Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:30 am

+91 90915 01313 , +91 90916 01313

punjabbanni@gmail.com
punjabbani@yahoo.com

ਆਪਣੀ ਇਜ਼ੱਤ ਬਚਾਉਣ ਲਈ ਨਰਸ ਨੇ ਬਲੇਡ ਨਾਲ ਕੱਟਿਆ ਡਾਕਟਰ ਦਾ ਗੁਪਤ ਅੰਗ

ਆਪਣੀ ਇਜ਼ੱਤ ਬਚਾਉਣ ਲਈ ਨਰਸ ਨੇ ਬਲੇਡ ਨਾਲ ਕੱਟਿਆ ਡਾਕਟਰ ਦਾ ਗੁਪਤ ਅੰਗ

ਆਪਣੀ ਇਜ਼ੱਤ ਬਚਾਉਣ ਲਈ ਨਰਸ ਨੇ ਬਲੇਡ ਨਾਲ ਕੱਟਿਆ ਡਾਕਟਰ ਦਾ ਗੁਪਤ ਅੰਗ
ਬਿਹਾਰ : ਭਾਰਤ ਦੇ ਬਿਹਾਰ ਸੂਬੇ ਦੇ ਸਮਸਤੀਪੁਰ ਜਿ਼ਲ੍ਹੇ ਵਿੱਚ ਇੱਕ ਨਰਸ ਨੇ ਆਪਣੀ ਇੱਜ਼ਤ ਬਚਾਉਣ ਲਈ ਇੱਕ ਨਰਸਿੰਗ ਹੋਮ ਦੇ ਡਾਕਟਰ ਦੇ ਗੁਪਤ ਅੰਗ `ਤੇ ਬਲੇਡ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਮਸਤੀਪੁਰ ਦੇ ਇੱਕ ਨਰਸਿੰਗ ਹੋਮ ਦੇ ਡਾਕਟਰ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਨਰਸਿੰਗ ਹੋਮ ਵਿੱਚ ਕੰਮ ਕਰਦੀ ਨਰਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਤੋਂ ਬਾਅਦ ਨਰਸ ਨੇ ਹਿੰਮਤ ਦਿਖਾਉਂਦੇ ਹੋਏ ਸਵੈ-ਰੱਖਿਆ ਲਈ ਡਾਕਟਰ `ਤੇ ਬਲੇਡ ਨਾਲ ਹਮਲਾ ਕਰ ਦਿੱਤਾ। ਉਸਨੇ ਹਮਲਾ ਕਰਕੇ ਉਸਦੇ ਗੁਪਤ ਅੰਗਾਂ ਨੂੰ ਜ਼ਖਮੀ ਕਰ ਦਿੱਤਾ ਅਤੇ ਉੱਥੋਂ ਭੱਜਣ ਵਿੱਚ ਕਾਮਯਾਬ ਹੋ ਗਈ। ਹਾਲਾਂਕਿ ਦੋਸ਼ੀ ਨੇ ਨਰਸ ਦਾ ਪਿੱਛਾ ਕੀਤਾ, ਪਰ ਉਹ ਭੱਜ ਕੇ ਖੇਤ `ਚ ਲੁਕ ਗਈ ਅਤੇ 112 `ਤੇ ਕਾਲ ਕਰਕੇ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ `ਤੇ ਮੌਕੇ `ਤੇ ਪਹੁੰਚੀ ਪੁਲਸ ਨੇ ਡਾਕਟਰ ਨੂੰ ਉਸ ਦੇ ਦੋ ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ।
ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਦੇ ਮੁਸਰੀ ਘਰੜੀ ਇਲਾਕੇ ਦੇ ਇੱਕ ਨਿੱਜੀ ਹਸਪਤਾਲ ਦਾ ਹੈ, ਜਿੱਥੇ ਸ਼ਰਾਬ ਦੇ ਨਸ਼ੇ ਵਿੱਚ ਇੱਕ ਡਾਕਟਰ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਘਿਨੌਣੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸਡੀਪੀਓ ਸੰਜੇ ਕੁਮਾਰ ਪਾਂਡੇ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਨੇ ਘਟਨਾ ਵਾਲੀ ਥਾਂ ਤੋਂ ਜ਼ਖ਼ਮੀ ਡਾਕਟਰ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਵੈ-ਰੱਖਿਆ ਵਿਚ ਨਰਸ ਨੇ ਡਾਕਟਰ ਦੇ ਗੁਪਤ ਅੰਗ `ਤੇ ਬਲੇਡ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਐਸਡੀਪੀਓ ਨੇ ਦੱਸਿਆ ਕਿ ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਇਸ ਘਟਨਾ ਵਿੱਚ ਡਾਕਟਰ ਸੰਜੇ ਕੁਮਾਰ ਅਤੇ ਉਸ ਦੇ ਦੋ ਸਾਥੀ ਸੁਨੀਲ ਕੁਮਾਰ ਗੁਪਤਾ ਅਤੇ ਅਵਧੇਸ਼ ਕੁਮਾਰ ਸ਼ਾਮਲ ਸਨ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ।

Advertisement
Advertisement
Advertisement
Advertisement
Scroll to Top