Breaking News ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾ

ਅੱਜ ਦਾ ਹੁਕਮਨਾਮਾ

ਦੁਆਰਾ: Punjab Bani ਪ੍ਰਕਾਸ਼ਿਤ :Friday, 13 September, 2024, 08:23 AM

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥



Scroll to Top