Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 11:48 am

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਗ੍ਰੇਨੇਡੇ ਅਟੈਕ ਮਾਮਲੇ ਦੇ ਦੋਵੇ਼ਂ ਵਿਅਕਤੀਆਂ ਦੀ ਪੁਲਸ ਨੂੰ ਹੋਈ ਪਛਾਣ

ਚੰਡੀਗੜ੍ਹ ਗ੍ਰੇਨੇਡੇ ਅਟੈਕ ਮਾਮਲੇ ਦੇ ਦੋਵੇ਼ਂ ਵਿਅਕਤੀਆਂ ਦੀ ਪੁਲਸ ਨੂੰ ਹੋਈ ਪਛਾਣ

ਚੰਡੀਗੜ੍ਹ ਗ੍ਰੇਨੇਡੇ ਅਟੈਕ ਮਾਮਲੇ ਦੇ ਦੋਵੇ਼ਂ ਵਿਅਕਤੀਆਂ ਦੀ ਪੁਲਸ ਨੂੰ ਹੋਈ ਪਛਾਣ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ-10 ਸਥਿਤ ਇੱਕ ਕੋਠੀ `ਚ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਸ਼ਾਮਲ ਦੋਵੇਂ ਵਿਅਕਤੀਆਂ ਦੀ ਪੁਲਸ ਵਲੋਂ ਪਛਾਣ ਕੀਤੇ ਜਾਣ ਬਾਰੇ ਸਮਾਚਾਰ ਪ੍ਰਾਪਤ ਹੋਇਆ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਮੁਲਜ਼ਮਾਂ ਵਿੱਚੋਂ ਇੱਕ ਰੋਹਨ ਮਸੀਹ ਹੈ ਜੋ ਪਿੰਡ ਪਾਸ਼ੀਆਂ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਜਿਹੜੇ ਅੱਤਵਾਦੀ ਹੈਪੀ ਪਸ਼ੀਆਂ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਉਹ ਵੀ ਇਸੇ ਪਿੰਡ ਦਾ ਵਸਨੀਕ ਹੈ।ਪੁਲਸ ਨੂੰ ਹਮਲੇ ਦੇ ਮੁਲਜ਼ਮਾਂ ਦਾ ਇਹ ਵੱਡਾ ਸੁਰਾਗ ਹੱਥ ਲੱਗਿਆ ਹੈ। ਸਾਹਮਣੇ ਆਇਆ ਹੈ ਕਿ 20 ਸਾਲਾ ਰੋਹਨ ਦਾ ਪਿੰਡ ਦੇ ਕੁਝ ਲੋਕਾਂ ਨਾਲ ਕੁੱਝ ਸਮੇਂ ਤੋਂ ਝਗੜਾ ਚੱਲ ਰਿਹਾ ਸੀ, ਜਿਸ ਪਿੱਛੋਂ ਉਹ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਪਿੰਡੀ ਵਿਖੇ ਰਿਸ਼ਤੇਦਾਰਾਂ ਕੋਲ ਰਹਿ ਰਿਹਾ ਸੀ।ਸੂਤਰਾਂ ਮੁਤਾਬਕ ਇਹ ਵੀ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਘਟਨਾ ਵਾਲੇ ਦਿਨ ਜਿਸ ਆਟੋ ਵਿੱਚ ਆਏ ਸਨ, ਦੋ ਦਿਨ ਪਹਿਲਾਂ ਵੀ ਉਹ ਉਸੇ ਆਟੋ `ਚ ਘਰ ਦੀ ਰੇਕੀ ਕਰਨ ਆਏ ਸੀ। ਨਾਲ ਹੀ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਦੋਵੇਂ ਮੁਲਜ਼ਮ 9 ਸਤੰਬਰ ਨੂੰ ਚੰਡੀਗੜ੍ਹ ਪੁੱਜੇ ਸਨ ਅਤੇ ਕੋਠੀ ਦੀ ਰੇਕੀ ਵੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮੁਲਜ਼ਮ ਬੁੱਧਵਾਰ ਨੂੰ ਜਲੰਧਰ ਤੋਂ ਚੰਡੀਗੜ੍ਹ ਵੋਲਵੋ ਬੱਸ ਵਿੱਚ ਆਏ ਸਨ।ਦੱਸਣਯੋਗ ਕਿ ਬੁੱਧਵਾਰ ਚੰਡੀਗੜ੍ਹ ਦੇ ਸੈਕਟਰ-10 ਵਿੱਚ ਕੋਠੀ ਨੰਬਰ 575 ਵਿੱਚ ਬੰਬ ਧਮਾਕਾ ਹੋਇਆ ਸੀ, ਜੋ ਕਿ ਸ਼ਹਿਰ ਦਾ ਸਭ ਤੋਂ ਪੌਸ਼ ਇਲਾਕਾ ਹੈ। ਘਟਨਾ ਨੇ ਚੰਡੀਗੜ੍ਹ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾਈ ਹੋਈ ਹੈ, ਜਿਸ ਦੀ ਜਾਂਚ ਵਿੱਚ ਕ੍ਰਾਈਮ ਬ੍ਰਾਂਚ ਅਤੇ ਹੋਰ ਕਈ ਜਾਂਚ ਟੀਮਾਂ ਵੀ ਜੁਟੀਆਂ ਹੋਈਆਂ ਹਨ। ਪੁਲਿਸ ਨੇ ਆਸਪਾਸ ਦੀ ਸੀਸੀਟੀਵੀ ਕਬਜ਼ੇ `ਚ ਲੈ ਕੇ ਜਾਂਚ ਅਰੰਭੀ ਹੋਈ ਹੈ ਅਤੇ ਬੀਤੇ ਦਿਨ ਦੋਵਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਸਨ ਅਤੇ ਸੂਚਨਾ ਦੇਣ ਵਾਲੇ ਨੂੰ 2 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ।

Advertisement
Advertisement
Advertisement
Advertisement
Scroll to Top