Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:41 pm

+91 90915 01313 , +91 90916 01313

punjabbanni@gmail.com
punjabbani@yahoo.com

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿ਼ਲਾਫ਼ ਹੱਤਿਆ ਤੇ ਹੋਰ ਅਪਰਾਧਾਂ ਵਿੱਚ ਦੋਸ਼ ਤੈਅ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿ਼ਲਾਫ਼ ਹੱਤਿਆ ਤੇ ਹੋਰ ਅਪਰਾਧਾਂ ਵਿੱਚ ਦੋਸ਼ ਤੈਅ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿ਼ਲਾਫ਼ ਹੱਤਿਆ ਤੇ ਹੋਰ ਅਪਰਾਧਾਂ ਵਿੱਚ ਦੋਸ਼ ਤੈਅ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ ਵਿੱਚ ਅੱਜ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਹੱਤਿਆ ਤੇ ਹੋਰ ਅਪਰਾਧਾਂ ਵਿੱਚ ਦੋਸ਼ ਤੈਅ ਕੀਤੇ। ਟਾਈਟਲਰ ਨੇ ਗੁਨਾਹ ਕਬੂ ਨਹੀਂ ਕੀਤਾ ਜਿਸ ਮਗਰੋਂ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਉਸ ’ਤੇ ਮੁਕੱਦਮਾ ਚਲਾਉਣ ਦਾ ਨਿਰਦੇਸ਼ ਦਿੱਤਾ। ਜੱਜ ਨੇ 30 ਅਗਸਤ ਨੂੰ ਕਿਹਾ ਸੀ ਕਿ ਮੁਲਜ਼ਮ ਖ਼ਿਲਾਫ਼ ਕਾਰਵਾਈ ਅੱਗੇ ਵਧਾਉਣ ਦਾ ਢੁੱਕਵਾਂ ਆਧਾਰ ਹੈ। ਇਕ ਗਵਾਹ ਨੇ ਪਹਿਲਾਂ ਦੋਸ਼ ਪੱਤਰ ਵਿੱਚ ਕਿਹਾ ਸੀ ਕਿ ਟਾਈਟਲਰ ਪਹਿਲੀ ਨਵੰਬਰ 1984 ਨੂੰ ਇੱਥੇ ਗੁਰਦੁਆਰਾ ਪੁਲ ਬੰਗਸ਼ ਦੇ ਸਾਹਮਣੇ ਸਫੈਦ ਅੰਬੈਸਡਰ ਕਾਰ ਤੋਂ ਬਾਹਰ ਨਿਕਲਿਆ ਸੀ ਅਤੇ ਉਸ ਨੇ ਇਹ ਕਹਿੰਦੇ ਹੋਏ ਭੀੜ ਨੂੰ ਭੜਕਾਇਆ ਸੀ ਕਿ ‘ਸਿੱਖਾਂ ਨੂੰ ਮਾਰੋ, ਉਨ੍ਹਾਂ ਨੇ ਸਾਡੀ ਮਾਂ ਨੂੰ ਮਾਰਿਆ ਹੈ’’ ਅਤੇ ਇਸ ਤੋਂ ਬਾਅਦ ਤਿੰਨ ਲੋਕਾਂ ਦੀ ਹੱਤਿਆ ਹੋ ਗਈ। ਅਦਾਲਤ ਨੇ ਗੈਰ-ਕਾਨੂੰਨੀ ਤਰੀਕੇ ਨਾਲ ਇਕੱਠੇ ਹੋਣ, ਦੰਗਾ ਭੜਕਾਉਣ, ਵੱਖ-ਵੱਖ ਸਮੂਹਾਂ ਵਿਚਾਲੇ ਦੁਸ਼ਮਣੀ ਨੂੰ ਹੱਲਾਸ਼ੇਰੀ ਦੇਣ, ਘਰਾਂ ਵਿੱਚ ਵੜ ਕੇ ਹਮਲਾ ਕਰਨ ਅਤੇ ਚੋਰੀ ਸਣੇ ਹੋਰ ਕਈ ਅਪਰਾਧਾਂ ਲਈ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ।

Advertisement
Advertisement
Advertisement
Advertisement
Scroll to Top