ਦੇਸ ਦੀ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨਹੀ ਰਹੇ : 95 ਸਾਲ ਦੇ ਸਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ ਦੇ ਸਮੂਹ ਰਾਜਨੀਤਿਕ ਪਾਰਟੀਆਂ ਨੇ ਕੀਤੇ ਦੁੱਖ ਦੇ ਪ੍ਰਗਟਾਵੇ

– ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਦੇ ਪੁੱਜਣ ‘ਤੇ ਪਟਿਆਲਾ ਵਾਸੀਆਂ ਤੇ ਅਕਾਲੀ ਨੇਤਾਵਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ
– ਸਾਬਕਾ ਮੰਤਰੀ ਸੁਰਜੀਤ ਰੱਖੜਾ, ਪ੍ਰੋ .ਬਡੂੰਗਰ, ਸਾਬਕਾ ਚੇਅਰਮੈਨ ਇੰਦਰ ਮੋਹਨ ਬਜਾਜ, ਬੀਬੀ ਮੁਖਮੈਲਪੁਰ, ਸਤਵਿੰਦਰ ਟੌਹੜਾ ਸਮੇਤ ਹੋਰ ਨੇਤਾਵਾਂ ਨੇ ਆਖ਼ਰੀ ਦਰਸ਼ਨ
ਚੰਡੀਗੜ / ਪਟਿਆਲਾ, 28 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਦੇਸ਼ ਦੀ ਰਾਜਨੀਤੀ ਦੇ ਬਾਬਾ ਬੋਹੜ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ । ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹਰ ਰਾਜਸੀ ਪਾਰਟੀ ਦੇ ਨੇਤਾ ਨੇ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਸਰਦਾਰ ਬਾਦਲ 95 ਸਾਲ ਦੇ ਸਨ ।
ਕੇਂਦਰ ਸਰਕਾਰ ਨੇ ਜਿੱਥੇ 2 ਦਿਨਾਂ ਦੇ ਸਰਕਾਰੀ ਸੋਗ ਦਾ ਇਸ ਮੌਕੇ ਐਲਾਨ ਕੀਤਾ ਹੈ ਉੱਥੇ ਪੰਜਾਬ ਸਰਕਾਰ ਨੇ ਇਸ ਸੋਗ ਦੇ ਨਾਲ ਨਾਲ 27 ਅਪ੍ਰੈਲ ਦੀ ਛੁੱਟੀ ਕੀਤੀ ਹੈ। 27 ਅਪ੍ਰੈਲ ਨੂੰ ਸਰਦਾਰ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ।
ਚੰਡੀਗੜ ਤੋ ਪਿੰਡ ਬਾਦਲ ਜਾਂਦੇ ਸਮੇਂ ਉਨ੍ਹਾਂ ਦੀ ਮ੍ਰਿਤਕ ਦੇਹ ਜਿਵੇਂ ਹੀ ਪਟਿਆਲਾ ਪੁੱਜੀ ਤਾਂ ਇੱਥੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਸਾਬਕਾ ਵਿਧਾਇਕ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਹਲਕਾ ਇੰਚਾਰਜ ਅਮਲੋਹ ਰਾਜੂ ਖੰਨਾ, ਹਲਕਾ ਇੰਚਾਰਜ ਨਾਭਾ ਬਾਬੂ ਕਬੀਰ ਦਾਸ, ਸਾਹਿਲ ਗੋਇਲ ਕੌਮੀ ਮੀਤ ਪ੍ਰਧਾਨ ਅਤੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਦੇ ਆਗੂਆਂ ਅਤੇ ਵਰਕਰ ਨੇ ਆਪਣੇ ਮਹਿਬੂਬ ਨੇਤਾ ਦੀ ਮ੍ਰਿਤਕ ਦੇਹ ‘ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਸਤਿਕਾਰ ਭੇਂਟ ਕੀਤਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਸ. ਪ੍ਰਕਾਸ਼ ਸਿੰਘ ਦਾ ਬਾਦਲ ਦਾ ਪਾਰਥਿਕ ਸਰੀਰ ਲਿਜਾਣ ਵਾਲੇ ਨਾਲ ਸਨ।
