Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਮੋਰਿੰਡਾ ਗੁਰਦੁਆਰਾ ਸਾਹਿਬ ਵਿਖੇ ਇੱਕ ਸਿਰਫਿਰੇ ਵੱਲੋਂ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ - ਬੇਅਦਬੀ ਕਾਂਡ ਦੇ ਦੋਸੀਆਂ ਲਈ ਮਿਸਾਲੀ ਸਜਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

ਦੁਆਰਾ: News ਪ੍ਰਕਾਸ਼ਿਤ :Monday, 24 April, 2023, 08:47 PM

ਘਟਨਾ ਨੂੰ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ

‘ ਇਸ ਨਾਮੁਆਫੀਯੋਗ ਜੁਰਮ ਵਿੱਚ ਸਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ

‘ ਸਾਡੇ ਸਾਰਿਆਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਰਵਉੱਚ

ਚੰਡੀਗੜ੍ਹ, 24 ਅਪ੍ਰੈਲ:

ਮੋਰਿੰਡਾ ਵਿਖੇ ਅੱਜ ਇੱਕ ਸਿਰਫਿਰੇ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰਦੁਆਰਾ ਸਾਹਿਬ ਦੇ ਅੰਦਰ ਵੜਕੇ ਬੇਅਦਬੀ ਕੀਤੀ ਗਈ, ਜਿਸ ਨਾਲਸਮੁੱਚੇ ਪੰਜਾਬ ਅਤੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਿੰਡਾ ਵਿਖੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸੀਆਂ ਨੂੰ ਮਿਸਾਲੀ ਸਜਾ ਯਕੀਨੀ ਬਣਾਈ ਜਾਵੇਗੀ।

ਇਸ ਘਟਨਾਕ੍ਰਮ ‘ਤੇ ਨਜਰ ਰੱਖ ਰਹੇ ਮੁੱਖ ਮੰਤਰੀ ਨੇ ਇਸ ਨੂੰ ਮੰਦਭਾਗੀ ਅਤੇ ਦੁਖਦਾਈ ਘਟਨਾ ਦੱਸਿਆ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਵਿਸਵਾਸ ਰੱਖਣ ਵਾਲੇ ਹਰੇਕ ਵਿਅਕਤੀ ਦਾ ਹਿਰਦਾ ਵਲੂੰਧਰਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸੀਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਵਿਅਕਤੀ ਲਈ ਸਰਵਉੱਚ ਹਨ ਅਤੇ ਕਿਸੇ ਨੂੰ ਵੀ ਸੂਬੇ ਦੀ ਅਮਨ ਸਾਂਤੀ ਨੂੰ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਡੀ।ਜੀ।ਪੀ। ਨੂੰ ਇਸ ਮਾਮਲੇ ਦੀ ਜਾਂਚ ਵਿੱਚ ਤੇਜੀ ਲਿਆਉਣ ਦੇ ਨਿਰਦੇਸ ਦਿੱਤੇ ਹਨ ਤਾਂ ਜੋ ਦੋਸੀਆਂ ਨੂੰ ਕਾਨੂੰਨ ਅਨੁਸਾਰ ਬਣਦੀ ਸਜਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸੂਬੇ ਦੇ ਕੋਨੇਕੋਨੇ ਵਿੱਚ ਚੌਕਸੀ ਵਧਾ ਦਿੱਤੀ ਹੈ। ਭਗਵੰਤ ਮਾਨ ਨੇ ਸਪੱਸਟ ਸ਼ਬਦਾਂ ਵਿੱਚ ਕਿਹਾ ਕਿ ਜੋ ਵੀ ਵਿਅਕਤੀ ਅਜਿਹੀਆਂ ਹਰਕਤਾਂ ਰਾਹੀਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ ਕਰੇਗਾ, ਉਸ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਲੋਕਾਂ ਤੋਂ ਪੂਰਣ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਅਗਾਂਹਵਧੂ, ਸਾਂਤਮਈ ਅਤੇ ਖੁਸਹਾਲ ਸੂਬਾ ਬਣਾਉਣ ਲਈ ਆਪਸੀ ਸਦਭਾਵਨਾ, ਸਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜਬੂਤ ਕਰਨ ਵਾਸਤੇ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।



Scroll to Top