Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:38 pm

+91 90915 01313 , +91 90916 01313

punjabbanni@gmail.com
punjabbani@yahoo.com

ਜੁਡੀਸ਼ਲ ਅਫ਼ਸਰ ਬਹਾਲ ਨਾ ਕਰਨ ’ਤੇ ਸੁਪਰੀਮ ਕੋਰਟ ਨੇ ਨਾਰਾਜ਼ਗੀ ਜਤਾਈ

ਜੁਡੀਸ਼ਲ ਅਫ਼ਸਰ ਬਹਾਲ ਨਾ ਕਰਨ ’ਤੇ ਸੁਪਰੀਮ ਕੋਰਟ ਨੇ ਨਾਰਾਜ਼ਗੀ ਜਤਾਈ

ਜੁਡੀਸ਼ਲ ਅਫ਼ਸਰ ਬਹਾਲ ਨਾ ਕਰਨ ’ਤੇ ਸੁਪਰੀਮ ਕੋਰਟ ਨੇ ਨਾਰਾਜ਼ਗੀ ਜਤਾਈ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਜੁਡੀਸ਼ਲ ਅਫ਼ਸਰ ਬਹਾਲ ਨਾ ਕਰਨ ਦੇ ਫ਼ੈਸਲੇ ’ਤੇ ਆਪਣੀ ਨਾਰਾਜ਼ਗੀ ਜਤਾਈ ਹੈ। ਮਹਿਲਾ ਜੁਡੀਸ਼ਲ ਅਧਿਕਾਰੀ ਨਾਲ ਕਥਿਤ ਸਬੰਧਾਂ ਲਈ ਅਫ਼ਸਰ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ, ਜਦਕਿ ਸਿਖਰਲੀ ਅਦਾਲਤ ਨੇ 2022 ’ਚ ਉਸ ਦੇ ਬਰਖ਼ਾਸਤਗੀ ਦੇ ਹੁਕਮਾਂ ਨੂੰ ਦਰਕਿਨਾਰ ਕਰ ਦਿੱਤਾ ਸੀ। ਇਹ ਮਾਮਲਾ 2009 ਤੋਂ ਹਾਈ ਕੋਰਟ ਅਤੇ ਸੁਪਰੀਮ ਕੋਰਟ ’ਚ ਵਿਚਾਰ ਅਧੀਨ ਰਿਹਾ ਹੈ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਪੀਬੀ ਵਰਾਲੇ ਦੇ ਬੈਂਚ ਨੇ ਹਾਲੀਆ ਹੁਕਮ ’ਚ ਕਿਹਾ ਕਿ ਸੁਪਰੀਮ ਕੋਰਟ ਨੇ 20 ਅਪਰੈਲ 2022 ਨੂੰ ਹਾਈ ਕੋਰਟ ਦੇ 25 ਅਕਤੂਬਰ 2018 ਨੂੰ ਜੁਡੀਸ਼ਲ ਅਫ਼ਸਰ ਦੀ ਬਰਖ਼ਾਸਤਗੀ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾਂ ਹਾਈ ਕੋਰਟ ਦੇ ਫੁਲ ਬੈਂਚ ਨੂੰ ਜੁਡੀਸ਼ਲ ਅਫ਼ਸਰ ਦੀ ਬਰਖ਼ਾਸਤਗੀ ਦੇ ਫ਼ੈਸਲੇ ’ਤੇ ਨਜ਼ਰਸਾਨੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਸੁਪਰੀਮ ਕੋਰਟ ਨੇ ਕਿਹਾ ਕਿ 26 ਅਕਤੂਬਰ, 2018 ’ਚ ਹਾਈ ਕੋਰਟ ਦੇ ਇਸੇ ਡਿਵੀਜ਼ਨ ਬੈਂਚ ਨੇ ਮਹਿਲਾ ਜੁਡੀਸ਼ਲ ਅਧਿਕਾਰੀ ਦੀ ਪਟੀਸ਼ਨ ਨੂੰ ਮਨਜ਼ੂਰੀ ਦਿੱਤੀ ਸੀ ਅਤੇ ਬਰਖ਼ਾਸਤਗੀ ਦੇ ਹੁਕਮ ਰੱਦ ਕਰ ਦਿੱਤੇ ਸਨ। ਸਿਖਰਲੀ ਅਦਾਲਤ ਨੇ ਕਿਹਾ ਕਿ ਜਦੋਂ ਬਰਖ਼ਾਸਤਗੀ ਹੁਕਮ ਰੱਦ ਕਰ ਦਿੱਤੇ ਗਏ ਹੋਣ ਤਾਂ ਫਿਰ ਮੁਲਾਜ਼ਮ ਦੀ ਨੌਕਰੀ ਕੁਦਰਤੀ ਤੌਰ ’ਤੇ ਬਹਾਲ ਕਰ ਦਿੱਤੀ ਜਾਣੀ ਚਾਹੀਦੀ ਹੈ। ਬੈਂਚ ਨੇ ਕਿਹਾ ਕਿ ਹਾਈ ਕੋਰਟ ਅਤੇ ਸੂਬੇ ਵੱਲੋਂ ਜੁਡੀਸ਼ਲ ਅਫ਼ਸਰ ਨੂੰ ਬਹਾਲ ਨਾ ਕਰਨ ’ਚ ਕੋਈ ਤੁੱਕ ਨਜ਼ਰ ਨਹੀਂ ਆਉਂਦੀ ਹੈ।

Advertisement
Advertisement
Advertisement
Advertisement
Scroll to Top