਡਰ ਜਾਰੀ ਕਰਨ ਤੋਂ ਪਹਿਲਾਂ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਜਿਵੇਂ ਸਟੇਟ ਇਨਵਾਇਰਨਮੈਂਟਲ ਇਮਪੈਕਟ ਅਸੈਸਮੈਂਟ ਅਥਾਰਟੀ (ਐਸ.ਈ.ਆਈ.ਏ.ਏ.) ਤੋਂ ਮਨਜ਼ੂਰੀ ਲੈਣਾ ਅਤੇ ਖਣਨ ਯੋਜਨਾਵਾਂ ਦੀ ਤਿਆਰੀ ਨੂੰ ਮੁਕੰਮਲ ਕਰਨ ਦਾ ਵਿਸ਼ੇਸ਼ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਅਗਲੇ ਤਿੰਨ ਮਹੀਨਿਆਂ ਵਿੱਚ ਸਮੁੱਚੀ ਟੈਂਡਰ ਪ੍ਰਕਿਰਿਆ ਪੜਾਵਾਂ ਵਿੱਚ ਕੀਤੀ ਜਾਵੇਗੀ। ਇਸ ਦੌਰਾਨ ਜਿਹਨਾਂ ਖਾਣਾਂ ਤੋਂ ਲਗਭਗ 5 ਕਰੋੜ ਟਨ ਰੇਤ/ਬੱਜਰੀ ਕੱਢੀ ਜਾ ਸਕਦੀ ਹੈ, ਦੀ ਨਿਲਾਮੀ ਕੀਤੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਹੁਣ ਤੱਕ 1 ਕਰੋੜ ਟਨ ਤੋਂ ਵੱਧ ਦੇ ਦੋ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ 15-20 ਲੱਖ ਟਨ ਦਾ ਤੀਜਾ ਟੈਂਡਰ ਅਗਲੇ ਦੋ ਦਿਨਾਂ ਵਿੱਚ ਜਾਰੀ ਕਰ ਦਿੱਤਾ ਜਾਵੇਗਾ।

ਸੂਬੇ ਭਰ ਵਿੱਚ ਸ਼ੁਰੂ ਕੀਤੀਆਂ ਗਈਆਂ 55 ਜਨਤਕ ਮਾਈਨਿੰਗ ਸਾਈਟਾਂ ਦੀ ਸਫਲਤਾ ਬਾਰੇ ਦੱਸਦਿਆਂ ਖਣਨ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇਹ ਸਾਈਟਾਂ ਸਥਾਨਕ ਮਜ਼ਦੂਰਾਂ ਅਤੇ ਪਿੰਡਾਂ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋਈਆਂ ਹਨ, ਜੋ ਹੁਣ ਆਪਣਾ ਸਮਾਂ ਬਰਬਾਦ ਕਰਨ ਅਤੇ ਆਪਣੇ ਆਪ ਨੂੰ ਨਸ਼ਿਆਂ ਦੇ ਖ਼ਤਰੇ ਵਿੱਚ ਪਾਉਣ ਦੀ ਬਜਾਏ ਸਖ਼ਤ ਮਿਹਨਤ ਕਰਕੇ ਵਧੀਆ ਆਮਦਨ ਕਮਾ ਰਹੇ ਹਨ। ਸਿਰਫ 32 ਜਨਤਕ ਮਾਈਨਿੰਗ ਸਾਈਟਾਂ ਜ਼ਰੀਏ ਕਾਮੇ 5 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ, ਜਦੋਂ ਕਿ ਇਨ੍ਹਾਂ ਸਾਈਟਾਂ ਦੇ ਸ਼ੁਰੂ ਹੋਣ ਉਪਰੰਤ ਟਰੈਕਟਰ-ਟਰਾਲੀਆਂ ਲਾਉਣ ਵਾਲੇ ਸਥਾਨਕ ਨੌਜਵਾਨ ਸਿਰਫ ਦੋ ਮਹੀਨਿਆਂ ਵਿੱਚ 10 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ। ਇਸ ਤਰ੍ਹਾਂ ਗਰੀਬ ਪਿੰਡ ਵਾਸੀਆਂ ਨੇ ਸਿਰਫ 32 ਸਾਈਟਾਂ ਤੋਂ ਦੋ ਮਹੀਨਿਆਂ ਵਿੱਚ 15 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ। ਜੇਕਰ ਇਸੇ ਤਰ੍ਹਾਂ ਪੰਜਾਬ ਸਰਕਾਰ ਸੂਬੇ ਭਰ ਵਿੱਚ 150 ਜਨਤਕ ਮਾਈਨਿੰਗ ਸਾਈਟਾਂ ਨੂੰ ਕਾਰਜਸ਼ੀਲ ਕਰਨ ਦੇ ਆਪਣੇ ਟੀਚੇ ਨੂੰ ਪ੍ਰਾਪਤ ਕਰ ਲੈਂਦੀ ਹੈ, ਤਾਂ ਹਜ਼ਾਰਾਂ ਪੰਜਾਬੀ ਹੱਥੀਂ ਰੇਤ ਕੱਢ ਕੇ ਅਤੇ ਇਸ ਦੀ ਢੋਆ-ਢੁਆਈ ਕਰਕੇ ਆਪਣੀ ਇਮਾਨਦਾਰੀ, ਸਖ਼ਤ ਮਿਹਨਤ ਨਾਲ 450 ਕਰੋੜ ਰੁਪਏ ਸਾਲਾਨਾ ਕਮਾਈ ਕਰਨਾ ਯਕੀਨੀ ਬਣਾ ਸਕਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਇਹ ਪ੍ਰਕਿਰਿਆ ਬਿਲਕੁਲ ਉਲਟ ਸੀ ਜਦੋਂ ਇਹ ਸਾਰਾ ਪੈਸਾ ਸੂਬੇ ਵਿੱਚ ਧੜੱਲੇ ਨਾਲ ਕੰਮ ਕਰ ਰਹੇ ਮਾਈਨਿੰਗ ਅਤੇ ਟਰਾਂਸਪੋਰਟ ਮਾਫੀਆ ਵੱਲੋਂ ਆਪਣੀਆਂ ਜੇਬਾਂ ਵਿੱਚ ਪਾ ਲਿਆ ਜਾਂਦਾ ਸੀ।

Advertisement
Advertisement
Advertisement
Advertisement
Scroll to Top