Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 10:51 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 13 ਸਤੰਬਰ :ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਭਾਰਤੀ ਰਾਜਨੇਤਾ ਸ੍ਰੀ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ੍ਰੀ ਯੇਚੂਰੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (ਐਸ.ਐਫ.ਆਈ.) ਦੇ ਪ੍ਰਧਾਨ ਰਹੇ। ਉਨ੍ਹਾਂ ਨੇ 1975 ਵਿੱਚ ਸੀ.ਪੀ.ਆਈ. (ਐਮ) ਪਾਰਟੀ ਜੁਆਇਨ ਕਰ ਲਈ ਸੀ । ਕਈ ਕਿਤਾਬਾਂ ਦੇ ਲੇਖਕ ਸ੍ਰੀ ਯੇਚੂਰੀ ਸਾਲ 1992 ਤੋਂ ਸੀ.ਪੀ.ਆਈ. (ਐਮ) ਦੇ ਪੋਲਿਟ ਬਿਊਰੋ ਮੈਂਬਰ ਅਤੇ ਸਾਲ 2015 ਤੋਂ ਹੁਣ ਤੱਕ ਜਨਰਲ ਸਕੱਤਰ ਰਹੇ। ਉਹ ਦੋ ਵਾਰ ਰਾਜ ਸਭਾ ਦੇ ਮੈਂਬਰ ਵੀ ਰਹੇ । ਸਪੀਕਰ ਨੇ ਕਿਹਾ ਕਿ ਭਾਰਤੀ ਰਾਜਨੀਤੀ ਦੇ ਖੇਤਰ ਵਿੱਚ ਸ਼੍ਰੀ ਯੇਚੁਰੀ ਦੇ ਪ੍ਰਭਾਵਸ਼ਾਲੀ ਕੰਮ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ । ਸ੍ਰੀ ਸੀਤਾਰਾਮ ਯੇਚੁਰੀ (72) ਨੂੰ ਨਮੂਨੀਆ ਹੋਣ ਕਾਰਨ 19 ਅਗਸਤ 2024 ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ 12 ਸਤੰਬਰ 2024 ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ। ਸ੍ਰੀ ਯੇਚੁਰੀ ਦੇ ਪਰਿਵਾਰ ਨੇ ਉਨ੍ਹਾਂ ਦਾ ਸਰੀਰ ਅਧਿਆਪਨ ਅਤੇ ਖੋਜ ਦੇ ਉਦੇਸ਼ਾਂ ਲਈ ਏਮਜ਼, ਨਵੀਂ ਦਿੱਲੀ ਨੂੰ ਦਾਨ ਕਰ ਦਿੱਤਾ ਹੈ । ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।

Advertisement
Advertisement
Advertisement
Advertisement
Scroll to Top